07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਜਗਰਾਉਂ, 7 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ ਅੱਜ ਜ਼ਿਲ੍ਹਾ ਜੁਆਇੰਟ ਸਕੱਤਰ ਗੁਰਦੀਪ ਸਿੰਘ ਕੋਟਉਮਰਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਐੱਸ. ਡੀ.

Ad Position 21
repet_subhas-goyals [Copy P29]
ਜਗਰਾਉਂ ਵਿਖੇ ਵੱਖ ਵੱਖ ਮੰਗਾਂ ਸਬੰਧੀ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦੇਣ ਸਮੇਂ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ। ਤਸਵੀਰ: ਭੁਪਿੰਦਰ ਸਿੰਘ ਮੁਰਲੀ 07-09-2026
ਜਗਰਾਉਂ, 7 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ ਅੱਜ ਜ਼ਿਲ੍ਹਾ ਜੁਆਇੰਟ ਸਕੱਤਰ ਗੁਰਦੀਪ ਸਿੰਘ ਕੋਟਉਮਰਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਐੱਸ.ਡੀ.ਐੱਮ. ਜਗਰਾਉਂ ਨੂੰ ਤਹਿਸੀਲ ਕੰਪਲੈਕਸ ’ਚ ਮਿਲ ਕੇ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ। ਇਸ ਲਿਖਤੀ ਪੱਤਰ ਵਿਚ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰਨ, ਪੰਜਾਬ ਦੇ ਪਾਣੀਆਂ ਦੀ ਨਿਆਂਇਕ ਵੰਡ ਕਰਨ ਸਬੰਧੀ, ਹਰ ਖੇਤ ਨੂੰ ਨਹਿਰੀ ਪਾਣੀ ਦੇਣ ਸਬੰਧੀ, ਫ਼ਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਦੇਣ ਸਬੰਧੀ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਹਿਕਾਰੀ ਸੁਸਾਇਟੀਆਂ ’ਚ ਹੱਦ ਕਰਜ਼ਾ ਵਧਾਉਣ ਸਬੰਧੀ, ਆਜ਼ਾਦੀ ਤੋਂ ਬਾਅਦ ਜ਼ਮੀਨ ਆਬਾਦ ਕਰਨ ਵਾਲੇ ਆਬਾਦਕਾਰਾਂ ਨੂੰ ਜ਼ਮੀਨ ਦਾ ਮਾਲਕੀ ਹੱਕ ਦੇਣ ਸਬੰਧੀ, ਕੇਂਦਰ ਸਰਕਾਰ ਬਾਰਡਰ ਦੇ ਪਾਰ ਜ਼ਮੀਨਾਂ 30 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਸਬੰਧੀ, ਪਿਛਲੇ ਸਾਲ ਹੜ੍ਹਾਂ ਕਾਰਨ ਮਕਾਨਾਂ ਤੇ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਸਬੰਧੀ ਅਤੇ ਦਿੱਲੀ ਕਿਸਾਨ ਮੋਰਚੇ ’ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਯਾਦਗਾਰ ਬਣਾਉ ਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦੇਣ ਸਮੇਂ ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਕੌਰ, ਜਸਵੰਤ ਸਿੰਘ, ਗੁਰਦੇਵ ਕੌਰ, ਲਾਡੀ ਸਿੰਘ, ਪਿਆਰੋ ਬਾਈ, ਅਮਰਜੀਤ ਕੌਰ, ਰਾਜ ਕੌਰ, ਰਾਜਦੀਪ ਸਿੰਘ, ਬੱਬੂ ਸਿੰਘ, ਸੋਨੂੰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਕੇਯੂ ਉਗਰਾਹਾਂ ਦੀ ਪਿੰਡ ਬਹਾਦਰਕੇ ਇਕਾਈ ਦੀ ਚੋਣ, ਹਰਨੇਕ ਸਿੰਘ ਬਣੇ ਪ੍ਰਧਾਨ ਅਗਲੀ ਖ਼ਬਰ Big Names Returning? : ਕੀ ਵੱਡੇ ਚਿਹਰਿਆਂ ਦੀ Congress 'ਚ ਹੋਵੇਗੀ ਵਾਪਸੀ ?
Ad Position 24