20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਛਪਾਰ ਕਾਨਫ਼ਰੰਸ ਨੂੰ ਲੈ ਕੇ ਸਾਬਕਾ ਵਿਧਾਇਕ ਕਲੇਰ ਵਲੋਂ ਸਰਕਲ ਗਿੱੱਦੜਵਿੰਡੀ ਵਿਚ ਪੈਂਦੇ ਪਿੰਡਾਂ ਦਾ ਦੌਰਾ

ਸਿੱਧਵਾਂ ਬੇਟ, 19 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਛਪਾਰ ਮੇਲੇ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤੀ ਜਾ ਰਹੀ ਕਾਨਫ਼ਰੰਸ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹਲਕਾ ਇੰਚਾਰਜ ਐੱਸ. ਆਰ.

Ad Position 21
No active advertisement
ਅਜੀਤ ਡੈਸਕ 20-09-2026
ਸਿੱਧਵਾਂ ਬੇਟ, 19 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਛਪਾਰ ਮੇਲੇ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤੀ ਜਾ ਰਹੀ ਕਾਨਫ਼ਰੰਸ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹਲਕਾ ਇੰਚਾਰਜ ਐੱਸ.ਆਰ. ਕਲੇਰ ਨੇ ਸਰਕਲ ਗਿੱਦੜਵਿੰਡੀ ਵਿਚ ਪੈਂਦੇ ਪਿੰਡਾਂ ਦਾ ਦੌਰਾ ਕਰਦਿਆਂ ਕਾਨਫ਼ਰੰਸ ਨੂੰ ਹੋਰ ਇਤਿਹਾਸਕ ਬਣਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦੇ ਹੋਏ ਆਖਿਆ ਕਿ ਮੇਲਾ ਛਪਾਰ ਕਾਨਫ਼ਰੰਸ ਵਿਚ ਹਲਕਾ ਜਗਰਾਉਂ ਤੋਂ ਵੱਡੀ ਗਿਣਤੀ ’ਚ ਪਾਰਟੀ ਵਰਕਰ ਸ਼ਮੂਲੀਅਤ ਕਰਨਗੇ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਆਪਣੇ ਸਰਗਰਮ ਵਰਕਰਾਂ ਨੂੰ ਲੋਕਾਂ ਨਾਲ ਤਾਲਮੇਲ ਕਰਨ ਅਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਵਿਕਾਸ ਕੰਮਾਂ ਦੀ ਜਾਣਕਾਰੀ ਦੇਣ। ਇਸ ਮੌਕੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ ਨੇ ਵੀ ਵਿਸ਼ਵਾਸ ਦਿਵਾਇਆ ਕਿ ਮੇਰੇ ਸਰਕਲ ਵਿੱਚੋਂ ਸੈਂਕੜੇ ਵਰਕਰ ਛਪਾਰ ਕਾਨਫ਼ਰੰਸ ਲਈ ਰਵਾਨਾ ਹੋਣਗੇ। ਇਸ ਮੌਕ ਪਰਮਿੰਦਰ ਸਿੰਘ ਕੰਬੋ ਹਠੂਰ, ਅਜਮੇਰ ਸਿੰਘ ਲੀਲਾਂ, ਸਾਬਕਾ ਸਰਪੰਚ ਕਰਨੈਲ ਸਿੰਘ ਜਨੇਤਪੁਰਾ, ਸਾਬਕਾ ਸਰਪੰਚ ਜਸਦੇਵ ਸਿੰਘ ਲੀਲਾਂ, ਭਵਖੰਡਨ ਸਿੰਘ ਗਿੱਦੜਵਿੰਡੀ, ਬਲਰਾਜ ਸਿੰਘ ਗਰੇਵਾਲ, ਬੁੱਧ ਸਿੰਘ ਲੀਲਾਂ ਪੱਛਮੀ, ਹਰਚਰਨ ਸਿੰਘ, ਅੰਮ੍ਰਿਤਪਾਲ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਹਰਮਨਜੋਤ ਸਿੰਘ, ਗੁਰਦੇਵ ਸਿੰਘ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਮਾਨ ਦੇ ਮੁਨਾਫ਼ੇ’ ਮੁਹਿੰਮ ਅਧੀਨ ਆਮ ਆਦਮੀ ਪਾਰਟੀ ਨਾਲ ਲੋਕ ਲਹਿਰ ਖੜ੍ਹੀ ਹੋਵੇਗੀ- ਵਿਧਾਇਕ ਹਾਕਮ ਸਿੰਘ ਭਗਵੰਤ ਮਾਨ ਸਰ... ਅਗਲੀ ਖ਼ਬਰ ਯੂਰਪ ਜਾਣ ਦੇ ਚਾਹਵਾਨ ‘ਦਾ ਅਬਰੌਡ ਕੰਸਲਟੈਂਟਸ’ ਇੰਮੀਗ੍ਰੇਸ਼ਨ ਰਾਏਕੋਟ ਨਾਲ ਸੰਪਰਕ ਕਰਨ ਪੜ੍ਹਾਈ ’ਚ ਲੰਬਾ ਗੈਪ ਵੀ ਹੋਵੇਗ...
Ad Position 24