ਜੋਬਨਪ੍ਰੀਤ ਕੌਰ ਨੇ ਬਾਕਸਿੰਗ ਮੁਕਾਬਲੇ ’ਚ ਜਿੱਤਿਆ ਸੋਨੇ ਦਾ ਤਗਮਾ
ਰਾਏਕੋਟ, 7 ਸਤੰਬਰ (ਸੁਸ਼ੀਲ)-ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਨੌਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜੋਬਨਪ੍ਰੀਤ ਕੌਰ ਮਰਾੜ੍ਹ ਨੇ ਨੌਰਥ ਇੰਡੀਆ ਬਾਕਸਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਸੰਬੰਧੀ ਪ੍ਰਿੰਸੀਪਲ ਸਿਸਟਰ ਬਲੇਸੀ ਨੇ ਦੱਸਿਆ ਕਿ ਇਹ ਵੱਕਾਰੀ ਬਾਕਸਿੰਗ ਚੈਂਪੀਅਨਸ਼ਿਪ ਬਿਸ਼ਪ ਕਾਟਨ ਸਕੂਲ, ਸ਼ਿਮਲਾ ਵਿਖੇ ਕਰਵਾਈ ਗਈ, ਜਿਸ ਵਿਚ ਉੱਤਰੀ ਭਾਰਤ ਦੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਖਿਡਾਰੀਆਂ ਨੇ ਭਾਗ ਲਿਆ।
ਬ
ਬਾਕਸਿੰਗ ਮੁਕਾਬਲੇ ’ਚ ਸੋਨੇ ਦਾ ਤਗਮਾ ਜੇਤੂ ਵਿਦਿਆਰਥਣ ਜੋਬਨਪ੍ਰੀਤ ਕੌਰ ਮਰਾੜ੍ਹ ।ਅਜੀਤ ਤਸਵੀਰ
08-09-2026
ਰਾਏਕੋਟ, 7 ਸਤੰਬਰ (ਸੁਸ਼ੀਲ)-ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਨੌਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜੋਬਨਪ੍ਰੀਤ ਕੌਰ ਮਰਾੜ੍ਹ ਨੇ ਨੌਰਥ ਇੰਡੀਆ ਬਾਕਸਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਸੰਬੰਧੀ ਪ੍ਰਿੰਸੀਪਲ ਸਿਸਟਰ ਬਲੇਸੀ ਨੇ ਦੱਸਿਆ ਕਿ ਇਹ ਵੱਕਾਰੀ ਬਾਕਸਿੰਗ ਚੈਂਪੀਅਨਸ਼ਿਪ ਬਿਸ਼ਪ ਕਾਟਨ ਸਕੂਲ, ਸ਼ਿਮਲਾ ਵਿਖੇ ਕਰਵਾਈ ਗਈ, ਜਿਸ ਵਿਚ ਉੱਤਰੀ ਭਾਰਤ ਦੇ ਵੱਖ-ਵੱਖ ਸਕੂਲਾਂ ਦੇ ਹੋਣਹਾਰ ਖਿਡਾਰੀਆਂ ਨੇ ਭਾਗ ਲਿਆ। ਸੈਕਰਡ ਰਾਰਟ ਸਕੂਲ ਰਾਏਕੋਟ ਵਲੋਂ ਭਾਗ ਲੈਂਦੇ ਹੋਏ ਵਿਦਿਆਰਥਣ ਜੋਬਨਪ੍ਰੀਤ ਕੌਰ ਨੇ ਇਕ ਸਖ਼ਤ ਮੁਕਾਬਲੇ ’ਚ ਆਪਣੀ ਸ਼ਾਨਦਾਰ ਖੇਡ, ਆਤਮ-ਵਿਸ਼ਵਾਸ ਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਫਾਦਰ ਵਿਲਸਨ ਪੀਟਰ ਅਤੇ ਪ੍ਰਿੰਸੀਪਲ ਸਿਸਟਰ ਬਲੇਸੀ ਨੇ ਜੋਬਨਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਉਸ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਵਿਦਿਆਰਥਣ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਨੇ ਉਸ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵੀ ਜੋਬਨਪ੍ਰੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣ ਦੀ ਇਸ ਸਫ਼ਲਤਾ ਨੂੰ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਦੱਸਿਆ ਗਿਆ।