13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

15 ਨੂੰ ਡਾਇਰੈਕਟਰ ਭਲਾਈ ਵਿਭਾਗ ਦੇ ਦਫ਼ਤਰ ਦਾ ਘਿਰਾਓ ਦਾ ਐਲਾਨ

ਭੂੰਦੜੀ, 12 ਸਤੰਬਰ (ਕੁਲਦੀਪ ਸਿੰਘ ਮਾਨ)- ਐੱਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਭੂੰਦੜੀ, 12 ਸਤੰਬਰ (ਕੁਲਦੀਪ ਸਿੰਘ ਮਾਨ)- ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਲੈਕਚਰਾਰ ਬਲਵਿੰਦਰ ਸਿੰਘ ਲਤਾਲਾ ਅਤੇ ਸਰਗਰਮ ਆਗੂ ਲੈਕਚਰਾਰ ਹਰਭਿੰਦਰ ਸਿੰਘ ਮੁੱਲਾਂਪੁਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਵਲੋਂ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿਚ ਐੱਸ.ਸੀ. ਵਰਗ ਲਈ 25 ਫ਼ੀਸਦੀ ਅਤੇ ਬੀ.ਸੀ. ਵਰਗ ਲਈ 12 ਫ਼ੀਸਦੀ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ 15 ਸਤੰਬਰ 2026 ਨੂੰ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ, ਫੇਜ਼-1 ਮੋਹਾਲੀ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਇਸ ਮੌਕੇ ਭਲਾਈ ਮੰਤਰੀ ਡਾ. ਬਲਜੀਤ ਕੌਰ ਅਤੇ ਡਾਇਰੈਕਟਰ ਭਲਾਈ ਵਿਭਾਗ ਸ੍ਰੀਮਤੀ ਵਿੰਮੀ ਭੁੱਲਰ ਦੇ ਪੁਤਲੇ ਫੂਕ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਤਹਿਤ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐੱਸ.ਸੀ./ਬੀ.ਸੀ. ਵਰਗਾਂ ਨੂੰ ਬਣਦਾ ਰਾਖਵਾਂ ਕੋਟਾ ਨਹੀਂ ਦਿੱਤਾ ਗਿਆ। ਆਗੂਆਂ ਅਨੁਸਾਰ ਇਸ ਮਸਲੇ ਦੇ ਸੁਖਾਵੇਂ ਹੱਲ ਲਈ ਸਟੇਟ ਕਮੇਟੀ ਵਲੋਂ ਪ੍ਰਿੰਸੀਪਲ ਸਕੱਤਰ ਭਲਾਈ ਵਿਭਾਗ ਵੀ.ਕੇ. ਮੀਣਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਤੱਥਾਂ ਅਤੇ ਸਬੂਤਾਂ ਸਹਿਤ ਆਪਣਾ ਪੱਖ ਰੱਖਦਿਆਂ ਕਿਹਾ ਕਿ ਵੱਖ-ਵੱਖ ਵਿਸ਼ਿਆਂ ਵਿਚ ਆਪਣੀ ਮੈਰਿਟ ਦੇ ਆਧਾਰ ’ਤੇ ਭਰਤੀ ਹੋਏ ਐੱਸ.ਸੀ. ਅਤੇ ਬੀ.ਸੀ. ਉਮੀਦਵਾਰਾਂ ਨੂੰ ਹੀ ਰੋਸਟਰ ਨੁਕਤਿਆਂ ’ਤੇ ਲਗਾਇਆ ਗਿਆ ਹੈ, ਜੋ ਉਨ੍ਹਾਂ ਅਨੁਸਾਰ ਰਾਖਵਾਂਕਰਨ ਨੀਤੀ, ਆਰ.