20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਛਪਾਰ ਕਾਨਫ਼ਰੰਸ ਦੀ ਸਫ਼ਲਤਾ ਲਈ ਹਰਬੀਰ ਇਯਾਲੀ ਤੇ ਸਿਵਾਲਿਕ ਵਲੋਂ ਹੰਬੜਾਂ ’ਚ ਭਰਵੀਂ ਮੀਟਿੰਗ ਇਯਾਲੀ ਦੀ ਅਗਵਾਈ ’ਚ ਸਮੱਰਥਕਾਂ ਦੇ ਜਥੇ ਛਪਾਰ ਪੁੱਜਣਗੇ—ਹਸਨਪੁਰ, ਧਾਲੀਵਾਲ, ਝੱਜ

ਹੱਬੜਾਂ, 19 ਸਤੰਬਰ (ਮੇਜਰ ਹੰਬੜਾਂ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਛਪਾਰ ਕਾਨਫਰੰਸ ਦੀ ਕਾਮਯਾਬੀ ਲਈ ਸਰਕਲ ਪ੍ਰਧਾਨ ਨੰਬਰਦਾਰ ਸਤਿੰਦਰਪਾਲ ਸਿੰਘ ਖਹਿਰਾ, ਸਾਬਕਾ ਸਰਪੰਚ ਗੁਰਮੀਤ ਸਿੰਘ ਧਾਲੀਵਾਲ ਦੀ ਦੇਖ ਰੇਖ ਵਿਚ ਹਲਕਾ ਦਾਖਾ ਦੇ ਸੀਨੀਅਰ ਆਗੂ ਹਰਬੀਰ ਸਿੰਘ ਇਯਾਲੀ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਹੰਬੜਾਂ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਭਰਵੀ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਲੀ ਅਤੇ ਸਾਬਕਾ ਸੰਸਦੀ ਸਕੱਤਰ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਛਪਾਰ ਮੇਲੇ ਤੇ 26 ਸਤੰਬਰ ਨੂੰ ਹੋ ਰਹੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਿਆਸੀ ਕਾਨਫਰੰਸ ਇਕੱਠ ਪੱਖੋ ਮਿਸਾਲ ਕਾਇਮ ਕਰੇਗੀ ਤੇ ਸੂਬੇ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗੀ।

Ad Position 21
No active advertisement
ਅਜੀਤ ਡੈਸਕ 20-09-2026
ਹੱਬੜਾਂ, 19 ਸਤੰਬਰ (ਮੇਜਰ ਹੰਬੜਾਂ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਛਪਾਰ ਕਾਨਫਰੰਸ ਦੀ ਕਾਮਯਾਬੀ ਲਈ ਸਰਕਲ ਪ੍ਰਧਾਨ ਨੰਬਰਦਾਰ ਸਤਿੰਦਰਪਾਲ ਸਿੰਘ ਖਹਿਰਾ, ਸਾਬਕਾ ਸਰਪੰਚ ਗੁਰਮੀਤ ਸਿੰਘ ਧਾਲੀਵਾਲ ਦੀ ਦੇਖ ਰੇਖ ਵਿਚ ਹਲਕਾ ਦਾਖਾ ਦੇ ਸੀਨੀਅਰ ਆਗੂ ਹਰਬੀਰ ਸਿੰਘ ਇਯਾਲੀ ਅਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਹੰਬੜਾਂ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਭਰਵੀ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਲੀ ਅਤੇ ਸਾਬਕਾ ਸੰਸਦੀ ਸਕੱਤਰ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਛਪਾਰ ਮੇਲੇ ਤੇ 26 ਸਤੰਬਰ ਨੂੰ ਹੋ ਰਹੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਿਆਸੀ ਕਾਨਫਰੰਸ ਇਕੱਠ ਪੱਖੋ ਮਿਸਾਲ ਕਾਇਮ ਕਰੇਗੀ ਤੇ ਸੂਬੇ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗੀ। ਹਰਬੀਰ ਇਯਾਲੀ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਮੂਹ ਵਰਕਰਾਂ ਨੂੰ 26 ਤਰੀਕ ਨੂੰ ਛਪਾਰ ਮੇਲੇ ’ਚ ਵੱਡੀ ਗਿਣਤੀ ’ਚ ਪੁੱਜਣ ਦੀ ਅਪੀਲ ਕੀਤੀ। ਹਰਬੀਰ ਇਯਾਲੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੀ ਭਲਾਈ ਲਈ ਕੁਝ ਨਹੀਂ ਕੀਤਾ ਤੇ ਸੂਬੇ ਸਿਰ ਕਰਜੇ ਦੀ ਪੰਡ ਨੂੰ ਹੋਰ ਭਾਰਾ ਕੀਤਾ ਹੈ ਤੇ ਲੋਕ ਪੰਜਾਬ ਵਿਰੋਧੀ ‘ਆਪ’ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਜਥੇਦਾਰ ਮਨਦੀਪ ਸਿੰਘ ਹਸਨਪੁਰ, ਸਰਕਲ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਜਗਜੀਵਨ ਸਿੰਘ ਝੱਜ, ਸਰਕਲ ਪ੍ਰਧਾਨ ਸਤਿੰਦਰਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਛਪਾਰ ਕਾਨਫਰੰਸ ਵਿਚ ਵੱਡੇ ਜੱਥਿਆਂ ਨਾਲ ਸ਼ਮੂਲੀਅਤ ਕਰਾਗੇ ਤੇ ਕਾਨਫਰੰਸ ਨੂੰ ਕਾਮਯਾਬ ਕਰਾਂਗੇ। ਇਸ ਮੌਕੇ ਸੀਨੀਅਰ ਆਗੂ ਭੁਪਿੰਦਰ ਸਿੰਘ ਮਾਂਗਟ, ਜਸਕੀਰਤ ਸਿੰਘ ਧਾਲੀਵਾਲ, ਮੋਹਣ ਸਿੰਘ ਫੌਜੀ, ਮਲਕੀਤ ਸਿੰਘ ਬੱਲ, ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ ਖਹਿਰਾ, ਸਰਪੰਚ ਗੁਰਪ੍ਰੀਤ ਸਿੰਘ ਢੇਸੀ ਨੂਰਪੁਰ ਬੇਟ, ਪਰਮਜੀਤ ਸਿੰਘ ਗਿੱਲ, ਹਰਦੀਪ ਸਿੰਘ ਗਿੱਲ, ਦਲਬੀਰ ਸਿੰਘ ਗਿੱਲ, ਜਗਮਿੰਦਰ ਸਿੰਘ ਗਿੱਲ, ਬਲਵੀਰ ਸਿੰਘ ਨੰਬਰਦਾਰ, ਕੁਲਵਿੰਦਰ ਸਿੰਘ ਕਿੰਦਾ, ਕੁਲਦੀਪ ਸਿੰਘ ਗਿੱਲ, ਰਣਜੀਤ ਸਿੰਘ ਗਿੱਲ, ਪੀ.ਏ. ਦਲਬੀਰ ਸਿੰਘ ਧੀਰੀ, ਹਰਜਿੰਦਰ ਸਿੰਘ ਗਿੱਲ, ਬਲਦੇਵ ਸਿੰਘ ਗਰੇਵਾਲ, ਮਨੀ ਗਰੇਵਾਲ, ਜੱਸੀ ਗਰੇਵਾਲ, ਹਰਪ੍ਰੀਤ ਸਿੰਘ ਸੇਖੋਂ, ਪਰਮਜੀਤ ਸਿੰਘ ਪੰਮਾ, ਪਰਮਿੰਦਰ ਸਿੰਘ ਨੇਤਾ ਘਮਨੇਵਾਲ, ਪਰਮਿੰਦਰ ਸਿੰਘ ਰੰਧਾਵਾ ਸਮੇਤ ਭਾਰੀ ਗਿਣਤੀ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਅਤੇ ਸਮੱਰਥਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਪ੍ਰੀ-ਨਰਸਰੀ ਲਈ ਦਾਖ਼ਲੇ ਸ਼ੁਰੂ ਅਗਲੀ ਖ਼ਬਰ ਪੰਜਾਬ ਦੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਅਕਾਲੀ ਦਲ ‘ਵਾਰਿਸ ਪੰਜਾਬ ਦੇ-ਇਯਾਲੀ ਪਾਰਟੀ ਦੀ ਛਪਾਰ ਕਾਨਫ਼ਰੰਸ ਦੀ ਸਫ਼ਲਤਾ...
Ad Position 24