07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੀਪ ਸਿੰਘ

ਜਗਰਾਉਂ, 7 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.

Ad Position 21
repet_subhas-goyals [Copy P29]
ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੀਪ ਸਿੰਘ 08-09-2026
ਜਗਰਾਉਂ, 7 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਾਰਮਰ ਰਜਿਸਟਰੀ ਤਹਿਤ ਆਪਣੀ ਫਾਰਮਰ ਆਈ.ਡੀ. ਜ਼ਰੂਰ ਬਣਵਾਉਣ ਤਾਂ ਜੋ ਭਵਿੱਖ ਵਿੱਚ ਕਿਸਾਨਾ ਨੂੰ ਉਹਨਾ ਦੀ ਇਸ ਯੂਨੀਕ ਫਾਰਮਰ ਰਾਹੀਂ ਹੀ ਖਾਦਾਂ ਦੀ ਸਪਲਾਈ, ਪੀ.ਐੱਮ. ਕਿਸਾਨ ਸਨਮਾਨ ਨਿੱਧੀ ਯੋਜਨਾ ਤਹਿਤ ਮਿਲਣ ਵਾਲੀਆਂ ਕਿਸ਼ਤਾਂ, ਖੇਤੀ ਮਸ਼ੀਨਰੀ ਆਦਿ ਸਹੂਲਤਾਂ ਸਬਸਿਡੀ ’ਤੇ ਮਿਲਣਯੋਗ ਹੋਣਗੀਆਂ। ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਂ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਤਹਿਤ ਆਪਣੀ ਫਾਰਮਰ ਆਈ.ਡੀ. ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਾਰਮਰ ਆਈ.ਡੀ. ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਆਈ.ਡੀ. ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ ਤਾਂ ਵੀ ਉਹ ਫਾਰਮਰ ਆਈ.ਡੀ. ਬਣਵਾਉਣ ਲਈ ਯੋਗ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਵਿਸ਼ੇਸ਼ ਤੌਰ ’ਤੇ ਯਕੀਨੀ ਬਣਾਉਣ ਕਿ ਪਰਿਵਾਰ ਦੇ ਜਿੰਨ੍ਹਾਂ-ਜਿੰਨ੍ਹਾਂ ਮੈਂਬਰਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਆਈ.ਡੀ. ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇਕ ਮੈਂਬਰ ਦੀ ਫਾਰਮਰ ਆਈ.ਡੀ. ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਂ ’ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਆਈ.ਡੀ. ਬਣਾਉਣੀ ਜ਼ਰੂਰੀ ਹੈ ਤਾਂ ਜੋ ਖੇਤੀ ਨਾਲ ਸਬੰਧਤ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਫਾਰਮਰ ਆਈ.ਡੀ. ਬਣਾਉਣ ਦੀ ਸਹੂਲਤ ਜ਼ਿਲ੍ਹੇ ਦੇ ਵੱਖ-ਵੱਖ ਕਾਮਨ ਸਰਵਿਸ ਸੈਂਟਰਾਂ (ਸੀ.ਐੱਸ.ਸੀ.) ਵਿਖੇ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਵਲੋਂ ਆਵਾਜ਼ ਉਠਾਉਣ ਵਾਲੇ ਨੌਜਵਾਨ ਉੱਪਰ ਜਬਰ ਢਾਹੁਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਖ਼ਾਲਸਾ ਅਗਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਜਰਨੈਲ ਸਿੰਘ, ਜਸਵੀਰ ਕੌਰ ਨੂੰ ਕੈਨੇਡਾ ਵੀਜ਼ਾ ਮਿਲਿਆ
Ad Position 24