ਸਵ: ਅਮਿਤ ਅਰੋੜਾ ਦੀ ਯਾਦ ਵਿਚ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ
ਜਗਰਾਉਂ, 13 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਵਰਗਵਾਸੀ ਅਮਿਤ ਅਰੋੜਾ ਦੀ ਯਾਦ ਵਿੱਚ ਅਰੋੜਾ ਪਰਿਵਾਰ ਵੱਲੋਂ ਲੋਕ ਸੇਵਾ ਸੁਸਾਇਟੀ ਜਗਰਾਉਂ ਦੇ ਸਹਿਯੋਗ ਨਾਲ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਸੀ. ਐੱਮ.
ਜਗਰਾਉਂ, 13 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਵਰਗਵਾਸੀ ਅਮਿਤ ਅਰੋੜਾ ਦੀ ਯਾਦ ਵਿੱਚ ਅਰੋੜਾ ਪਰਿਵਾਰ ਵੱਲੋਂ ਲੋਕ ਸੇਵਾ ਸੁਸਾਇਟੀ ਜਗਰਾਉਂ ਦੇ ਸਹਿਯੋਗ ਨਾਲ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਸੀ.ਐੱਮ.ਸੀ. ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾਕਟਰ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿੱਚ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਸਾਹਮਣੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਲਗਾਏ ਇਸ ਕੈਂਪ ਵਿੱਚ ਸੀ.ਐੱਮ.ਸੀ. ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ: ਗੁਰਭੇਜ ਸਿੰਘ ਨੇ ਮਰੀਜ਼ਾਂ ਦਾ ਚੈੱਕਅਪ ਕਰਦਿਆਂ ਜ਼ਰੂਰਤਮੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ। ਇਸ ਮੌਕੇ ਡਾਕਟਰ ਗੁਰਭੇਜ ਸਿੰਘ ਨੇ ਮਰੀਜ਼ਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਣ ਲਈ ਜਿੱਥੇ ਨੁਕਤੇ ਦੱਸੇ ਉੱਥੇ ਮਰੀਜ਼ਾਂ ਨੂੰ ਸਲਾਹ ਦਿੱਤੀ ਕਿ ਅਗਰ ਜਦੋਂ ਵੀ ਤੁਹਾਨੂੰ ਦਿਲ ਦੀ ਬਿਮਾਰੀ ਸਮੇਤ ਕੋਈ ਵੀ ਬਿਮਾਰੀ ਨਜ਼ਰ ਆਵੇ ਤਾਂ ਉਸ ਦਾ ਫ਼ੌਰੀ ਤੌਰ ’ਤੇ ਤਜਰਬੇਕਾਰ ਡਾਕਟਰ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ ਕਿਉਂਕਿ ਬਿਮਾਰੀ ਦੇ ਸ਼ੁਰੂ ਹੋਣ ਸਮੇਂ ਇਲਾਜ ਹੋ ਜਾਵੇ ਤਾਂ ਮਰੀਜ਼ ਜਲਦ ਤੰਦਰੁਸਤ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ ਦੀਆਂ ਨਿਸ਼ਾਨੀਆਂ ਬਾਰੇ ਵੀ ਮਰੀਜ਼ਾਂ ਨੂੰ ਸੁਚੇਤ ਕੀਤਾ। ਕੈਂਪ ਵਿੱਚ 42 ਦਿਲ ਦੇ ਮਰੀਜ਼ਾਂ ਦਾ ਚੈੱਕਅਪ ਕਰਨ ਤੋਂ ਇਲਾਵਾ 27 ਮਰੀਜ਼ਾਂ ਦੀ ਈ.ਸੀ.ਜੀ. ਅਤੇ 23 ਮਰੀਜ਼ਾਂ ਦਾ ਸ਼ੂਗਰ ਚੈੱਕਅਪ ਟੈਸਟ ਵੀ ਮੁਫ਼ਤ ਵਿੱਚ ਕਰਨ ਤੋਂ ਇਲਾਵਾ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਕੰਵਲ ਕੱਕੜ, ਮਨੋਹਰ ਸਿੰਘ ਟੱਕਰ, ਡਾ: ਭਾਰਤ ਭੂਸ਼ਨ ਬਾਂਸਲ, ਰਜੀਵ ਗੁਪਤਾ, ਲਾਕੇਸ਼ ਟੰਡਨ, ਕਪਿਲ ਸ਼ਰਮਾ, ਰਾਜਪਾਲ ਜੈਨ, ਪ੍ਰੇਮ ਚੰਦ ਬਾਂਸਲ, ਕੈਪਟਨ ਨਰੇਸ਼ ਵਰਮਾ, ਮੁਕੇਸ਼ ਗੁਪਤਾ ਆਦਿ ਹਾਜ਼ਰ ਸਨ।