ਜਗਰਾਉਂ ਵਿਚ ਕਾਂਗਰਸ ਵਲੋਂ ਵਿੱਤ ਮੰਤਰੀ ਚੀਮਾ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ
ਜਗਰਾਉਂ, 12 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੱਦੇ ’ਤੇ ਕਾਂਗਰਸ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ, ਜਿਸਦੀ ਲੜੀ ਤਹਿਤ ਜਗਰਾਉਂ ਤਹਿਸੀਲ ਚੌਂਕ ਵਿੱਚ ਲੁਧਿਆਣਾ ਦਿਹਾਤੀ ਦੇ ਪੰਜ ਹਲਕਿਆਂ ਦੇ ਕਾਂਗਰਸੀਆਂ ਵੱਲੋਂ ਇਕੱਠੇ ਹੋ ਕੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਦੀ ਅਗਵਾਈ ਵਿੱਚ ਜ਼ੋਰਦਾਰ ਰੋਸ ਪ੍ਰਰਦਸ਼ਨ ਕਰਕੇ ਹਰਪਾਲ ਚੀਮਾ ਦਾ ਪੁਤਲਾ ਫੂਕਿਆ ਗਿਆ ਅਤੇ ਇਸਦੇ ਨਾਲ ਹੀ ਰੋਸ ਧਰਨੇ ਮਗਰੋਂ ਕਾਂਗਰਸੀ ਰੋਸ ਮਾਰਚ ਕਰਦੇ ਐੱਸ. ਐੱਸ.
ਜਗਰਾਉਂ, 12 ਸਤੰਬਰ (ਗੁਰਦੀਪ ਸਿੰਘ ਮਲਕ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੱਦੇ ’ਤੇ ਕਾਂਗਰਸ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ, ਜਿਸਦੀ ਲੜੀ ਤਹਿਤ ਜਗਰਾਉਂ ਤਹਿਸੀਲ ਚੌਂਕ ਵਿੱਚ ਲੁਧਿਆਣਾ ਦਿਹਾਤੀ ਦੇ ਪੰਜ ਹਲਕਿਆਂ ਦੇ ਕਾਂਗਰਸੀਆਂ ਵੱਲੋਂ ਇਕੱਠੇ ਹੋ ਕੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਦੀ ਅਗਵਾਈ ਵਿੱਚ ਜ਼ੋਰਦਾਰ ਰੋਸ ਪ੍ਰਰਦਸ਼ਨ ਕਰਕੇ ਹਰਪਾਲ ਚੀਮਾ ਦਾ ਪੁਤਲਾ ਫੂਕਿਆ ਗਿਆ ਅਤੇ ਇਸਦੇ ਨਾਲ ਹੀ ਰੋਸ ਧਰਨੇ ਮਗਰੋਂ ਕਾਂਗਰਸੀ ਰੋਸ ਮਾਰਚ ਕਰਦੇ ਐੱਸ.ਐੱਸ.ਪੀ. ਦਫ਼ਤਰ ਮੰਗ ਪੱਤਰ ਦੇਣ ਪਹੁੰਚੇ। ਇਸੇ ਦੌਰਾਨ ਵਿੱਤ ਮੰਤਰੀ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਦਰਮਿਆਨ ਅਰਥੀ ਫੂਕੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਲਗਭਗ ਹਰੇਕ ਬੁਲਾਰੇ ਨੇ ਜਗਰਾਉਂ ਵਿੱਚ ਕਈ ਥਾਂਵਾਂ ’ਤੇ ਵਿਕਦੇ ਨਸ਼ੇ ਦਾ ਜ਼ਿਕਰ ਕਰਦਿਆਂ ਪੰਜਾਬ ਵਿੱਚ ‘ ਯੁੱਧ ਨਸ਼ਿਆਂ ਦੇ ਵਿਰੁੱਧ’ ਦੇ ਬਾਵਜੂਦ ਨਸ਼ੇ ਦੇ ਪਸਾਰ ਨੂੰ ਉਭਾਰਿਆ। ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਮੁਖੀ ਦੇ ਨਾਮ ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਨੂੰ ਇਕ ਮੰਗ ਪੱਤਰ ਸੌਂਪਿਆ। ਇਸ ਵਿੱਚ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ ਅਤੇ ਇਹੋ ਮੰਗ ਧਰਨੇ ਤੋਂ ਬਾਅਦ ਰੋਸ ਮਾਰਚ ਵਿੱਚ ਉੱਠੀ। ਜ਼ਿਲ੍ਹਾ ਕਾਂਗਰਸ ਦਿਹਾਤੀ ਵਲੋਂ ਦਿੱਤੇ ਗਏ ਇਸ ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਹਲਕਾ ਇੰਚਾਰਜ ਜਗਤਾਰ ਸਿੰਘ ਜੱਗਾ ਹਿੱਸੋਵਾਲ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਮਨਜੀਤ ਸਿੰਘ ਹੰਬੜਾਂ, ਰਾਜੇਸ਼ਇੰਦਰ ਸਿੱਧੂ, ਗੋਪਾਲ ਸ਼ਰਮਾ, ਪ੍ਰਸ਼ੋਤਮ ਖਲੀਫਾ, ਨੀਟਾ ਸੱਭਰਵਾਲ, ਹਰਪ੍ਰੀਤ ਸਿੰਘ ਧਾਲੀਵਾਲ, ਨਵਦੀਪ ਗਰੇਵਾਲ, ਕੁਲਵੰਤ ਸਿੰਘ ਡਾਂਗੀਆਂ ਆਦਿ ਨੇ ਕਿਹਾ ਕਿ ਖੁਦਕੁਸ਼ੀ ਨੋਟ ਮਿਲਣ ’ਤੇ ਜਿਹੜੇ ਵਿਅਕਤੀਆਂ ਦਾ ਮਰਨ ਵਾਲੇ ਦੇ ਨਾਮ ਲਿਆ ਹੁੰਦਾ ਹੈ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਨ ਦਾ ਹੁਣ ਤੱਕ ਕਾਨੂੰਨ ਚੱਲਿਆ ਆਉਂਦਾ ਹੈ। ਪਰ ਤੂਰ ਬੰਜਾਰਾ ਦੇ ਮ੍ਰਿਤਕ ਗੁਲਜ਼ਾਰ ਸਿੰਘ ਵਾਲੇ ਮਾਮਲੇ ਵਿੱਚ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੇ ਕਾਨੂੰਨ ਦੇ ਉਲਟ ਜਾ ਕੇ ਕੰਮ ਕੀਤਾ। ਖਜ਼ਾਨਾ ਮੰਤਰੀ ਖ਼ਿਲਾਫ਼ ਪਰਚਾ ਦਰਜ ਨਹੀਂ ਕੀਤਾ ਗਿਆ ਜਿਸ ਦੇ ਵਿਰੋਧ ਤੇ ਰੋਸ ਵਿੱਚ ਕਾਂਗਰਸ ਨੇ ਇਹ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ ਇਕ ਵੱਡਾ ਪ੍ਰਦਰਸ਼ਨ ਕਾਂਗਰਸ ਪਾਰਟੀ ਕਰੇਗੀ ਜਿਸ ਵਿੱਚ ਪੰਜਾਬ ਦੇ ਨਵੇਂ ਲਾਏ ਗਏ ਇੰਚਾਰਜ ਸਚਿਨ ਪਾਇਲਟ ਵੀ ਸ਼ਾਮਿਲ ਹੋਣਗੇ। ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਸਰ ਕਾਰ ਨੇ ਕਰੀਬ ਇਕ ਸਾਲ ਤੋਂ ਨਸ਼ਿਆਂ ਖ਼ਿਲਾਫ਼ ਯੁੱਧ ਚਲਾਇਆ ਹੋਇਆ ਹੈ ਜਦਕਿ ਨਸ਼ੇ ਪਹਿਲਾਂ ਨਾਲੋਂ ਵਧੇ ਹਨ। ਹੁਣ ਜੇ ਕੋਈ ਵਿਧਾਇਕ ਮੰਤਰੀ ਨੂੰ ਇਸ ਬਾਰੇ ਸਵਾਲ ਕਰਦਾ ਹੈ ਤਾਂ ਸਰਕਾਰ ਉਸ ਗੱਲ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਜਗਰਾਉਂ ਵਿੱਚ ਕਈ ਥਾਂਵਾਂ ’ਤੇ ਨਸ਼ਾ ਵਿਕਣ ਦਾ ਵਿਸ਼ੇਸ਼ ਜ਼ਿਕਰ ਕੀਤਾ । ਇਸ ਮੌਕੇ ਇਕਬਾਲ ਸਿੰਘ ਮਲਕ, ਮਨਜੀਤ ਸਿੰਘ ਸੰਘੇੜਾ ਬੁਜਰਗ, ਡਾ: ਗੁਰਪ੍ਰੀਤ ਸਿੰਘ ਮੀਰਪੁਰ ਹਾਂਸ, ਹਰਦੀਪ ਸਿੰਘ ਲਾਲੀ ਅਲੀਗੜ੍ਹ, ਜੀਵਨ ਸਿੰਘ ਬਾਘੀਆਂ, ਸਰਬਜੀਤ ਕੌਰ ਮੁੱਲਾਂਪੁਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।