ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਦੀ ਮੰਡੀ ਮੁੱਲਾਂਪੁਰ ਡਾ. ਬੀ.ਆਰ ਅੰਬੇਡਕਰ ਸੁਸਾਇਟੀ ਵਲੋਂ ਨਿੰਦਾ
ਮੁੱਲਾਂਪੁਰ-ਦਾਖਾ, 9 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਜਲੰਧਰ ਬਾਈਪਾਸ ਲੁਧਿਆਣਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਬੀ.
ਮੁੱਲਾਂਪੁਰ-ਦਾਖਾ, 9 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਜਲੰਧਰ ਬਾਈਪਾਸ ਲੁਧਿਆਣਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਜੀ ਦੇ ਬੁੱਤ ਨਾਲ ਹੋਈ ਬੇਹੁਰਮਤੀ ਦੀ ਡਾ. ਬੀ.ਆਰ ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਮੰਡੀ ਮੁੱਲਾਂਪੁਰ ਵਲੋਂ ਸਖਤ ਨਿਖੇਧੀ ਕੀਤੀ ਗਈ। ਸੁਸਾਇਟੀ ਪ੍ਰਧਾਨ ਹਰਦਿਆਲ ਸਿੰਘ ਚੋਪੜਾ, ਰਿਜ਼ਰਵੇਸ਼ਨ ਚੋਰ ਫੜ੍ਹੋ ਮੋਰਚਾ ਸੰਸਥਾਪਕ ਜਸਵੀਰ ਸਿੰਘ ਪਮਾਲੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੇ ਦੇਸ਼ ਨੂੰ ਸਰਵੋਤਮ ਸੰਵਿਧਾਨ ਦੇ ਕੇ ਹਰ ਵਰਗ ਨੂੰ ਬਰਾਬਰੀ ਦੇ ਅਧਿਕਾਰ ਦਿੱਤੇ ਹਨ, ਉਨ੍ਹਾਂ ਦਾ ਨਿਰਾਦਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਸ਼ਰਾਰਤ ਸਮਾਜਿਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇੱਕ ਡੂੰਘੀ ਸਾਜਿਸ਼ ਹੈ। ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੀ ਘਿਨਾਉਣੀ ਹਰਕਤ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਜੇਕਰ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀ ਹੁੰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਮੁੱਲਾਂਪੁਰ ਇਲਾਕੇ ਦੀਆਂ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਵੱਡਾ ਜਨਤਕ ਇਕੱਠ ਕਰਕੇ ਰੋਸ ਪ੍ਰਗਟ ਕੀਤਾ ਜਾਵੇਗਾ। ਸੁਸਾਇਟੀ ਦੇ ਸੀਨੀ: ਮੀਤ ਪ੍ਰਧਾਨ ਸੂਬੇਦਾਰ ਮੇਜਰ ਕਰਮਜੀਤ ਸਿੰਘ ਕਲੇਰ, ਸੁਖਵਿੰਦਰ ਸਿੰਘ ਮੋਹੀ, ਜਿਲ੍ਹੇਦਾਰ ਬਲਦੇਵ ਸਿੰਘ, ਸੁਖਮਿੰਦਰ ਸਿੰਘ ਮੋਹੀ, ਸਾਬਕਾ ਸਰਪੰਚ ਕੈਲਪੁਰ ਨਿਰਮਲ ਸਿੰਘ, ਲੈਕ: ਲਾਲ ਸਿੰਘ, ਸੁਰਿੰਦਰ ਸਿੰਘ ਰਾਏ, ਮੈਨੇਜਰ ਰਣਜੀਤ ਸਿੰਘ, ਸੁਬੇਦਾਰ ਮੇਜਰ ਜਸਵੰਤ ਸਿੰਘ ਭੱਟੀ, ਪੱਤਰਕਾਰ ਮਲਕੀਤ ਸਿੰਘ ਭੱਟੀਆ, ਸੀਨੀਅਰ ਮੈਨੇਜਰ ਹਰਦੇਵ ਸਿੰਘ, ਕੈਪਟਨ ਪ੍ਰੀਤਮ ਸਿੰਘ, ਧਰਮਪਾਲ ਸਿੰਘ ਗਹੌਰ, ਸੋਹਣ ਸਿੰਘ ਬੜੂੰਦੀ, ਬਲਜਿੰਦਰ ਸਿੰਘ ਪੱਪਾ, ਹੋਰਨਾਂ ਨੇ ਉਕਤ ਡਾ. ਬੀ.ਆਰ ਅੰਬੇਡਕਰ ਜੀ ਦੇ ਬੁੱਤ ਨਾਲ ਹੋਈ ਬੇਹੁਰਮਤੀ ਦੀ ਨਿੰਦਾ ਕੀਤੀ ਗਈ।