11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਕਿਸਾਨਾਂ ਦੀ ਹੋਈ ਜਿੱਤ- ਪ੍ਰਧਾਨ ਕਮਾਲਪੁਰਾ, ਪ੍ਰਧਾਨ ਮਾਨ ਗੁੜੇ

ਚੌਂਕੀਮਾਨ, 10 ਸਤੰਬਰ (ਤੇਜਿੰਦਰ ਸਿੰਘ ਚੱਢਾ)-ਬੀ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੌਂਕੀਮਾਨ, 10 ਸਤੰਬਰ (ਤੇਜਿੰਦਰ ਸਿੰਘ ਚੱਢਾ)-ਬੀ.ਕੇ.ਯੂ ਏਕਤਾ ਡਕੌਦਾ (ਬੁਰਜਗਿੱਲ) ਦੇ ਜ਼ਿਲ੍ਹਾਂ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ ਤੇ ਬਲਾਕ ਸਵੱਦੀ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ ਗੁੜੇ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਕਿਸਾਨਾਂ ਦੀ ਜਿੱਤ ਹੋਈ ਹੈ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਵਲੋਂ ਕਿਸਾਨ ਆਗੂਆਂ ਨੂੰ ਲਿਖਤੀ ਰੂਪ ਵਿਚ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਅੰਦਰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਕੇ ਮਤੇ ਨੂੰ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਦਿੱਤੇ ਮਤੇ ਵਿਚ ਪੰਜਾਬ ਦੇ ਪਾਣੀਆਂ, ਕਿਸਾਨੀ ਕਰਜਿਆਂ, ਬੀਜ ਬਿੱਲ, ਗੰਨੇ ਦਾ ਭਾਅ ਵਧਾਉਣਾ, ਡੈਮ ਸੈਫਟੀ ਐਕਟ ਨੂੰ ਰੱਦ ਕਰਨ, ਪੰਜਾਬ ਪੁਨਰਗਠਨ ਐਕਟ ਦੀਆਂ ਧਰਾਵਾਂ 78, 79, ਤੇ 80 ਨੂੰ ਰੱਦ ਕਰਨ ਸਮੇਤ ਹੋਰ ਕਿਸਾਨਾਂ ਦੀਆਂ ਅਹਿਮ ਮੰਗਾਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ ਦੀ ਜਿੱਤ ਸਾਡੀ ਏਕਤਾ ਹੈ ਤੇ ਅਸੀਂ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਪੰਜਾਬ ਦੇ ਹਿੱਤਾਂ ਸਮੇਤ ਕਿਸਾਨੀ ਮੁੱਦਿਆਂ ਲਈ ਲੜਾਈ ਲੜਦੇ ਰਹਾਂਗੇ, ਕਿਉਂਕਿ ਇਤਿਹਾਸ ਗਵਾ ਹੈ ਕਿ ਪੰਜਾਬ ਨੂੰ ਆਪਣੇ ਹੱਕਾਂ ਲਈ ਲੜਾਈ ਲੜਨੀ ਪਈ ਹੈ। ਇਸ ਮੌਕੇ ਜਥੇਬੰਦੀ ਦੇ ਮੈਂਬਰਾਂ ਸਮੇਤ ਕਿਸਾਨ ਵੀਰ ਹਾ਼ਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਡਾ . ਅੰਬੇਡਕਰ ਦੀ ਮੂਰਤੀ ਨਾਲ ਬੇਅਦਬੀ ਬਰਦਾਸ਼ਤ ਨਹੀਂ , ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇ-ਬਿਕਰਮਜੀਤ ਸਿੰਘ... ਅਗਲੀ ਖ਼ਬਰ ਕਿੰਗਸਵੇਅ ਗਲੋਬਲ ਸਕੂਲ ਦੇ ਨਵੇਂ ਪ੍ਰਿੰਸੀਪਲ ਵਜੋਂ ਗਗਨਦੀਪ ਸਿੰਘ ਨੇ ਅਹੁਦਾ ਸੰਭਾਲਿਆ
Ad Position 24