11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਵਾਮੀ ਰੂਪ ਚੰਦ ਜੈਨ ਸਕੂਲ ਵਿਚ ਅਧਿਆਪਕਾਂ ਲਈ ਸੈਮੀਨਾਰ

ਜਗਰਾਉਂ, 10 ਸਤੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਅਧਿਆਪਕਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਅਤੇ ਸਿੱਖਿਆ ਦੇ ਖੇਤਰ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਏ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਜਗਰਾਉਂ, 10 ਸਤੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਅਧਿਆਪਕਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਅਤੇ ਸਿੱਖਿਆ ਦੇ ਖੇਤਰ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਏ.ਆਈ. ਦੀ ਪ੍ਰਭਾਵਸ਼ਾਲੀ ਵਰਤੋਂ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਏ.ਆਈ. ਦੇ ਵੱਖ-ਵੱਖ ਪੱਖਾਂ ਅਤੇ ਇਸ ਦੀਆਂ ਸਿੱਖਿਆ ਖੇਤਰ ਵਿੱਚ ਸੰਭਾਵਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੂੰ ਪਾਠ-ਯੋਜਨਾਵਾਂ ਤਿਆਰ ਕਰਨ, ਅਧਿਆਪਨ ਸਮੱਗਰੀ ਵਿਕਸਿਤ ਕਰਨ, ਪ੍ਰਸ਼ਨ-ਪੱਤਰ ਅਤੇ ਮੁਲਾਂਕਣ ਤਿਆਰ ਕਰਨ, ਵਿਦਿਆਰਥੀਆਂ ਲਈ ਰਚਨਾਤਮਕ ਗਤੀਵਿਧੀਆਂ ਬਣਾਉਣ ਅਤੇ ਰੋਜ਼ਾਨਾ ਅਧਿਆਪਕੀ ਕਾਰਜ ਨੂੰ ਹੋਰ ਸੁਚੱਜਾ ਬਣਾਉਣ ਵਿੱਚ ਏ.ਆਈ. ਦੀ ਵਰਤੋਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ ਨੇ ਕਿਹਾ ਕਿ ਤੇਜ਼ੀ ਨਾਲ ਬਦਲ ਰਹੇ ਤਕਨਾਲੋਜੀ ਯੁੱਗ ਵਿੱਚ ਅਧਿਆਪਕਾਂ ਲਈ ਨਵੀਆਂ ਤਕਨੀਕਾਂ ਨਾਲ ਅਪਡੇਟ ਰਹਿਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏ.ਆਈ. ਅਧਿਆਪਕਾਂ ਦਾ ਬਦਲ ਨਹੀਂ, ਸਗੋਂ ਉਨ੍ਹਾਂ ਦਾ ਸਹਾਇਕ ਸਾਧਨ ਹੈ, ਜੋ ਅਧਿਆਪਨ ਨੂੰ ਹੋਰ ਰਚਨਾਤਮਕ, ਪ੍ਰਭਾਵਸ਼ਾਲੀ ਅਤੇ ਸੁਚੱਜਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ੍ਹ ਅਗਲੀ ਖ਼ਬਰ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਸਰਕਾਰ ਪੁਲਿਸ ਕੋਲੋਂ ਜਮਹੂਰੀਅਤ ਦਾ ਕਤਲ ਕਰਵਾ ਰਹ...
Ad Position 24