19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕੀਤੀ ਸਰਪੰਚਾਂ-ਪੰਚਾਂ ਨਾਲ ਮੀਟਿੰਗ

ਜਗਰਾਉਂ, 19 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਲਕਾ ਜਗਰਾਉਂ ਵਿੱਚ ਵੱਖ ਵੱਖ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਮੱਦੇਨਜ਼ਰ ਹੀ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

Ad Position 21
No active advertisement
ਅਜੀਤ ਡੈਸਕ 20-09-2026
ਜਗਰਾਉਂ, 19 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਲਕਾ ਜਗਰਾਉਂ ਵਿੱਚ ਵੱਖ ਵੱਖ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਮੱਦੇਨਜ਼ਰ ਹੀ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਵੇਂ ਅਜੇ ਉਨ੍ਹਾਂ ਵਲੋਂ ਕਿਸੇ ਪਾਰਟੀ ਵਲੋਂ ਚੋਣ ਲੜ੍ਹਨ ਦਾ ਕੋਈ ਸੰਕੇਤ ਨਹੀਂ ਮਿਲਿਆ ਫਿਰ ਵੀ ਉਨ੍ਹਾਂ ਪੰਚਾਂ ਸਰਪੰਚਾਂ ਨਾਲ ਲਗਾਤਾਰ ਰਾਬਤਾ ਕਰਕੇ ਮੀਟਿੰਗਾਂ ਕਰ ਰਹੇ ਹਨ। ਇਸ ਸਬੰਧੀ ਸਾਬਕਾ ਇੰਸਪੈਕਟਰ ਦਾ ਕਹਿਣਾ ਹੈ ਕਿ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ’ਚ ਮੈਂ 21-22 ਸਾਲਾਂ ’ਚ ਸੇਵਾਵਾਂ ਨਿਭਾਈਆਂ ਹਨ, ਇਸ ਕਰਕੇ ਮੇਰਾ ਲੋਕਾਂ ਨਾਲ ਨੇੜਲਾ ਰਾਬਤਾ ਹੈ। ਮੈਨੂੰ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਮੱਸਿਆਵਾਂ ਬਾਰੇ ਬਹੁਤ ਨੇੜੇ ਤੋਂ ਪਤਾ ਹੈ। ਜੇਕਰ ਮੈਨੂੰ ਵਿਧਾਨ ਸਭਾ ਟਿਕਟ ਮਿਲਦੀ ਹੈ ਤਾਂ ਮੈਂ ਨਸ਼ੇ ਦੀ ਚੇਨ ਤੋੜਨ ਦੇ ਸਮਰੱਥ ਹਾਂ। ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਮੀਟਿੰਗ ਦੌਰਾਨ ਸਰਪੰਚਾਂ ਪੰਚਾਂ ਨੇ ਵੀ ਮੇਰੀਆਂ ਸੇਵਾਵਾਂ ਦੌਰਾਨ ਕੀਤੇ ਕਾਰਜ ਯਾਦ ਕੀਤੇ ਅਤੇ ਸਹਿਯੋਗ ਦਾ ਭਰੋਸਾ ਦਿਵਾਇਆ। ਦੱਸਣਯੋਗ ਹੈ ਕਿ ਪ੍ਰੇਮ ਸਿੰਘ ਭੰਗੂ ਨੂੰ ਕਾਂਗਰਸ ਵਲੋਂ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਟਿਕਟ ਮਿਲਣ ਦੀ ਆਸ ਹੈ। ਮੀਟਿੰਗ ਦੌਰਾਨ ਜਗਦੀਸ਼ ਸ਼ਰਮਾ, ਜੀਤ ਸਿੰਘ ਸਿਵੀਆਂ, ਕੁਲਦੀਪ ਸਿੰਘ ਸਿੱਧਵਾਂ, ਗੁਰਮੇਲ ਸਿੰਘ ਭੰਮੀਪੁਰਾ, ਸੁਖਜੀਤ ਸਿੰਘ ਅਖਾੜਾ, ਸੁੰਦਰ ਸਿੰਘ ਰਾਮਗੜ੍ਹ, ਰੇਸ਼ਮ ਸਿੰਘ ਸਿਵੀਆਂ, ਰਾਮ ਸਿੰਘ ਸਿਵੀਆਂ, ਵੀਰਪਾਲ ਸਿੰਘ, ਕਮਲਜੀਤ ਸਿੰਘ, ਮਨਪ੍ਰੀਤ ਸਿੰਘ, ਪਿਰਥੀ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਕਰਤਾਰ ਸਿੰਘ, ਸੁਖਦੇਵ ਸਿੰਘ ਮੱਲ੍ਹੀ, ਕੁਲਵੰਤ ਸਿੰਘ ਭੰਮੀਪੁਰਾ, ਪ੍ਰਧਾਨ ਸੰਦੀਪ ਸਿੰਘ, ਸੁਖਵਿੰਦਰ ਸਿੰਘ ਰਾਮਗੜ੍ਹ ਭੁੱਲਰ, ਸੁਖਦੇਵ ਸਿੰਘ, ਹਰਮਨਦੀਪ ਸਿੰਘ, ਹਰਮਨ ਸਿੰਘ, ਵਿੱਕੀ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਕੁਲਵੰਤ ਸਿੰਘ, ਇਲਾਕੇ ਦੇ ਪਤਵੰਤੇ ਸੱਜਣ ਤੇ ਹੋਰ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੋਨਾ ਵਿਖੇ ਤੀਜਾ ਵਿਸ਼ਾਲ ਜਗਰਾਤਾ ਤੇ ਭੰਡਾਰਾ 22 ਨੂੰ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਜਸ਼ਨ-ਏ-ਇਨਕਲਾਬ’ ਸਮਾਗਮ ਸੰਬੰਧੀ ਯੂਥ ਵਿੰਗ ‘ਆਪ’ ਵਲੋਂ ਤਿਆਰੀਆਂ...
Ad Position 24