13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਐਸੋਸੀਏਸ਼ਨ ਦੀ ਅਹਿਮ ਮੀਟਿੰਗ

ਹਲਵਾਰਾ, 12 ਸਤੰਬਰ (ਮਨਦੀਪ ਸਿੰਘ ਉੱਭੀ)-ਫਰੀਡਮ ਫਾਈਟਰ ਡਿਪੈਂਡੈਂਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਚੇਤਨਦੀਪ ਸਿੰਘ ਲੁਧਿਆਣਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਹਲਵਾਰਾ, 12 ਸਤੰਬਰ (ਮਨਦੀਪ ਸਿੰਘ ਉੱਭੀ)-ਫਰੀਡਮ ਫਾਈਟਰ ਡਿਪੈਂਡੈਂਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਚੇਤਨਦੀਪ ਸਿੰਘ ਲੁਧਿਆਣਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਰਾਸ਼ਨ ਡਿਪੂ ਲੈਣ ਵਿਚ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਵਿਸ਼ੇਸ਼ ਤੌਰ ’ਤੇ ਵਿਚਾਰਿਆ ਗਿਆ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਸਵਰਗੀ ਕਾਂਸ਼ੀ ਰਾਮ ਗੁਪਤਾ ਦੀ ਪਤਨੀ ਚਮੇਲੀ ਦੇਵੀ ਨੂੰ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ, ਜਨਰਲ ਸਕੱਤਰ ਸੂਰਜ ਪ੍ਰਕਾਸ਼, ਪ੍ਰੈਸ ਸਕੱਤਰ ਮਨਦੀਪ ਸਿੰਘ ਤੋਂ ਇਲਾਵਾ ਹਰਵਿੰਦਰ ਸਿੰਘ, ਮਨੋਹਰ ਲਾਲ, ਬਲਜੀਤ ਸਿੰਘ, ਬਲਵਿੰਦਰ ਸਿੰਘ, ਵਿਜੇ ਗੁਪਤਾ, ਪ੍ਰੀਤੀ ਸੱਗੜ, ਧਰਮਾ ਦੇਵੀ, ਸਤਵਿੰਦਰ ਕੌਰ, ਪਿੰਦਰਪਾਲ ਸਿੰਘ, ਇਕਬਾਲ ਸਿੰਘ, ਕਿਰਪਾਲ ਸਿੰਘ, ਹਰਬੰਸ ਸਿੰਘ, ਬਲਜਿੰਦਰ ਸਿੰਘ ਰੰਧਾਵਾ, ਸੰਦੀਪ ਸੂਦ, ਪਰਵੇਸ਼ ਕੁਮਾਰ, ਸਿਮਰਜੀਤ ਸਿੰਘ, ਪ੍ਰਗਟ ਸਿੰਘ, ਦਰਸ਼ਨ ਸਿੰਘ ਸਮੇਤ ਆਜ਼ਾਦੀ ਘੁਲਾਟੀਆਂ ਦੇ ਵਾਰਿਸ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀ ਬਿਜਲੀ ਨਾ ਮਿਲਣ ’ਤੇ ਦੁਖੀ ਕਿਸਾਨਾਂ ਨੇ ਬਿਜਲੀ ਦਫ਼ਤਰ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਮਾਨ ਸਰਕਾਰ ਨੇ ਵੱਡੇ ਵਿਕਾਸ ਕਾਰਜ ਕਰਵਾ ਕੇ ਵਿਰੋਧੀ ਧਿਰਾਂ ਦੀ ਸਿਆਸੀ ਜ਼ਮੀਨ ਖਿਸਕਾਈ-ਵਿਧਾਇਕ ਹਾਕਮ ਸਿੰਘ
Ad Position 24