ਕੇ. ਸੱਭਰਵਾਲ ਕੇਸ ਅਤੇ ਭਲਾਈ ਵਿਭਾਗ ਦੀਆਂ 10 ਜੁਲਾਈ 1995 ਦੀਆਂ ਹਦਾਇਤਾਂ ਦੀ ਉਲੰਘਣਾ ਹੈ। ਆਗੂਆਂ ਨੇ ਕਿਹਾ ਕਿ ਭਲਾਈ ਵਿਭਾਗ ਦੇ ਡਾਇਰੈਕਟਰ ਅਤੇ ਸਪੈਸ਼ਲ ਸਕੱਤਰ ਨਾਲ ਹੋਈ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਮੰਨਿਆ ਗਿਆ ਕਿ ਉਨ੍ਹਾਂ ਕੋਲ ਰਿਕਾਰਡ ਪੂਰਾ ਨਹੀਂ ਹੈ। ਇਸ ’ਤੇ ਸਵਾਲ ਉਠਾਉਂਦਿਆਂ ਜਥੇਬੰਦੀ ਨੇ ਕਿਹਾ ਕਿ ਜੇਕਰ ਰਿਕਾਰਡ ਹੀ ਅਧੂਰਾ ਸੀ ਤਾਂ ਉਸ ਦੇ ਆਧਾਰ ’ਤੇ ਐੱਸ.ਸੀ./ਬੀ.ਸੀ. ਰਾਖਵਾਂ ਕੋਟਾ ‘ਜ਼ੀਰੋ’ ਕਿਵੇਂ ਦਿਖਾਇਆ ਗਿਆ? ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਰਾਖਵਾਂਕਰਨ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ, ਰੋਸਟਰ ਰਜਿਸਟਰ ਨੂੰ ਨਿਯਮਾਂ ਅਨੁਸਾਰ ਦਰੁਸਤ ਕਰਵਾਉਣ ਅਤੇ ਮਾਮਲੇ ਦੀ ਪੂਰੀ ਜਾਂਚ ਕਰਕੇ ਨਿਰੀਖਣ ਰਿਪੋਰਟ ਤਿਆਰ ਕਰਨ ਸਬੰਧੀ ਆਪਣੀ ਜ਼ਿੰਮੇਵਾਰੀ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਨਿਭਾਈ ਜਾ ਰਹੀ। ਆਗੂਆਂ ਨੇ ਦੱਸਿਆ ਕਿ ਇਸੇ ਮਾਮਲੇ ਨੂੰ ਲੈ ਕੇ 1 ਸਤੰਬਰ 2026 ਨੂੰ ਜ਼ਿਲ੍ਹਾ ਪੱਧਰ ’ਤੇ ਭਲਾਈ ਮੰਤਰੀ ਡਾ. ਬਲਜੀਤ ਕੌਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਭਲਾਈ ਸਕੱਤਰ ਵੀ.ਕੇ. ਮੀਣਾ ਅਤੇ ਸਿੱਖਿਆ ਸਕੱਤਰ ਸ੍ਰੀਮਤੀ ਸੋਨਾਲੀ ਗਿਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਇਸ ਦੇ ਬਾਵਜੂਦ ਸਰਕਾਰ ਅਤੇ ਸਬੰਧਤ ਵਿਭਾਗਾਂ ਵਲੋਂ ਮਸਲੇ ਦਾ ਹੱਲ ਨਾ ਕੀਤੇ ਜਾਣ ਕਾਰਨ ਜਥੇਬੰਦੀ ਨੇ ਸੰਘਰਸ਼ ਨੂੰ ਹੋਰ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐੱਸ.ਸੀ. ਅਤੇ ਬੀ.ਸੀ. ਵਰਗਾਂ ਨੂੰ ਬਣਦਾ ਰਾਖਵਾਂ ਕੋਟਾ ਦੇਣ ਸਬੰਧੀ ਤੁਰੰਤ ਸੋਧ ਪੱਤਰ ਜਾਰੀ ਕੀਤਾ ਜਾਵੇ, ਤਾਂ ਜੋ ਇਨ੍ਹਾਂ ਵਰਗਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਇਨਸਾਫ਼ ਮਿਲ ਸਕੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਆਲੀਵਾਲ ਵਿਖੇ ਜਸਵਿੰਦਰ ਕੌਰ ਨੇ ਹੈੱਡ ਟੀਚਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਪਿੰਡ ਬੱਸੀਆਂ ਦੇ ਨੌਜਵਾਨ ਦਾ ਕੈਨੇਡਾ ਪੁਲਿਸ ’ਚ ਅਫ਼ਸਰ ਬਣਨ ਨਾਲ ਰਾਏਕੋਟ ਇਲਾਕੇ ਦਾ ਨਾਂਅ ਚਮਕਿਆ
Ad Position 24