23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮਲਕ ਵਿਖੇ ਸੁਸਾਇਟੀ ਦੇ ਨਵੇਂ ਮੈਂਬਰਾਂ ਦਾ ਸਨਮਾਨ ਤੇ 26 ਦੀ ਛਪਾਰ ਕਾਨਫ਼ਰੰਸ ਸੰਬੰਧੀ ਮੀਟਿੰਗ

ਜਗਰਾਉਂ, 22 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪਿੰਡ ਮਲਕ ਵਿਖੇ ਚੀਮਨਾ ਖੇਤੀਬਾੜੀ ਬਹੁਮੰਤਵੀ ਸੁਸਾਇਟੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਨਵੇਂ ਬਣੇ ਮੈਂਬਰਾਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਗਰਾਉਂ ਐੱਸ.

Ad Position 21
No active advertisement
ਅਜੀਤ ਡੈਸਕ 23-09-2026
ਜਗਰਾਉਂ, 22 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪਿੰਡ ਮਲਕ ਵਿਖੇ ਚੀਮਨਾ ਖੇਤੀਬਾੜੀ ਬਹੁਮੰਤਵੀ ਸੁਸਾਇਟੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਨਵੇਂ ਬਣੇ ਮੈਂਬਰਾਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਗਰਾਉਂ ਐੱਸ.ਆਰ. ਕਲੇਰ ਸਾਬਕਾ ਵਿਧਾਇਕ ਵੱਲੋਂ ਸੁਖਦੇਵ ਸਿੰਘ ਢਿੱਲੋਂ ਪੰਚ, ਬਲਜਿੰਦਰ ਕੌਰ ਤੱਤਲਾ ਪੰਚ ਅਤੇ ਬਲਜੀਤ ਕੌਰ ਪੰਚ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 26 ਸਤੰਬਰ ਨੂੰ ਛਪਾਰ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਸਬੰਧੀ ਵੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਾਨਫ਼ਰੰਸ ਵਿੱਚ ਵੱਡੀ ਗਿਣਤੀ ਵਿਚ ਸੰਗਤ ਅਤੇ ਪਾਰਟੀ ਵਰਕਰਾਂ ਦੀ ਸ਼ਮੂਲੀਅਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਿੰਡ ਮਲਕ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਵਲੋਂ ਕਾਨਫ਼ਰੰਸ ਵਿਚ ਪਹੁੰਚਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮਨਜੀਤ ਸਿੰਘ ਢਿੱਲੋਂ ਸਾਬਕਾ ਸਰਪੰਚ, ਪੰਚ ਜਸਵੀਰ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਮਾਸਟਰ ਅਵਤਾਰ ਸਿੰਘ, ਬਲਵਿੰਦਰ ਸਿੰਘ ਤੱਤਲਾ, ਕੁਲਦੀਪ ਸਿੰਘ ਢਿੱਲੋਂ, ਜਗਦੇਵ ਸਿੰਘ ਢਿੱਲੋਂ, ਗੁਰਦੀਪ ਸਿੰਘ ਤੱਤਲਾ, ਸੁਖਵਿੰਦਰ ਸਿੰਘ ਢਿੱਲੋਂ, ਹਰਜੋਤ ਸਿੰਘ ਉੱਪਲ, ਤਰਲੋਕ ਸਿੰਘ ਰਾਏ, ਸ਼ਿੰਦਰਪਾਲ ਸਿੰਘ ਢਿੱਲੋਂ, ਸੁਖਪਾਲ ਸਿੰਘ ਢਿੱਲੋਂ, ਸਵਰਨ ਸਿੰਘ ਢਿੱਲੋਂ, ਚਰਨ ਸਿੰਘ ਢਿੱਲੋਂ, ਬੂਟਾ ਸਿੰਘ, ਅਮਨਦੀਪ ਸਿੰਘ ਢਿੱਲੋਂ, ਕੁਲਵੰਤ ਸਿੰਘ ਢਿੱਲੋਂ, ਮੇਹਰ ਸਿੰਘ ਢਿੱਲੋਂ, ਬਲਵੀਰ ਸਿੰਘ ਢਿੱਲੋਂ, ਜਤਿੰਦਰ ਸਿੰਘ ਢਿੱਲੋਂ, ਲਖਵੀਰ ਸਿੰਘ ਢਿੱਲੋਂ, ਦੀਪਕ ਸਿੰਘ, ਧਨਵੰਤ ਸਿੰਘ ਬੜਿੰਗ, ਗੁਰਿੰਦਰ ਸਿੰਘ ਪੰਚ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਜਗਰਾਉਂ ਵਿਖੇ ਪੰਜਾਬ ਕਿੱਕ ਬਾਕਸਿੰਗ ਐਸੋਸੀਏਸ਼ਨ ਵਲੋਂ ਪਹਿਲਾ ਮਿਊਜ਼ੀਕਲ ਫੋਮ ਟ੍ਰੇਨਿੰਗ ਸੈਮੀਨਾਰ ਲਗਾਇ... ਅਗਲੀ ਖ਼ਬਰ ਅਨੁਵਰਤ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲਾਂ ਮਾਰੀਆਂ
Ad Position 24