13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਿੰਡ ਜੌਹਲਾਂ ਵਿਖੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ ਨੂੰ ਪੂਰੀ ਤਰ੍ਹਾਂ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਤੋਂ ‘ਆਪ’ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਜੌਹਲਾਂ ਦਾ ਵਿਸ਼ੇਸ਼ ਦੌਰਾ ਕਰਦਿਆਂ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ ਦੀ ਦੇਖ-ਰੇਖ ਹੇਠ ਪਿੰਡ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਰਾਏਕੋਟ, 12 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ ਨੂੰ ਪੂਰੀ ਤਰ੍ਹਾਂ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਤੋਂ ‘ਆਪ’ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਜੌਹਲਾਂ ਦਾ ਵਿਸ਼ੇਸ਼ ਦੌਰਾ ਕਰਦਿਆਂ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ ਦੀ ਦੇਖ-ਰੇਖ ਹੇਠ ਪਿੰਡ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਤਸ਼ੱਲੀ ਪ੍ਰਗਟਾਉਂਦਿਆਂ ਦੱਸਿਆ ਕਿ ਪਿੰਡ ਜੌਹਲਾਂ ਵਿਚ ਪਹਿਲਾਂ ਹੀ ਅਨੇਕਾਂ ਵਿਕਾਸ ਕਾਰਜ਼ ਸਫ਼ਲਤਾਪੂਰਵਕ ਮੁਕੰਮਲ ਕਰਵਾ ਦਿੱਤੇ ਗਏ ਹਨ, ਜਿਨ੍ਹਾਂ ਦੀਆਂ ਸਹੂਲਤਾਂ ਦਾ ਆਨੰਦ ਅੱਜ ਪਿੰਡ ਵਾਸੀ ਮਾਣ ਰਹੇ ਹਨ ਅਤੇ ਇਨ੍ਹਾਂ ਕੰਮਾਂ ਨਾਲ ਪਿੰਡ ਦੀ ਦਿੱਖ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ਼ ਇਸ ਸਮੇਂ ਚੱਲ ਰਹੇ ਹਨ, ਉਨ੍ਹਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਪਿੰਡ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੇਲੇ ਪਿੰਡਾਂ ਵਿਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਪਿੰਡ ਜੌਹਲਾਂ ਤੋਂ ਇਲਾਵਾ ਹਲਕੇ ਦੇ ਹੋਰਨਾਂ ਪਿੰਡਾਂ ਵਿਚ ਵੀ ਵਿਕਾਸ ਕਾਰਜਾਂ ਦੀ ਲੜੀ ਨੂੰ ਇਸੇ ਤਰ੍ਹਾਂ ਤੇਜ਼ੀ ਨਾਲ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪੀਏ ਕਮਲ ਸਿੰਘ ਸੁਖਾਣਾ, ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ, ਡਾ. ਗੁਰਦੀਪ ਸਿੰਘ ਜੌਹਲਾਂ ਮੈਂਬਰ ਬਲਾਕ ਸੰਮਤੀ, ਰਿਟਾ: ਇੰਸਪੈਕਟਰ ਤਰਸੇਮ ਸਿੰਘ ਸਿੱਧੂ, ਪ੍ਰਧਾਨ ਬਲਜਿੰਦਰ ਸਿੰਘ ਦਿਉਲ, ਪੰਚ ਬਲਜਿੰਦਰ ਸਿੰਘ, ਪੰਚ ਜਸਵੰਤ ਸਿੰਘ, ਪੰਚ ਗੁਰਚਰਨ ਸਿੰਘ, ਪੰਚ ਗੁਲਜ਼ਾਰ ਸਿੰਘ, ਪੰਚ ਗੁਰਮੀਤ ਸਿੰਘ, ਪੰਚ ਸੁਖਦੇਵ ਸਿੰਘ, ਨੰਬਰਦਾਰ ਮਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਆੜ੍ਹਤੀਆਂ, ਹਰਪ੍ਰੀਤ ਸਿੰਘ ਡੇਅਰੀ ਵਾਲਾ, ਸੋਨੀ ਕੋਠਿਆਂ ਵਾਲਾ, ਕੀਪਾ ਦਿਉਲ, ਬਹਾਦਰ ਸਿੰਘ, ਨੰਬਰਦਾਰ ਜਸਵੰਤ ਸਿੰਘ, ਡਾ. ਜਗਦੀਪ ਸਿੰਘ, ਬੇਅੰਤ ਸਿੰਘ, ਵਰਿੰਦਰ ਸਿੰਘ, ਦੀਪਾ ਸਟੂਡੀਓ, ਜੱਸ ਸਿੰਘ ਹਲਵਾਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਇਲ ਕੋਰਟ ’ਚ ਲੱਗੀਆਂ ਲੋਕ ਅਦਾਲਤ ਰਾਹੀਂ ਸੈਕੜੇ ਕੇਸਾ ਦਾ ਕੀਤਾ ਨਿਪਟਾਰਾ ਅਗਲੀ ਖ਼ਬਰ ਦੇਹੜਕੇ ’ਚ ਬਾਬਾ ਹਰਨਾਮ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24