ਲਾਦੀਆਂ ਤੇ ਵਿਰਕ ਵਲੋਂ ਸੰਗਤਾਂ ਦਾ ਜਥਾ ਹਰਿਦੁਆਰ ਦੇ ਦਰਸ਼ਨਾਂ ਲਈ ਰਵਾਨਾ
ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ’ਚ ਹਲਕੇ ਦੇ ਵੱਡੇ ਵਿਕਾਸ ਕਾਰਜ ਜਾਰੀ-ਵਿਰਕ
ਹੰਬੜਾਂ, 22 ਸਤੰਬਰ (ਮੇਜਰ ਹੰਬੜਾਂ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਹੰਬੜਾਂ ਤੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਸਰਪੰਚ ਹਰਨੇਕ ਸਿੰਘ ਲਾਦੀਆ ਤੇ ‘ਆਪ’ ਦੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਵਲੋਂ ਸੰਗਤਾਂ ਦੇ ਜੱਥੇ ਨੂੰ ਸ੍ਰੀ ਹਰਿਦੁਆਰ, ਰਿਸ਼ੀਕੇਸ਼ ਵਰਿੰਦਾਵਨ ਤੇ ਹੋਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੂਬਾਈ ਆਗੂ ਹਰਨੇਕ ਸਿੰਘ ਲਾਦੀਆ ਤੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਨੇ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਸਾਰੇ ਹੀ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਵਲੋਂ ਇਕ ਇਕ ਕਰਕੇ ਪੂਰਾ ਕੀਤਾ ਗਿਆ ਹੈ।
ਹੰਬੜਾਂ, 22 ਸਤੰਬਰ (ਮੇਜਰ ਹੰਬੜਾਂ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਹੰਬੜਾਂ ਤੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਸਰਪੰਚ ਹਰਨੇਕ ਸਿੰਘ ਲਾਦੀਆ ਤੇ ‘ਆਪ’ ਦੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਵਲੋਂ ਸੰਗਤਾਂ ਦੇ ਜੱਥੇ ਨੂੰ ਸ੍ਰੀ ਹਰਿਦੁਆਰ, ਰਿਸ਼ੀਕੇਸ਼ ਵਰਿੰਦਾਵਨ ਤੇ ਹੋਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੂਬਾਈ ਆਗੂ ਹਰਨੇਕ ਸਿੰਘ ਲਾਦੀਆ ਤੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਨੇ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਸਾਰੇ ਹੀ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਵਲੋਂ ਇਕ ਇਕ ਕਰਕੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਵਲੋਂ ਹਰੇਕ ਵਰਗ ਦੇ ਲੋਕਾਂ ਨੂੰ ਬਿਨਾ ਪੱਖਪਾਤ ਤੋਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ 202 7 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜਣਗੇ। ਵਿਰਕ ਨੇ ਕਿਹਾ ਕਿ ਵਿਧਾਇਕ ਜੀਵਨ ਸਿੰਘ ਸੰਗੋਵਾਲ ਜੀ ਦੀ ਅਗਵਾਈ ਹੇਠ ਹਲਕੇ ਦੇ ਵੱਡੇ ਵਿਕਾਸ ਕਾਰਜ ਹੋ ਰਹੇ ਹਨ ਤੇ ਲੋਕ ਉਨ੍ਹਾਂ ਨੂੰ ਆਗਾਮੀ ਚੋਣਾਂ ’ਚ ਮੁੜ ਹਲਕੇ ਤੋਂ ਕਾਮਯਾਬ ਕਰਨਗੇ। ਇਸ ਮੋਕੇ ਪੰਚ ਹਰਜਿੰਦਰ ਸਿੰਘ ਸਨੀ ਹੰਬੜਾਂ, ਪੰਚ ਕੁਲਵਿੰਦਰ ਸਿੰਘ ਸਹੋਤਾ, ਸੁਖਦੀਪ ਸਿੰਘ, ‘ਆਪ’ ਆਗੂ ਮਨਪ੍ਰੀਤ ਸਿੰਘ ਚੰਨੀ, ਜਗਤਾਰ ਸਿੰਘ, ਰਣਜੀਤ ਸਿੰਘ ਚੀਮਾ, ਸ਼ਮਸ਼ੇਰ ਸਿੰਘ ਗਿੱਲ, ਸੁਲਤਾਨ ਸਿੰਘ ਦਾਨਾ, ਸਾਬਕਾ ਸਰਪੰਚ ਬਚਿੱਤਰ ਸਿੰਘ, ਜੋਗਿੰਦਰ ਸਿੰਘ, ਰਜੇਸ਼ ਗੁਪਤਾ, ਬਲਵਿੰਦਰ ਸਿੰਘ ਚੀਨਾ, ਇਕਬਾਲ ਸਿੰਘ ਗਿੱਲ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ।