ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਪ੍ਰੀ-ਨਰਸਰੀ ਲਈ ਦਾਖ਼ਲੇ ਸ਼ੁਰੂ
ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਅਤੇ ਸੀ. ਬੀ.
ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਅਤੇ ਸੀ.ਬੀ.ਐੱਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ 2026-27 ਅਕਾਦਮਿਕ ਸੈਸ਼ਨ ਲਈ ਪ੍ਰੀ-ਨਰਸਰੀ ਜਮਾਤ ਦੇ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੂਨਮ.ਕੇ.ਸਿੱਧੂ ਨੇ ਦੱਸਿਆ ਕਿ ਛੋਟੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉੱਜਵਲ ਭਵਿੱਖ ਨੂੰ ਮੁੱਖ ਰੱਖਦਿਆਂ ਪ੍ਰੀ-ਨਰਸਰੀ ਦੀਆਂ ਨਿਯਮਿਤ ਕਲਾਸਾਂ 01 ਅਕਤੂਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਲਈ ਬੱਚੇ ਦੀ ਉਮਰ ਢਾਈ ਤੋਂ ਤਿੰਨ ਸਾਲ ਤੱਕ ਹੋਣੀ ਚਾਹੀਦੀ ਹੈ। ਪ੍ਰਿੰਸੀਪਲ ਸ੍ਰੀਮਤੀ ਪੂਨਮ.ਕੇ. ਸਿੱਧੂ ਨੇ ਦੱਸਿਆ ਕਿ ਪ੍ਰੀ-ਨਰਸਰੀ ਦੇ ਬੱਚਿਆਂ ਦੀ ਉਮਰ ਅਤੇ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਵਿਚ ਇਕ ਬਹੁਤ ਹੀ ਸ਼ਾਨਦਾਰ ਅਤੇ ਆਕਰਸ਼ਕ ਪ੍ਰੀ-ਨਰਸਰੀ ਪਲੇਅ-ਰੂਮ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਗਿਆ ਹੈ, ਜਿਸ ਵਿਚ ਬੱਚਿਆਂ ਦੇ ਮਨੋਰੰਜਨ ਅਤੇ ਵਿੱਦਿਅਕ ਗਤੀਵਿਧੀਆਂ ਨੂੰ ਦੇਖਦੇ ਹੋਏ ਬਹੁਤ ਹੀ ਸੁਚਾਰੂ ਢੰਗ ਨਾਲ ਵਿਵਸਥਾ ਕੀਤੀ ਗਈ ਹੈ। ਬੱਚਿਆਂ ਦੀ ਸੁਰੱਖਿਆ ਅਤੇ ਦੇਖ-ਭਾਲ ਲਈ ਇੱਕ ਫਿਕਸਡ ਮੇਡ ਵਿਸ਼ੇਸ਼ ਤੌਰ ’ਤੇ ਰੱਖੀ ਗਈ ਹੈ ਜੋ ਸਿਰਫ਼ ਪ੍ਰੀ-ਨਰਸਰੀ ਦੇ ਬੱਚਿਆਂ ਦਾ ਹੀ ਖਿਆਲ ਰੱਖੇਗੀ ਤਾਂ ਜੋ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਮਾਹੌਲ ਵਿਚ ਰਹਿ ਸਕਣ।ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਬੱਚਿਆਂ ਲਈ ਖੁਸ਼ਨੁਮਾ ਅਤੇ ਉੱਚਿਤ ਮਾਹੌਲ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਸਹਿਯੋਗ ਕਰਨਾ ਹੈ। ਬੱਚਿਆਂ ਨੂੰ ਤਜਰਬੇਕਾਰ ਅਤੇ ਸਿਖਲਾਈ ਪ੍ਰਾਪਤ ਅਧਿਆਪਕਾਵਾਂ ਵਲੋਂ ਖੇਡ-ਖੇਡ ਵਿਚ ਸਿੱਖਣ ਦੀ ਵਿਧੀ ਰਾਹੀਂ ਪੜ੍ਹਾਇਆ ਜਾਵੇਗਾ ਤਾਂ ਜੋ ਬੱਚਿਆਂ ’ਤੇ ਪੜ੍ਹਾਈ ਦਾ ਕੋਈ ਬੋਝ ਨਾ ਪਵੇ। ਇਸ ਤੋਂ ਇਲਾਵਾ ਕਲਾਸਰੂਮ ਵਿਚ ਬੱਚਿਆਂ ਲਈ ਆਡੀਓ-ਵਿਜ਼ੂਅਲ ਏਡਸ, ਕਾਰਟੂਨ, ਕਹਾਣੀਆਂ, ਰੰਗ-ਬਿਰੰਗੇ ਖਿਡੌਣੇ, ਬਿਲਡਿੰਗ ਬਲਾਕਸ ਅਤੇ ਹੋਰ ਸਿੱਖਣ ਵਾਲੀਆਂ ਗਤੀਵਿਧੀਆਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਅਤੇ ਪੂਰਾ ਕੈਂਪਸ ਸੀ.ਸੀ.ਟੀ.ਵੀ. ਦੀ ਨਿਗਰਾਨੀ ਹੇਠ ਹੈ। ਉਨ੍ਹਾਂ ਦੱਸਿਆ ਕਿ ਪ੍ਰੀ-ਨਰਸਰੀ ਦੇ ਨਾਲ - ਨਾਲ ਸਕੂਲ ਵਿਚ ਨਰਸਰੀ ਤੋਂ ਨੌਵੀਂ ਜਮਾਤ ਤੱਕ 2027-28 ਵਿੱਦਿਅਕ ਵਰ੍ਹੇ ਲਈ ਪ੍ਰੀ-ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਮਾਪਿਆਂ ਨੂੰ ਵਿਸ਼ੇਸ਼ ਰਾਹਤ ਦਿੰਦੇ ਹੋਏ ਸਕੂਲ ਮੈਨੇਜਮੈਂਟ ਵਲੋਂ ਐਲਾਨ ਕੀਤਾ ਗਿਆ ਹੈ ਕਿ ਜਿਹੜੇ ਬੱਚੇ ਹੁਣੇ ਪ੍ਰੀ-ਰਜਿਸਟ੍ਰੇਸ਼ਨ ਕਰਵਾਉਣਗੇ, ਉਨ੍ਹਾਂ ਦੀ ਦਾਖ਼ਲਾ ਫੀਸ ਵਿਚ 50 ਫੀਸਦੀ ਦੀ ਵੱਡੀ ਛੋਟ ਦਿੱਤੀ ਜਾਵੇਗੀ।ਉਨ੍ਹਾਂ ਇਲਾਕੇ ਦੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਬੱਚਿਆਂ ਦੀ ਪ੍ਰੀ-ਰਜਿਸਟ੍ਰੇਸ਼ਨ ਕਰਵਾ ਕੇ ਇਸ ਸੁਨਹਿਰੀ ਮੌਕੇ ਅਤੇ ਫ਼ੀਸ ਛੋਟ ਦਾ ਵੱਧ ਤੋਂ ਵੱਧ ਲਾਹਾ ਲੈਣ।