23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲਣ ਲਈ ਜਾਗਰੂਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-ਡਿਪਟੀ ਕਮਿਸ਼ਨਰ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਪਿੰਡਾਂ ’ਚ ਕੀਤਾ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਗਾਮੀ-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਅੱਜ ਪਿੰਡ ਜੌਹਲਾਂ ਤੋਂ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੌਰਾਨ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਪਿੰਡ ਜੌਹਲਾਂ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੀ ਮਾਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਨੀਤੀਆਂ ਅਤੇ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸ਼ਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 23-09-2026
ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਆਗਾਮੀ-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਅੱਜ ਪਿੰਡ ਜੌਹਲਾਂ ਤੋਂ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੌਰਾਨ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਪਿੰਡ ਜੌਹਲਾਂ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੀ ਮਾਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਨੀਤੀਆਂ ਅਤੇ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸ਼ਾਂਝੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਉਹ ਇਤਿਹਾਸਕ ਕੰਮ ਕਰ ਦਿਖਾਏ ਹਨ, ਜੋ ਪਿਛਲੀਆਂ ਰਵਾਇਤੀ ਸਰਕਾਰਾਂ 70 ਸਾਲਾਂ ਦੇ ਸ਼ਾਸਨ ਵਿਚ ਨਹੀਂ ਕਰ ਸਕੀਆਂ ਸਨ। ਵਿਧਾਇਕ ਠੇਕੇਦਾਰ ਨੇ ਸਰਕਾਰ ਦੇ ਪ੍ਰਮੁੱਖ ਫੈਸਲਿਆਂ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ 600 ਯੂਨਿਟ ਮੁਫ਼ਤ ਬਿਜਲੀ, ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣਾ, ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕ ਕੇ ਉਨ੍ਹਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿਚ ਤਬਦੀਲ ਕਰਨਾ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਅਤੇ ਉੱਚ-ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਆਦਿ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਫੈਸਲਿਆਂ ਕਾਰਨ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਬਹੁਤ ਸੰਤੁਸ਼ਟ ਹਨ।ਉਨ੍ਹਾਂ ਕਿਹਾ ਕਿ ਇਸ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਜਾਣੂੰ ਕਰਵਾਉਣਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਨਾ ਹੈ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਮੁੜ ਤੋਂ ਸੂਬੇ ਵਿਚ ਸੇਵਾ ਕਰ ਸਕੇ। ਇਸ ਮੌਕੇ ਪਿੰਡ ਜੌਹਲਾਂ ਵਾਸੀਆਂ ਵਲੋਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੀ ਡੋਰ-ਟੂ-ਡੋਰ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ, ਬਲਾਕ ਸੰਮਤੀ ਮੈਂਬਰ ਡਾ.ਗੁਰਦੀਪ ਸਿੰਘ ਜੌਹਲਾਂ, ਪੰਚ ਜਸਵੀਰ ਸਿੰਘ, ਪੰਚ ਜਸਵੰਤ ਸਿੰਘ, ਰਿਟਾ.ਇੰਸਪੈਕਟਰ ਤਰਸੇਮ ਸਿੰਘ, ਪੰਚ ਬਲਜਿੰਦਰ ਸਿੰਘ, ਪੰਚ ਗੁਰਚਰਨ ਸਿੰਘ, ਪੰਚ ਗੁਲਜ਼ਾਰ ਸਿੰਘ, ਪੰਚ ਗੁਰਮੀਤ ਸਿੰਘ, ਪੰਚ ਸੁਖਦੇਵ ਸਿੰਘ, ਬਲਾਕ ਪ੍ਰਧਾਨ ਗੁਰਪਾਲ ਸਿੰਘ ਮੁਹੰਮਦਪੁਰਾ, ਹਲਕਾ ਕੋਆਰਡੀਨੇਟਰ ਕੁਲਦੀਪ ਕੌਰ, ਜੱਸ ਸਿੰਘ ਹਲਵਾਰਾ, ਅਮਰਜੀਤ ਕੌਰ, ਸਰਬਜੀਤ ਕੌਰ, ਮਨਦੀਪ ਕੌਰ, ਬਲਜੀਤ ਕੌਰ, ਸੁਰਿੰਦਰ ਕੌਰ, ਕੁਲਦੀਪ ਕੌਰ ਦੱਧਾਹੂਰ, ਬਲਦੇਵ ਸਿੰਘ, ਬਹਾਦਰ ਸਿੰਘ, ਹਰਪ੍ਰੀਤ ਸਿੰਘ ਡੇਅਰੀ, ਸੁਖਦੇਵ ਸਿੰਘ, ਚਮਕੌਰ ਸਿੰਘ, ਰਾਜੂ ਸਿੰਘ, ਗੋਰਾ ਸਿੰਘ, ਸਰਪੰਚ ਜਸਵਿੰਦਰ ਸਿੰਘ ਨੱਥੋਵਾਲ, ਕਮਲਜੀਤ ਸਿੰਘ ਗਰੇਵਾਲ, ਦੀਪ ਸਟੂਡੀਓ, ਬਲਜੀਤ ਸਿੰਘ, ਨੰਬਰਦਾਰ ਅੰਮ੍ਰਿਤਪਾਲ ਸਿੰਘ, ਵਰਿੰਦਰ ਸਿੰਘ, ਬਿੱਲਾ ਸਿੰਘ ਅਮਰੀਕਾ, ਪ੍ਰਿਤਪਾਲ ਸਿੰਘ, ਨੰਬਰਦਾਰ ਮਨਪ੍ਰੀਤ ਸਿੰਘ, ਕਾਲਾ ਸਿੰਘ ਦਿਉਲ, ਰੂਪਾ ਸਿੰਘ ਮਹੇਰਨਾ, ਕੀਪਾ ਸਿੰਘ ਦਿਉਲ, ਬੇਅੰਤ ਸਿੰਘ, ਸੋਨੀ ਕੋਠਿਆਂ ਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਦੀਆਂ ਤੇ ਵਿਰਕ ਵਲੋਂ ਸੰਗਤਾਂ ਦਾ ਜਥਾ ਹਰਿਦੁਆਰ ਦੇ ਦਰਸ਼ਨਾਂ ਲਈ ਰਵਾਨਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ’ਚ ਹ... ਅਗਲੀ ਖ਼ਬਰ ਹੰਬੜਾਂ ਵਿਖੇ ਨਵਰਾਤਰੀ ਪੂਜਾ ਮਹਾਂਉਤਸ਼ਵ ਤਿਉਹਾਰ ਦੀਆਂ ਤਿਆਰੀਆਂ ਜ਼ੋਰਾਂ ’ਤੇ- ਜੋਗਿੰਦਰ ਯਾਦਵ/ਰਜੇਸ਼ ਪ੍ਰਸਾਦ
Ad Position 24