ਛਪਾਰ ਦੀ ਪੰਥਕ ਕਾਨਫ਼ਰੰਸ ਲਈ ਗਿੱਲ ਹਲਕੇ ’ ਚੋਂ 50 ਤੋਂ ਵੱਧ ਬੱਸਾਂ ਅਤੇ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲਿਆਂ ਸਮੇਤ ਵਰਕਰ ਕਰਨਗੇ ਸ਼ਮੂਲੀਅਤ - ਸ਼ਿਵਾਲਿਕ
ਇਯਾਲੀ/ਥਰੀਕੇ, 21 ਸਤੰਬਰ (ਮਨਜੀਤ ਸਿੰਘ ਦੁੱਗਰੀ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮਾਲਵੇ ਦੇ ਪ੍ਰਸਿੱਧ ਮੇਲੇ ਮੌਕੇ ਛਪਾਰ ਦੀ ਧਰਤੀ ’ਤੇ ਪੰਥਕ ਕਾਨਫ਼ਰੰਸ ਲਈ ਗਿੱਲ ਹਲਕੇ ’ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿਸ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹਲਕਾ ਗਿੱਲ ਤੋਂ 50 ਤੋਂ ਵੱਧ ਬੱਸਾਂ ਅਤੇ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲਿਆਂ ਰਾਹੀਂ ਵਰਕਰ ਛਪਾਰ ਕਾਨਫ਼ਰੰਸ ਵਿਚ ਸ਼ਾਮਲ ਹੋਣਗੇ।
ਇਯਾਲੀ/ਥਰੀਕੇ, 21 ਸਤੰਬਰ (ਮਨਜੀਤ ਸਿੰਘ ਦੁੱਗਰੀ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮਾਲਵੇ ਦੇ ਪ੍ਰਸਿੱਧ ਮੇਲੇ ਮੌਕੇ ਛਪਾਰ ਦੀ ਧਰਤੀ ’ਤੇ ਪੰਥਕ ਕਾਨਫ਼ਰੰਸ ਲਈ ਗਿੱਲ ਹਲਕੇ ’ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿਸ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹਲਕਾ ਗਿੱਲ ਤੋਂ 50 ਤੋਂ ਵੱਧ ਬੱਸਾਂ ਅਤੇ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲਿਆਂ ਰਾਹੀਂ ਵਰਕਰ ਛਪਾਰ ਕਾਨਫ਼ਰੰਸ ਵਿਚ ਸ਼ਾਮਲ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਗਿੱਲ ਤੋਂ ਪਾਰਟੀ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਅੱਜ ਬਾੜੇਵਾਲ ਸਥਿਤ ਮਹਿਤਾਬ ਹਾਉਸ ਵਿਖੇ ਪਿੰਡ ਇਯਾਲੀ ਖ਼ੁਰਦ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ 23 ਸਤੰਬਰ ਦਿਨ ਬੁੱਧਵਾਰ ਨੂੰ ਸ਼ਾਮ 5.00 ਵਜੇ ਪਿੰਡ ਦੀ ਸੱਥ ਵਿਚ ਕੀਤੀ ਜਾਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਦੇ ਮੋਹਤਬਰਾਂ ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਭੰਗੂ, ਸਰਪੰਚ ਸੁਖਵਿੰਦਰ ਸਿੰਘ ਸੁੱਖਾ, ਪ੍ਰਗਟ ਸਿੰਘ, ਸੁਖਚੈਨ ਸਿੰਘ ਨਿੱਕੂ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਨਾਲ ਸਲਾਹ-ਮਸ਼ਵਰਾ ਕਰਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 26 ਸਤੰਬਰ ਦਿਨ ਸ਼ਨੀਵਾਰ ਨੂੰ ਮਾਲਵੇ ਦੇ ਪ੍ਰਸਿੱਧ ਛਪਾਰ ਮੇਲੇ ਮੌਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕਰਵਾਈ ਜਾ ਰਹੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਹਲਕਾ ਗਿੱਲ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਕਾਨਫ਼ਰੰਸ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਸਰਕਲ ਪ੍ਰਧਾਨਾਂ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗਿੱਲ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨਾਲ ਸੰਪਰਕ ਮੁਹਿੰਮ ਜਾਰੀ ਹੈ ਅਤੇ ਛਪਾਰ ਕਾਨਫ਼ਰੰਸ ਵਿਚ ਹਲਕੇ ਦੀ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਪਿੰਡ ਪੱਧਰ ’ਤੇ ਜ਼ਿੰਮੇਵਾਰੀਆਂ ਨਿਭਾਈਆਂ ਜਾ ਰਹੀਆਂ ਹਨ।