ਅਕਾਲੀ ਦਲ ‘ਵਾਰਿਸ ਪੰਜਾਬ ਦੇ’...
ਹਰਬੀਰ ਸਿੰਘ ਇਯਾਲੀ ਵਲੋਂ ਛਪਾਰ ਕਾਨਫ਼ਰੰਸ ਸਫ਼ਲਤਾ ਲਈ ਮੀਟਿੰਗਾਂ ਜਾਰੀ
ਮੁੱਲਾਂਪੁਰ-ਦਾਖਾ, 16 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਦਾਖਾ ’ਚ ਛਪਾਰ ਮੇਲੇ ’ਤੇ ਹੋਣ ਵਾਲੀ ਕਾਨਫ਼ਰੰਸ ਪ੍ਰਤੀ ਹਲਕਾ ਦਾਖਾ ਤੋਂ ਲੈ ਕੇ ਨੇੜਲੇ ਹਲਕਿਆਂ ’ਚ ਪਾਰਟੀ ਨਾਲ ਜੁੜੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਹਲਕਾ ਦਾਖਾ ਐੱਮ.
ਮੁੱਲਾਂਪੁਰ-ਦਾਖਾ, 16 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਦਾਖਾ ’ਚ ਛਪਾਰ ਮੇਲੇ ’ਤੇ ਹੋਣ ਵਾਲੀ ਕਾਨਫ਼ਰੰਸ ਪ੍ਰਤੀ ਹਲਕਾ ਦਾਖਾ ਤੋਂ ਲੈ ਕੇ ਨੇੜਲੇ ਹਲਕਿਆਂ ’ਚ ਪਾਰਟੀ ਨਾਲ ਜੁੜੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਛਪਾਰ ਕਾਨਫਰੰਸ ਦੇ ਪ੍ਰਬੰਧਾਂ ਦੀ ਨਜ਼ਰਸਾਨੀ ਹਰਬੀਰ ਸਿੰਘ ਇਯਾਲੀ ਵਲੋਂ ਸੰਭਾਲੀ ਹੋਈ ਹੈ। ਛਪਾਰ ਕਾਨਫਰੰਸ ਸਫ਼ਲਤਾ ਲਈ ਹਲਕਾ ਦਾਖਾ ਦੇ ਪਿੰਡ-ਪਿੰਡ ਮੀਟਿੰਗਾਂ ਕਰ ਰਹੇ ਹਰਬੀਰ ਸਿੰਘ ਇਯਾਲੀ, ਅਮਰਜੀਤ ਸਿੰਘ ਮੁੱਲਾਂਪੁਰ ਵਲੋਂ ਪਿੰਡ ਢੱਟ ਸਮੇਤ ਅੱਧੀ ਦਰਜਨ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਮੇਲਾ ਕਾਨਫਰੰਸ ’ਤੇ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ। ਪਿੰਡ ਢੱਟ ਵਿਖੇ ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਹਰਬੀਰ ਸਿੰਘ ਇਯਾਲੀ ਕਿਹਾ ਕਿ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਅਗਵਾਈ ਵਾਲੇ ਬਾਪੂ ਤਰਸੇਮ ਸਿੰਘ ਖ਼ਾਲਸਾ, ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ, ਸਾਂਸਦ ਸਰਬਜੀਤ ਸਿੰਘ ਖ਼ਾਲਸਾ, ਦੀਪ ਸਿੱਧੂ ਦੇ ਛੋਟੇ ਭਰਾਤਾ ਮਨਦੀਪ ਸਿੰਘ ਸਿੱਧੂ, ਹੋਰ ਕਮੇਟੀ ਦਾ ਮੁੱਖ ਮਕਸਦ ਪੰਜਾਬ ਦੇ ਪਾਣੀਆਂ ਨੂੰ ਬਚਾਉਣਾ, ਮਿਆਰੀ ਸਿੱਖਿਆ, ਚੰਗੀਆਂ ਸਿਹਤ ਸੇਵਾਵਾਂ ਤੋਂ ਲੈ ਕੇ ਖੇਤੀ ਸੈਕਟਰ, ਉਦਯੋਗ ਦੀ ਬਿਹਤਰੀ ਲਈ ਆਪਣੇ ਚੋਣ ਮੈਨੀਫੈਸਟੋ ਵਿਚ ਸਪਸ਼ਟ ਲਿਖਿਆ ਜਾ ਰਿਹਾ। ਹਰਬੀਰ ਸਿੰਘ ਇਯਾਲੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੀ ਪਾਰਟੀ ਦੇ ਆਗੂ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਨ ਵਾਲੀ ਕਾਂਗਰਸ ਦੋਵਾਂ ਪਾਰਟੀਆਂ ਤੋਂ ਵੋਟਰਾਂ ਨੇ ਦੂਰੀ ਬਣਾ ਰੱਖੀ ਹੈ। ਹਰਬੀਰ ਸਿੰਘ ਇਯਾਲੀ ਦੱਸਿਆ ਕਿ ਵਾਰਿਸ ਪੰਜਾਬ ਦੇ ਪਾਰਟੀ ਦਾ ਮੁੱਖ ਏਜੰਡਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸੰਭਵ ਬਣਾਉਣਾ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਛਪਾਰ ਕਾਨਫਰੰਸ ਦੀ ਸਫਲਤਾ ਲਈ ਹਰਬੀਰ ਸਿੰਘ ਇਯਾਲੀ ਨੂੰ ਸਰਪੰਚ ਢੱਟ ਲਖਵੀਰ ਸਿੰਘ, ਸਾਬਕਾ ਸਰਪੰਚ ਬੂਟਾ ਸਿੰਘ, ਅਵਤਾਰ ਸਿੰਘ ਢੱਟ, ਲਖਵੀਰ ਸਿੰਘ, ਪੰਚ ਹਰਪਾਲ ਸਿੰਘ, ਪੰਚ ਗੁਰਮੀਤ ਸਿੰਘ, ਪੰਚ ਮਲਕੀਤ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ ਬਿੱਲੂ, ਰਵਿੰਦਰ ਸਿੰਘ ਰੰਧਾਵਾ, ਰਣਧੀਰ ਸਿੰਘ, ਲੱਕੀ ਢੱਟ, ਹੋਰਨਾਂ ਭਰੋਸਾ ਦਿੱਤਾ ਕਿ ਉਹ ਪਿੰਡ ਢੱਟ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਟੀਮ, ਵੋਟਰਾਂ ਦਾ ਵੱਡਾ ਕਾਫ਼ਲਾ ਲੈ ਕੇ ਆਪਣੀ ਪਾਰਟੀ ਦੀ ਛਪਾਰ ਕਾਨਫਰੰਸ ਵਿਚ ਪਹੁੰਚ ਕੇ ਮਨਪ੍ਰੀਤ ਸਿੰਘ ਇਯਾਲੀ, ਹੋਰ ਆਗੂਆਂ ਦੇ ਵਿਚਾਰ ਸੁਣਨਗੇ।