ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ੍ਹ
ਗੁਰੂਸਰ ਸੁਧਾਰ, 10 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕੱਲ੍ਹ 12 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਜਾਵੇਗਾ। ਮੈਨੇਜਰ ਅਮਰੀਕ ਸਿੰਘ ਦਿਓਲ ਅਨੁਸਾਰ ਕੱਲ੍ਹ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ 10 ਵਜੇ ਤੱਕ ਗੁਰਬਾਣੀ ਕੀਰਤਨ ਹੋਵੇਗਾ।
ਗੁਰੂਸਰ ਸੁਧਾਰ, 10 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕੱਲ੍ਹ 12 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਜਾਵੇਗਾ। ਮੈਨੇਜਰ ਅਮਰੀਕ ਸਿੰਘ ਦਿਓਲ ਅਨੁਸਾਰ ਕੱਲ੍ਹ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ 10 ਵਜੇ ਤੱਕ ਗੁਰਬਾਣੀ ਕੀਰਤਨ ਹੋਵੇਗਾ। ਸ਼ਾਮ 7 ਤੋਂ 8 ਵਜੇ ਤੱਕ ਧਾਰਮਿਕ ਸ਼ਖ਼ਸੀਅਤ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਸੰਗਤਾਂ ਨੂੰ ਗੁਰਬਾਣੀ ਦੀਆਂ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਮੈਨੇਜਰ ਅਮਰੀਕ ਸਿੰਘ ਦਿਓਲ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਾਮਿਲ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। 10 Jag 23 ਕੈਪਸ਼ਨ: ਮੈਨੇਜਰ ਅਮਰੀਕ ਸਿੰਘ ਦਿਓਲ