ਛਪਾਰ ਮੇਲੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਤਿਹਾਸਿਕ ਕਾਨਫ਼ਰੰਸ ਹੋਵੇਗੀ-ਡਾ. ਚੀਮਾ
ਆਲਮਗੀਰ, 7 ਸਤੰਬਰ (ਜਰਨੈਲ ਸਿੰਘ ਪੱਟੀ)-ਮਾਲਵੇ ਦੀ ਧਰਤੀ ’ਤੇ ਪਿੰਡ ਛਪਾਰ ਵਿਖੇ ਲੱਗਦੇ ਇਤਿਹਾਸਿਕ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੀਤੀ ਜਾਣ ਵਾਲੀ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਵਿਧਾਨ ਸਭਾ ਹਲਕਾ ਗਿੱਲ, ਦਾਖਾ, ਰਾਏਕੋਟ ਅਤੇ ਜਗਰਾਉਂ ਦੀ ਇਕ ਅਹਿਮ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਹੋਈ। ਮੀਟਿੰਗ ਮੌਕੇ ਸੰਬੋਧਨ ਕਰਦੇ ਹੋਏ ਐਸ.
ਗ
ਗੁਰਦੁਆਰਾ ਆਲਮਗੀਰ ਵਿਖੇ ਮੀਟਿੰਗ ਮੌਕੇ ਦਲਜੀਤ ਸਿੰਘ ਚੀਮਾ ਨੂੰ ਸ੍ਰੀ ਸਾਹਿਬ ਨਾਲ ਸਨਮਾਨਿਤ ਕਰਨ ਮੌਕੇ ਲੁਧਿਆਣੇ ਦੀ ਸਮੁੱਚੀ ਲੀਡਰਸ਼ਿਪ। ਤਸਵੀਰ : ਜਰਨੈਲ ਸਿੰਘ ਪੱਟੀ
07-09-2026
ਆਲਮਗੀਰ, 7 ਸਤੰਬਰ (ਜਰਨੈਲ ਸਿੰਘ ਪੱਟੀ)-ਮਾਲਵੇ ਦੀ ਧਰਤੀ ’ਤੇ ਪਿੰਡ ਛਪਾਰ ਵਿਖੇ ਲੱਗਦੇ ਇਤਿਹਾਸਿਕ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੀਤੀ ਜਾਣ ਵਾਲੀ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਵਿਧਾਨ ਸਭਾ ਹਲਕਾ ਗਿੱਲ, ਦਾਖਾ, ਰਾਏਕੋਟ ਅਤੇ ਜਗਰਾਉਂ ਦੀ ਇਕ ਅਹਿਮ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਹੋਈ। ਮੀਟਿੰਗ ਮੌਕੇ ਸੰਬੋਧਨ ਕਰਦੇ ਹੋਏ ਐਸ.ਜੀ.ਪੀ.ਸੀ. ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੇ ਜਜ਼ਬੇ ਨੂੰ ਮੈਂ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਹਿੱਕ ਤਾਣ ਕੇ ਵਿਰੋਧ ਜਿਤਾਇਆ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਜੁਝਾਰੂ ਹੋਣ ਕਾਰਨ ਬੁਲੰਦ ਹੌਂਸਲੇ ਵਿਚ ਹਨ, ਜਿਸ ਦੀ ਜਿੰਦਾ ਮਿਸਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਨ, ਜਿਨ੍ਹਾਂ ’ਤੇ ਪੰਥ ਦੋਖੀਆਂ ਵਲੋਂ ਦੋ ਵਾਰ ਜਾਨਲੇਵਾ ਹਮਲਾ ਕਰਕੇ ਸਾਬਤ ਕੀਤਾ ਹੈ ਕਿ ਪੰਜਾਬ ਦੇ ਹੱਕਾਂ ਅਤੇ ਹਿਤਾਂ ਲਈ ਬੋਲਣ ਵਾਲੇ ਦਾ ਮੂੰਹ ਹਮੇਸ਼ਾ ਲਈ ਬੰਦ ਕਰ ਦਿੱਤਾ ਜਾਂਦਾ ਹੈ, ਪਰ ਪਾਰਟੀ ਪ੍ਰਧਾਨ ਸ. ਬਾਦਲ ਅਕਾਲ ਪੁਰਖ ਦੀ ਮਿਹਰ ਅਤੇ ਕਿਰਪਾ ਸਦਕਾ ਸੂਬਾ ਵਾਸੀਆਂ ਦੇ ਹੱਕ ਵਿਚ ਹਮੇਸ਼ਾਂ ਆਵਾਜ਼ ਬੁਲੰਦ ਕਰ ਰਹੇ ਹਨ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਰਣਜੀਤ ਸਿੰਘ ਢਿੱਲੋਂ, ਮੈਂਬਰ ਜਗਜੀਤ ਸਿੰਘ ਤਲਵੰਡੀ ਨੇ ਵੀ ਸੰਬੋਧਨ ਕੀਤਾ। ਇਸ ਉਪਰੰਤ ਦਲਜੀਤ ਸਿੰਘ ਚੀਮਾ ਨੇ ਵਰਕਰਾਂ ਨੂੰ ਛਪਾਰ ਮੇਲੇ ਸਬੰਧੀ ਪ੍ਰੇਰਿਤ ਕਰਦਿਆਂ ਦੱਸਿਆ ਕਿ ਪਾਰਟੀ ਵਲੋਂ 26 ਸਤੰਬਰ ਦਿਨ ਸ਼ਨੀਵਾਰ ਨੂੰ ਛਪਾਰ ਮੇਲੇ ਤੇ ਵਿਸ਼ਾਲ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਮੌਕੇ ਸੂਬਾ ਵਾਸੀਆਂ ਨੂੰ ਮੌਜੂਦਾ ਸਰਕਾਰ ਦੀਆਂ ਸੂਬਾ ਵਿਰੋਧੀ ਨੀਤੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਮਾਜ ਭਲਾਈ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਕਤ ਕਾਨਫ਼ਰੰਸ ਸੂਬਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦਾ ਮੁੱਢ ਬੰਨ੍ਹੇਗੀ। ਸ. ਚੀਮਾ ਨੇ ਦੱਸਿਆ ਕਿ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਵਿਚ ਹੋਰ ਰਿਹਾ ਭਰਵਾਂ ਤੇ ਵੱਡਾ ਇਕੱਠ ਦਰਸਾਉਂਦਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਗਵਾਈ ਹੇਠ ਸਰਕਾਰ ਦਾ ਗਠਨ ਹੋਵੇਗਾ। ਇਸ ਮੌਕੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ ਨੇ ਆਈ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਹਲਕਾ ਗਿੱਲ ਅਤੇ ਹਲਕਾ ਦਾਖਾ ਤੋਂ 150-150 ਗੱਡੀਆਂ ਦਾ ਕਾਫ਼ਲਾ ਕਾਨਫ਼ਰੰਸ ਵਿਚ ਸ਼ਾਮਿਲ ਹੋਵੇਗਾ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਨਿਭਾਈ। ਅੰਤ ਵਿਚ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਵਰਕਰਾਂ ਨੂੰ ਉਤਸ਼ਾਹਿਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਆਈ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਐਸ.ਜੀ.ਪੀ.ਸੀ. ਮੈਂਬਰ ਸੁਖਮੀਤ ਸਿੰਘ ਕਾਦੀਆਂ, ਕੁਆਰਡੀਨੇਟਰ ਪ੍ਰਭਜੋਤ ਸਿੰਘ ਧਾਰੀਵਾਲ, ਸਾਬਕਾ ਚੇਅਰਮੈਨ ਜਗਬੀਰ ਸਿੰਘ ਸੋਖੀ, ਕਮਲ ਚੇਤਲੀ, ਗੁਰਦੀਪ ਸਿੰਘ ਰਾਜੂ ਆਲਮਗੀਰ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਬੀ.ਸੀ. ਵਿੰਗ ਹਲਕਾ ਗਿੱਲ ਦੇ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਸੋਹਲ, ਸਾਬਕਾ ਚੇਅਰਮੈਨ ਜਸਵੰਤ ਸਿੰਘ ਹਰਨਾਮਪੁਰਾ, ਸਾਬਕਾ ਸਰਪੰਚ ਬਲਜੀਤ ਸਿੰਘ ਗਿੱਲ, ਮਨਿੰਦਰ ਸਿੰਘ ਕਾਕਾ, ਕਿਰਨਦੀਪ ਕੌਰ ਕਾਦੀਆਂ ਪ੍ਰਧਾਨ ਇਸਤਰੀ ਵਿੰਗ ਲੁਧਿਆਣਾ ਦਿਹਾਤੀ, ਪ੍ਰਧਾਨ ਗੁਰਦੀਪ ਕੌਰ ਜੱਸੋਵਾਲ, ਬਲਕਰਨ ਸਿੰਘ ਬਾਜਵਾ, ਪਰਮਿੰਦਰ ਸਿੰਘ ਰੰਗੀਆਂ, ਇਕਬਾਲ ਸਿੰਘ, ਭੁਪਿੰਦਰ ਸਿੰਘ ਬਾਰਨਹਾੜਾ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਮਨਪ੍ਰੀਤ ਸਿੰਘ ਖੱਟੜਾ, ਤਲਵਿੰਦਰ ਸਿੰਘ ਮੁਲਤਾਨੀ, ਸੁਖਪਾਲ ਸਿੰਘ ਈਸੇਵਾਲ, ਜਗਦੀਸ਼ ਸਿੰਘ ਗੋਰਸੀਆਂ, ਬਲਦੇਵ ਸਿੰਘ ਬੀੜ ਗਗੜਾ, ਗੁਰਦੀਪ ਸਿੰਘ ਫੱਲੇਵਾਲ, ਮਨਪ੍ਰੀਤ ਸਿੰਘ ਨੱਥੋਵਾਲ ਜਨਰਲ ਕੌਂਸਲ ਮੈਂਬਰ , ਚਮਕੌਰ ਸਿੰਘ ਭਰੋਵਾਲ, ਅਮਨਦੀਪ ਸਿੰਘ ਸਵੱਦੀ, ਉਪਕਾਰ ਸਿੰਘ ਗੁੱਜਰਵਾਲ, ਕੁਲਜੀਤ ਸਿੰਘ ਲਾਲੀ, ਸਤਵੰਤ ਸਿੰਘ ਮਲਸੀਹਾਂ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ।