ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਪਾਇਲਟ ਦੀ ਅਗਵਾਈ ’ਚ ਕਾਂਗਰਸ ਮਜ਼ਬੂਤ ਹੋਵੇਗੀ-ਪ੍ਰਧਾਨ ਹੰਬੜਾਂ, ਸਰਪ੍ਰਸਤ ਗਿੱਲ
ਹੰਬੜਾਂ, 16 ਸਤੰਬਰ (ਮੇਜਰ ਹੰਬੜਾਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਉੱਥੇ ਕਾਂਗਰਸ ਪਾਰਟੀ ਪੂਰੀ ਇੱਕਜੁਟਤਾ ਨਾਲ ਆਗਾਮੀ ਚੋਣਾਂ ਲੜਦਿਆਂ ਸ਼ਾਨਦਾਰ ਜਿੱਤ ਦਰਜ ਕਰੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਾਟਾ ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਰਪ੍ਰਸਤ ਤੇਜਾ ਸਿੰਘ ਗਿੱਲ ਨੇ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਦੀ ਧੜੇਬੰਦੀ ਨੂੰ ਵਿਰਾਮ ਲੱਗ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੀਤਾ।
ਹੰਬੜਾਂ, 16 ਸਤੰਬਰ (ਮੇਜਰ ਹੰਬੜਾਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਉੱਥੇ ਕਾਂਗਰਸ ਪਾਰਟੀ ਪੂਰੀ ਇੱਕਜੁਟਤਾ ਨਾਲ ਆਗਾਮੀ ਚੋਣਾਂ ਲੜਦਿਆਂ ਸ਼ਾਨਦਾਰ ਜਿੱਤ ਦਰਜ ਕਰੇਗੀ।ਇੰਨ੍ਹਾਂ ਸ਼ਬਦਾਂ ਦਾ ਪ੍ਰਗਾਟਾ ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਰਪ੍ਰਸਤ ਤੇਜਾ ਸਿੰਘ ਗਿੱਲ ਨੇ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਦੀ ਧੜੇਬੰਦੀ ਨੂੰ ਵਿਰਾਮ ਲੱਗ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ‘ਆਪ’ ਸਰਕਾਰ ਦੀਆਂ ਧੱਕੇਸ਼ਾਹੀਆਂ ਅਤੇ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਨਾਲ ਨਸ਼ਿਆਂ ਵਿਰੁੱਧ ਬੋਲਣ ਵਾਲੇ ਗੁਲਜਾਰ ਸਿੰਘ ਦੀ ਮੌਤ ਨੂੰ ਲੈ ਦਿੱਤੇ ਗਏ ਰੋਸ ਧਰਨੇ ਵਿੱਚ ਪੰਜਾਬ ਭਰ ਤੋਂ ਪੁੱਜੇ ਕਾਂਗਰਸੀ ਵਰਕਰਾਂ ਦੇ ਵੱਡੇ ਇਕੱਠ ਨੇ ਸਰਕਾਰ ਦੀਆਂ ਜੜਾਂ ਹਿਲਾਕੇ ਰੱਖ ਦਿੱਤੀਆਂ। ਪ੍ਰਧਾਨ ਹੰਬੜਾਂ ਅਤੇ ਸਰਪ੍ਰਸਤ ਗਿੱਲ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਇੱਕ ਦਿੱਗਜ ਆਗੂ ਹਨ ਜਿੰਨ੍ਹਾਂ ਦੀ ਅਗਵਾਈ ਹੇਠ ਪੰਜਾਬ ਅੰਦਰ ਕਾਂਗਰਸ ਨੂੰ ਹੋਰ ਬਲ ਮਿਲੇਗਾ ਤੇ ਕਾਂਗਰਸ ਪਾਰਟੀ ਪਹਿਲਾਂ ਨਾਲੋ ਵੀ ਤਕੜੀ ਹੋ ਕੇ ਆਗਾਮੀ ਚੋਣਾਂ ’ਚ ਕੁੱਦੇਗੀ ਤੇ ‘ਆਪ’ ਸਰਕਾਰ ਨੂੰ ਸੂਬੇ ’ਚੋਂ ਬਾਹਰ ਦਾ ਰਸਤਾ ਦਿਖਾਏਗੀ।ਇਸ ਮੌਕੇ ਪੰਚ ਅਵਤਾਰ ਸਿੰਘ ਭੰਦੋਲ, ਜਸਵੰਤ ਸਿੰਘ ਧਾਲੀਵਾਲ, ਜੀਸ਼ਾਂਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਪੀਤਾ, ਜਸਪਾਲ ਸਿੰਘ ਪਾਲਾ, ਜਸਵੀਰ ਸਿੰਘ ਨਾਨੂੰ ਸਮੇਤ ਹੋਰ ਕਾਂਗਰਸੀ ਵਰਕਰ ਮੌਜੂਦ ਸਨ।