07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਅਧਿਆਪਕ ਦਿਵਸ ਨੂੰ ਸਮਰਿਪਤ ਸਮਾਗਮ ਕਰਵਾਇਆ

ਸਿੱਧਵਾਂ ਬੇਟ, 7 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ। ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਪੇਸ਼ ਕਰਕੇ ਅਤੇ ਸੁੰਦਰ-ਸੁੰਦਰ ਕਾਰਡ ਅਧਿਆਪਕਾਂ ਨੂੰ ਦੇ ਕੇ ਉੁਨ੍ਹਾਂ ਪ੍ਰਤੀ ਆਪਣੇ ਸਤਿਕਾਰ ਨੂੰ ਪ੍ਰਗਟ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਸਿੱਧਵਾਂ ਬੇਟ, 7 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ। ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਪੇਸ਼ ਕਰਕੇ ਅਤੇ ਸੁੰਦਰ-ਸੁੰਦਰ ਕਾਰਡ ਅਧਿਆਪਕਾਂ ਨੂੰ ਦੇ ਕੇ ਉੁਨ੍ਹਾਂ ਪ੍ਰਤੀ ਆਪਣੇ ਸਤਿਕਾਰ ਨੂੰ ਪ੍ਰਗਟ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਕੰਚਨ ਰਾਣੀ ਨੇ ਡਾ. ਰਾਧਾਕ੍ਰਿਸ਼ਨਨ ਦੇ ਸਿੱਖਿਆ ਦੇ ਪ੍ਰਸਾਰ ਵਿੱਚ ਦਿੱਤੇ ਯੋਗਦਾਨ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਚੰਗਾ ਅਧਿਆਪਕ ਵਿਦਿਆਰਥੀ ਦੀ ਅੰਦਰਲੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਨਿਖਾਰਦਾ ਹੈ ਅਤੇ ਗਿਆਨ ਦੇ ਨਾਲ ਚੰਗੇ ਸੰਸਕਾਰ ਤੇ ਮਨੁੱਖੀ ਕਦਰਾਂ-ਕੀਮਤਾਂ ਵੀ ਪ੍ਰਦਾਨ ਕਰਦਾ ਹੈ ਇਸ ਲਈ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨਾ ਵਿਦਿਆਰਥੀਆਂ ਦਾ ਪਹਿਲਾਂ ਫਰਜ਼ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਅਧਿਆਪਕਾਂ ਨੂੰ ਬਾਹਰ ਦੁਪਹਿਰ ਖਾਣੇ ’ਤੇ ਵੀ ਲਿਜਾਇਆ ਜਿੱਥੇ ਉਨ੍ਹਾਂ ਨੇ ਆਪਣੇ ਅਧਿਆਪਨ ਸਫਰ ਦੇ ਸਾਂਝੇ ਪਲਾਂ ਨੂੰ ਯਾਦ ਕੀਤਾ। ਇਸ ਮੌਕੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ ਅਤੇ ਵਾਈਸ ਪ੍ਰਿੰਸੀਪਲ ਮੈਡਮ ਕਮਲੇਸ਼ ਗੁਪਤਾ ਨੇ ਵੀ ਸਮੂਹ ਅਧਿਆਪਕਾਂ ਨੂੰ ‘ਅਧਿਆਪਕ ਦਿਵਸ’ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਜਰਨੈਲ ਸਿੰਘ, ਜਸਵੀਰ ਕੌਰ ਨੂੰ ਕੈਨੇਡਾ ਵੀਜ਼ਾ ਮਿਲਿਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਆਈ. ਟੀ. ਆਈ. ਮਾਣੂੰਕੇ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24