06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਧੂਮਧਾਮ ਨਾਲ ਮਨਾਇਆ ਗਿਆ ‘ਅਧਿਆਪਕ ਦਿਵਸ’

ਸਿੱਧਵਾਂ ਬੇਟ, 6 ਸਤੰਬਰ (ਜਸਵੰਤ ਸਿੰਘ ਸਲੇਮਪੁਰੀ) ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਬੀ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸਿੱਧਵਾਂ ਬੇਟ, 6 ਸਤੰਬਰ (ਜਸਵੰਤ ਸਿੰਘ ਸਲੇਮਪੁਰੀ) ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸੇ ਲੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਦਦ ਨਾਲ ਵੱਖ–ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿਨ੍ਹਾਂ ਵਿਚ ਅਧਿਆਪਕਾਂ ਤੋਂ ਵੱਖ–ਵੱਖ ਖੇਡਾਂ ਕਰਵਾਈਆਂ ਗਈਆਂ। ਵੱਖ–ਵੱਖ ਤਰ੍ਹਾਂ ਦੇ ਗਾਣਿਆਂ ਉੱਪਰ ਡਾਂਸ ਕਰਵਾਏ ਗਏ। ਬੱਚਿਆਂ ਨੇ ਅਧਿਆਪਕਾਂ ਦੀਆਂ ਖੇਡਾਂ ਅਤੇ ਡਾਂਸ ਦਾ ਖੂਬ ਅਨੰਦ ਮਾਣਿਆ। ਉਨ੍ਹਾਂ ਵਲੋਂ ਜੇਤੂ ਅਧਿਆਪਕਾਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸੇ ਮੌਕੇ ਪਿ੍ੰ: ਮੈਡਮ ਮੋਨਾ ਠਾਕੂਰ ਨੇ ਦੱਸਿਆ ਕਿ ਇਸ ਦਿਨ ਭਾਰਤ ਦੇ ਪਹਿਲੇ ਰਾਸ਼ਟਰਪਤੀ ਡ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦਾ ਜਨਮ ਹੋਇਆ ਸੀ ਅਤੇ ਉਹ ਇੱਕ ਅਧਿਆਪਕ ਵੀ ਸਨ। ਇਸ ਕਰਕੇ ਉਨ੍ਹਾਂ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਤੌਰ ’ਤੇ ਹਰ ਸਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸਭ ਅਧਿਆਪਕਾਂ ਨੂੰ ਉਨ੍ਹਾਂ ਦੁਆਰਾ ਦਿਖਾਏ ਮਾਰਗ ’ਤੇ ਚੱਲਣ ਦੀ ਅਪੀਲ ਵੀ ਕੀਤੀ। ਉਨ੍ਹਾਂ ਸਭ ਅਧਿਆਪਕਾਂ ਨੂੰ ਬੱਚਿਆਂ ਨੂੰ ਪਿਆਰ ਅਤੇ ਲਗਨ ਨਾਲ ਪੜ੍ਹਾਉਣ ਅਤੇ ਉਨ੍ਹਾਂ ਦਾ ਭਵਿੱਖ ਸੁਨਹਿਰਾ ਬਣਾਉਣ ਦੀ ਅਪੀਲ ਕੀਤੀ। ਸਮਾਗਮ ਦੀ ਸਮਾਪਤੀ ਉਪਰੰਤ ਪ੍ਰਬੰਧਕੀ ਬੋਰਡ ਨੇ ਅਧਿਆਪਕਾਂ ਨੂੰ ਫ਼ਿਲਮ ਵੀ ਵਿਖਾਈ ਗਈ। ਇਸ ਮੌਕੇ ਚੇਅਰਮੈਨ ਸਨੀ ਅਰੌੜਾ, ਪ੍ਰਧਾਨ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ ਅਤੇ ਗਗਨਦੀਪ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਜਗਰਾਉਂ ਵਿਖ਼ੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸੈਂਟਰ ਮਾਣੂੰਕੇ ਵਿਖੇ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਹੋਈਆਂ ਆਟਾ-ਚੱਕੀ ’ਚੋਂ ਨਕਦੀ ਚੋਰੀ ਕਰਨ ਵਾਲੇ ਚੋਰਾਂ ਦਾ ਨਹੀਂ ਪਤ...
Ad Position 24