ਅਧਿਆਪਕਾ ਅਨੁਪਮਾ ਸਿਡਾਨਾ ਦਾ ਸੀ.ਟੀ. ਯੂਨੀਵਰਸਿਟੀ ਵਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨ
ਜਗਰਾਉਂ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਐੱਚ. ਵੀ.
ਜਗਰਾਉਂ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਐੱਚ.ਵੀ.ਐੱਮ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਇਕਨਾਮਿਕਸ ਅਧਿਆਪਕਾ ਅਨੁਪਮਾ ਸਿਡਾਨਾ ਨੂੰ ਸੀ.ਟੀ. ਯੂਨੀਵਰਸਿਟੀ ਵਿਖੇ ਕਰਵਾਏ ਸਮਾਗਮ ਦੌਰਾਨ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਯੂਨੀਵਰਸਿਟੀ ਦੇ ਡਾਇਰੈਕਟਰ ਚਰਨਜੀਤ ਸਿੰਘ ਚੰਨੀ ਤੇ ਟਰੱਸਟੀਆਂ ਵੱਲੋਂ ਅਧਿਆਪਕਾ ਅਨੁਪਮਾ ਸਿਡਾਨਾ ਨੂੰ ਦਿੱਤਾ ਗਿਆ। ਦੱਸਣਯੋਗ ਹੈ ਕਿ ਅਨੁਪਮਾ ਸਿਡਾਨਾ ਐੱਮ.ਐੱਡ. ਦੀ ਪ੍ਰੀਖਿਆ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਵੀ ਪ੍ਰਾਪਤ ਕਰ ਚੁੱਕੀ ਹੈ ਅਤੇ ਹੁਣ ਵਿਦਿਆਰਥੀਆਂ ਦੀ ਪਸੰਦ ਦੇ ਆਧਾਰ ’ਤੇ ਮਿਲਿਆ ਉਨ੍ਹਾਂ ਨੂੰ ‘ਬੈਸਟ ਟੀਚਰ ਐਵਾਰਡ’ ਦਿੱਤਾ ਗਿਆ ਹੈ। ਸਨਮਾਨ ਮਿਲਣ ’ਤੇ ਅਨੁਪਮਾ ਸਿਡਾਨਾ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਹੀ ਵਿਦਿਆਰਥੀਆਂ ਨੂੰ ਪੂਰੀ ਊਰਜਾ, ਮਿਹਨਤ ਅਤੇ ਇਮਾਨਦਾਰੀ ਨਾਲ ਪੜ੍ਹਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਐਵਾਰਡ ਨੇ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾ ਦਿੱਤਾ ਹੈ ਤੇ ਉਹ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਯਤਨਸ਼ੀਲ ਰਹਿਣਗੇ।