11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜਥੇਬੰਦਕ ਸਕੱਤਰ ਕਮਲਜੀਤ ਸਿੰਘ ਮੱਲ੍ਹਾ ਦਾ ਜੱਦੀ ਪਿੰਡ ਮੱਲ੍ਹਾ ਵਿਖੇ ਸਨਮਾਨ

ਹਠੂਰ, 9 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਦੇ ਸਪੁੱਤਰ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਥੇਬੰਦਕ ਸਕੱਤਰ ਕਮਲਜੀਤ ਸਿੰਘ ਮੱਲ੍ਹਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੱਲ੍ਹਾ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਲਾਏ ਜਾਣ ਉਪਰੰਤ ਪਹਿਲੀ ਵਾਰ ਪਿੰਡ ਮੱਲ੍ਹਾ ਵਿਖੇ ਪਹੁੰਚਣ ਸਮੇਂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਹਠੂਰ, 9 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਦੇ ਸਪੁੱਤਰ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਥੇਬੰਦਕ ਸਕੱਤਰ ਕਮਲਜੀਤ ਸਿੰਘ ਮੱਲ੍ਹਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੱਲ੍ਹਾ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਲਾਏ ਜਾਣ ਉਪਰੰਤ ਪਹਿਲੀ ਵਾਰ ਪਿੰਡ ਮੱਲ੍ਹਾ ਵਿਖੇ ਪਹੁੰਚਣ ਸਮੇਂ ਕੀਤਾ। ਇਸ ਮੌਕੇ ਆਪਣੇ ਸੰਬੋਧਨ ’ਚ ਕਮਲਜੀਤ ਸਿੰਘ ਮੱਲ੍ਹਾ ਨੇ ਕਿਹਾ ਕਿ ਉਹ ਆਪਣੇ ਪਿੰਡ ਵਾਸੀਆਂ ਦਾ ਰਿਣੀ ਹੈ, ਜੋ ਹਮੇਸ਼ਾ ਉਨ੍ਹਾਂ ਦਾ ਸਾਥ ਦਿੰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਉੱਦਮ ਕਰਦੇ ਰਹਿਣਗੇ, ਉੱਥੇ ਉਹ ਆਪਣੇ ਪਿੰਡ ਵਾਲਿਆਂ ਦੀਆਂ ਹਰ ਮੁਸ਼ਕਿਲਾਂ ’ਚ ਉਨ੍ਹਾਂ ਨਾਲ ਪਹਿਲਾਂ ਦੀ ਤਰ੍ਹਾਂ ਹੀ ਖੜ੍ਹਦੇ ਰਹਿਣਗੇ। ਕਮਲਜੀਤ ਸਿੰਘ ਮੱਲ੍ਹਾ ਨੇ ਆਪਣੇ ਪਿਤਾ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਵਲੋਂ ਵੀ ਨਗਰ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਚੜ੍ਹਦੀ ਕਲਾ ’ਚ ਹਨ। ਸਨਮਾਨ ਕਰਨ ਵਾਲਿਆਂ ’ਚ ਪ੍ਰਮੁੱਖ ਆਗੂ ਨਛੱਤਰ ਸਿੰਘ, ਇੰਦਰਜੀਤ ਸਿੰਘ, ਜਗਰਾਜ ਸਿੰਘ, ਗੋਰਾ ਸਿੰਘ, ਬਿੰਦਰ ਸਿੰਘ (ਸਾਰੇ ਪੰਚ), ਕੁਲਜੀਤ ਸਿੰਘ ਸਿੱਧੂ, ਕੁਲਜਿੰਦਰ ਸਿੰਘ ਸਿੱਧੂ, ਹਰਜਿੰਦਰ ਸਿੰਘ, ਡਾ: ਬਲਵੀਰ ਸਿੰਘ, ਪ੍ਰਿਤਪਾਲ ਸਿੰਘ ਪਿਰਤਾ, ਜੋਤੀ ਸਿੰਘ ਮੱਲ੍ਹਾ, ਗੁਰਮੇਲ ਸਿੰਘ ਸਰਾਂ, ਡਾ: ਰਿੰਕਾ ਸਿੰਘ, ਸੁਖਵਿੰਦਰ ਸਿੰਘ ਕਾਲਾ, ਕਰਮਜੀਤ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਚੰਨਣ ਸਿੰਘ, ਪਰਮਜੀਤ ਸਿੰਘ, ਗੁਰਮਨ ਸਿੰਘ, ਰਾਜੂ ਸਿੰਘ, ਪਿਰਤਾ ਸਿੰਘ, ਭੋਲਾ ਸਿੰਘ, ਹਰਪ੍ਰੀਤ ਸਿੰਘ ਜੱਜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਦੀ ਮੰਡੀ ਮੁੱਲਾਂਪੁਰ ਡਾ. ਬੀ.ਆਰ ਅੰਬੇਡਕਰ ਸੁਸਾਇਟੀ ਵਲੋਂ ਨਿੰਦਾ ਅਗਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਵਲੋਂ ‘ਆਗਾਜ਼ 2026’ ਤਹਿਤ ਸਮਾਗਮ
Ad Position 24