11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ’ ਚ ਮੇਲਾ ਛਪਾਰ ਕਾਨਫ਼ਰੰਸ ਨੂੰ ਲੈ ਕੇ ਭਾਰੀ ਉਤਸ਼ਾਹ - ਆਂਡਲੂ / ਭੈਣੀ ਦਰੇੜਾ

ਰਾਏਕੋਟ, 10 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਯੋਜਿਤ ਕੀਤੀ ਜਾ ਰਹੀ ਇਤਿਹਾਸਕ ਮੇਲਾ ਛਪਾਰ ਕਾਨਫ਼ਰੰਸ ਨੂੰ ਲੈ ਕੇ ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਪ੍ਰਗਟਾਵਾ ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ ਸ਼੍ਰੋ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਰਾਏਕੋਟ, 10 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਯੋਜਿਤ ਕੀਤੀ ਜਾ ਰਹੀ ਇਤਿਹਾਸਕ ਮੇਲਾ ਛਪਾਰ ਕਾਨਫ਼ਰੰਸ ਨੂੰ ਲੈ ਕੇ ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਪ੍ਰਗਟਾਵਾ ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ ਸ਼੍ਰੋ.ਅ.ਦਲ ਅਤੇ ਜਗਰਾਜ ਸਿੰਘ ਰਾਜਾ ਭੈਣੀ ਦਰੇੜਾ ਕੋਰ ਕਮੇਟੀ ਮੈਂਬਰ ਸ਼੍ਰੋ.ਅ.ਦਲ ਨੇ ਸਾਂਝੇ ਤੌਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਵਾਰ ਦੀ ਸਿਆਸੀ ਕਾਨਫ਼ਰੰਸ ਵਿਚ ਹਲਕਾ ਰਾਏਕੋਟ ਤੋਂ ਠਾਠਾਂ ਮਾਰਦਾ ਰਿਕਾਰਡ ਤੋੜ ਇਕੱਠ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਰੈਲੀ ਆਉਣ ਵਾਲੇ ਦਿਨਾਂ ਵਿਚ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਦਾ ਬਿਗੁੱਲ ਵਜਾਏਗੀ ਅਤੇ ਪਾਰਟੀ ਦੀ ਮਜ਼ਬੂਤੀ ਨੂੰ ਹੋਰ ਅੱਗੇ ਵਧਾਏਗੀ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਕਾਨਫ਼ਰੰਸ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਪਹੁੰਚ ਰਹੀ ਹੈ। ਅਕਾਲੀ ਆਗੂਆਂ ਨੇ ਸੂਬੇ ਦੀ ਮੌਜੂਦਾ ਸਰਕਾਰ ਨੂੰ ਵੀ ਕਰੜੇ ਹੱਥੀਂ ਲੈਂਦਿਆ ਕਿਹਾ ਕਿ ਮੇਲਾ ਛਪਾਰ ਕਾਨਫ਼ਰੰਸ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੱਚੇ ਚਿੱਠਿਆਂ ਅਤੇ ਘਟੀਆ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਲੋਕਾਂ ਸਾਹਮਣੇ ਉਜਾਗਰ ਕਰੇਗੀ। ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਅਤੇ ਸੂਬੇ ਦੀ ਮੌਜੂਦਾ ਵਿਗੜਦੀ ਹਾਲਾਤ ਦੀ ਹਕੀਕਤ ਨੂੰ ਇਸ ਵੱਡੇ ਮੰਚ ਤੋਂ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਆਗੂਆਂ ਨੇ ਹਲਕਾ ਰਾਏਕੋਟ ਦੇ ਸਮੂਹ ਪਾਰਟੀ ਵਰਕਰਾਂ, ਆਹੁਦੇਦਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੀ ਇਸ ਇਤਿਹਾਸਕ ਮੇਲਾ ਛਪਾਰ ਕਾਨਫ਼ਰੰਸ ਨੂੰ ਕਾਮਯਾਬ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੇ ਖਿਡਾਰੀਆਂ ਨੇ ਅੰਡਰ-11 ਜ਼ੋਨਲ ਪੱਧਰੀ ਟੂਰਨਾਮੈਂਟ ’ਚ ਜਿੱਤ ਦੇ ਝੰਡੇ ਗੱਡੇ ਅਗਲੀ ਖ਼ਬਰ ਮੇਲਾ ਛਪਾਰ ਦੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਲੈ ਕੇ ਆਲੀਵਾਲ ਵਿਖੇ ਮੀਟਿੰਗ
Ad Position 24