22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸੂਬੇ ਦੀ ਨੌਜਵਾਨੀ ਨੂੰ ਨਵੀਂ ਸੇਧ ਦੇਣ ਸਮੇਤ ਸਮੂਹ ਵਰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨੀ ਸਾਡਾ ਜ਼ਿੰਮੇਵਾਰੀ-ਇਆਲ਼ੀ, ਸ਼ਿਵਾਲਿਕ

ਡੇਹਲੋਂ, 20 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਪਿੰਡ ਗੋਪਾਲਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਸੰਸਦੀ ਸਕੱਤਰ ਦੇ ਹੱਕ ਵਿਚ ਵਿਸ਼ਾਲ ਇਕੱਤਰਤਾ ਹੋਈ, ਜਿਸ ਦੌਰਾਨ ਪਾਰਟੀ ਵਲੋਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਵਿਸ਼ੇਸ਼ ਕਰ ਕੇ ਸ਼ਿਰਕਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਲਈ ਪੰਜਾਬੀਆਂ ਨੂੰ ਅਪੀਲ ਕੀਤੀ ਤਾਂ ਕਿ ਸੂਬੇ ਨੂੰ ਬੁਲੰਦੀਆਂ ਦੀਆਂ ਲੀਹਾਂ ‘ਤੇ ਤੋਰਿਆ ਜਾ ਸਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਿਨਾਂ ਭੇਦ-ਭਾਵ ਕੰਮ ਕੀਤਾ ਜਾ ਸਕੇ। ਇਸ ਸਮੇਂ ਦੋਵਾਂ ਆਗੂਆਂ ਨੇ ਦਾਅਵਾ ਪ੍ਰਗਟਾਇਆ ਕਿ ਸਾਡੀ ਪਾਰਟੀ ਦਾ ਮੁੱਖ ਮਕਸਦ ਸੂਬੇ ਦੇ ਨੌਜਵਾਨਾਂ ਨੂੰ ਨਵੀਂ ਸੇਧ ਦੇਣ ਦੇ ਨਾਲ-ਨਾਲ ਸਾਰੇ ਵਰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨਾ ਹੈ ਤਾਂ ਕਿ ਹਰ ਵਰਗ ਸੁਖ ਦਾ ਸਾਹ ਲੈ ਸਕੇ।

Ad Position 21
No active advertisement
ਅਜੀਤ ਡੈਸਕ 21-09-2026
ਡੇਹਲੋਂ, 20 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਪਿੰਡ ਗੋਪਾਲਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਸੰਸਦੀ ਸਕੱਤਰ ਦੇ ਹੱਕ ਵਿਚ ਵਿਸ਼ਾਲ ਇਕੱਤਰਤਾ ਹੋਈ, ਜਿਸ ਦੌਰਾਨ ਪਾਰਟੀ ਵਲੋਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਵਿਸ਼ੇਸ਼ ਕਰ ਕੇ ਸ਼ਿਰਕਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਲਈ ਪੰਜਾਬੀਆਂ ਨੂੰ ਅਪੀਲ ਕੀਤੀ ਤਾਂ ਕਿ ਸੂਬੇ ਨੂੰ ਬੁਲੰਦੀਆਂ ਦੀਆਂ ਲੀਹਾਂ ‘ਤੇ ਤੋਰਿਆ ਜਾ ਸਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਿਨਾਂ ਭੇਦ-ਭਾਵ ਕੰਮ ਕੀਤਾ ਜਾ ਸਕੇ। ਇਸ ਸਮੇਂ ਦੋਵਾਂ ਆਗੂਆਂ ਨੇ ਦਾਅਵਾ ਪ੍ਰਗਟਾਇਆ ਕਿ ਸਾਡੀ ਪਾਰਟੀ ਦਾ ਮੁੱਖ ਮਕਸਦ ਸੂਬੇ ਦੇ ਨੌਜਵਾਨਾਂ ਨੂੰ ਨਵੀਂ ਸੇਧ ਦੇਣ ਦੇ ਨਾਲ-ਨਾਲ ਸਾਰੇ ਵਰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨਾ ਹੈ ਤਾਂ ਕਿ ਹਰ ਵਰਗ ਸੁਖ ਦਾ ਸਾਹ ਲੈ ਸਕੇ। ਇਸ ਸਮੇਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਇਆਲ਼ੀ ਨੇ ਸੂਬੇ ਦੇ ਮੌਜੂਦਾ ਹਾਲਾਤ ‘ਤੇ ਡੂੰਘੀ ਚਿੰਤਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਲੋਕ ਮਾਰੂ ਨੀਤੀਆਂ ਅਪਣਾ ਕੇ ਸਿਰਫ਼ ਨਿੱਜੀ ਹਿਤਾਂ ਦੀ ਪੂਰਤੀ ਲਈ ਕੰਮ ਕੀਤਾ ਹੈ, ਪਰ ‘ਅਕਾਲੀ ਵਾਰਿਸ ਪੰਜਾਬ ਦੇ’ ਪਾਰਟੀ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ-ਨਾਲ ਕਿਸਾਨਾਂ, ਮਜ਼ਦੂਰਾਂ ਸਮੇਤ ਸਮੂਹ ਵਰਗਾਂ ਦੇ ਲੋਕ ਲਈ ਨਵੀਆਂ ਸਕੀਮਾਂ ਲਿਆਉਣਾ ਹੋਵੇਗਾ। ਵਿਧਾਇਕ ਇਆਲ਼ੀ ਨੇ ਕਿਹਾ ਕਿ ਅਕਾਲੀਆਂ ਨੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ, ਬਹਿਬਲ ਕਲਾਂ ਗੋਲੀਕਾਂਡ ਅਤੇ ਕਿਸਾਨ ਅੰਦੋਲਨ ਦੌਰਾਨ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਸ਼ੁਰੂਆਤੀ ਸਮਰਥਨ ਵਰਗੇ ਫ਼ੈਸਲਿਆਂ ਤੋਂ ਕੋਈ ਸਬਕ ਨਹੀ ਲਿਆ, ਸਗੋਂ ਹੁਣ ਬਾਦਲ ਦਲ ਦੇ ਆਗੂਆਂ ਵਲੋਂ ਗੁਰੂਧਾਮਾਂ ਦੀਆਂ ਸਰਾਂਵਾਂ ਅੰਦਰ ਕੀਤੇ ਬੇਹੱਦ ਦੁਖਦਾਈ ਤੇ ਘਿਣਾਉਣੇ ਅਪਰਾਧ ਸ਼ਰਮਨਾਕ ਹਨ। ਇਸ ਸਮੇਂ ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਸੂਬੇ ਅੰਦਰ ਨੌਜਵਾਨੀ ਨੂੰ ਨਵੀਂ ਸੇਧ ਦੇਣ ਅਤੇ ਸੂਬੇ ਦੇ ਸਾਰੇ ਵਰਗਾਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਖ਼ੁਸ਼ ਸਮੂਹ ਪੰਜਾਬੀਆਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੀ ਉਸਾਰੂ ਸੋਚ ਨਾਲ ਜੁੜਨਾ ਆਰੰਭ ਦਿੱਤਾ ਹੈ। ਇਸ ਮੌਕੇ ਸਰਕਲ ਪ੍ਰਧਾਨ ਪਰਮਜੀਤ ਸਿੰਘ ਨੀਟੂ ਸਰੀਂਹ, ਸਰਕਲ ਪ੍ਰਧਾਨ ਹਰਪਾਲ ਸਿੰਘ ਪਾਲੀ ਸਾਇਆਂ, ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਘਵੱਦੀ, ਸਰਕਲ ਪ੍ਰਧਾਨ ਤਲਵਿੰਦਰ ਸਿੰਘ ਆਲਮਗੀਰ, ਬਚਿੱਤਰ ਸਿੰਘ ਸਾਇਆਂ, ਲਖਵੀਰ ਸਿੰਘ ਗੋਪਾਲਪੁਰ, ਸੁਰਿੰਦਰ ਸਿੰਘ ਸਿੱਧੂ ਗੋਪਾਲਪੁਰ, ਸੁਖਵਿੰਦਰ ਸਿੰਘ, ਕਮਲਜੀਤ ਸਿੰਘ, ਡਾ. ਹਰਦੇਵ ਸਿੰਘ, ਗੁਰਮੁਖ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ, ਨੰਬਰਦਾਰ ਰਾਮ ਸਿੰਘ, ਮੱਘਰ ਸਿੰਘ, ਭਗਵਾਨ ਸਿੰਘ, ਗੁਰਮੀਤ ਸਿੰਘ ਖ਼ਾਲਸਾ, ਸ਼ਿੰਗਾਰਾ ਸਿੰਘ, ਸਰਬਜੀਤ ਸਿੰਘ ਖ਼ਾਲਸਾ, ਪ੍ਰੀਤਮ ਸਿੰਘ, ਬਲਵੀਰ ਸਿੰਘ, ਮਨਜੋਤ ਸਿੰਘ ਗਿੱਲ ਡੇਹਲੋਂ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਿੰਨ ਦਿਨਾਂ ਤੋਂ ਲਾਪਤਾ ਸਾਹਿਲ ਦਾ ਨਹੀਂ ਲੱਗਾ ਥਹੁ ਪਤਾ ਅਗਲੀ ਖ਼ਬਰ ਡਰਾਮੇ ਅਤੇ ਚੁਟਕਲੇ ਸੁਣਾ ਕੇ ਲੋਕਾਂ ਦਾ ਭਲਾ ਨਹੀਂ ਹੋ ਸਕਦਾ- ਖੰਗੂੜਾ
Ad Position 24