23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੂਬੇ ਦੇ ਲੋਕ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ- ਚੇਅਰਮੈਨ ਡਾ. ਗਿੱਲ ‘ਆਪ’ਆਗੂ ਬਾਸੀਆਂ ਬੇਟ, ਤੂਰ ਸਵੱਦੀ ਤੇ ਮੁੱਲਾਂਪੁਰ ਨੇ ਪਨਗ੍ਰੇਨ ਦੇ ਚੇਅਰਮੈਨ ਡਾ. ਗਿੱਲ ਨਾਲ ਕੀਤੀ ਮੀਟਿੰਗ

ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਪਿੰਡ ਸੱਤੋਵਾਲ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਅਤੇ ਪਾਰਟੀ ਸਮੱਰਥਕਾਂ ਨੇ ਸ਼ਮੂਲੀਅਤ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਪੰਥਕ ਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਆਪਣੀ ਹਮਾਇਤ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਪਿੰਡ ਸੱਤੋਵਾਲ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਅਤੇ ਪਾਰਟੀ ਸਮੱਰਥਕਾਂ ਨੇ ਸ਼ਮੂਲੀਅਤ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਪੰਥਕ ਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਆਪਣੀ ਹਮਾਇਤ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਪਿੰਡ ਦੇ ਵੱਖ-ਵੱਖ ਮੁੱਦਿਆਂ ਸਮੇਤ ਪੰਜਾਬ ਦੇ ਮੌਜੂਦਾ ਹਾਲਾਤ, ਨੌਜਵਾਨਾਂ ਦੇ ਭਵਿੱਖ, ਨਸ਼ਿਆਂ ਅਤੇ ਕਿਸਾਨੀ ਨਾਲ ਜੁੜ੍ਹੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਅਤੇ ਪੰਥਕ ਮੁੱਦਿਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਇਸ ਮੌਕੇ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਖੇਤਰੀ ਅਤੇ ਪੰਥਕ ਧਿਰ ਵਜੋਂ ਪੰਜਾਬ ਦੇ ਹੱਕਾਂ, ਕਿਸਾਨੀ, ਨੌਜਵਾਨਾਂ ਅਤੇ ਪੰਜਾਬੀ ਮਸਲਿਆਂ ਦੀ ਆਵਾਜ਼ ਬੁਲੰਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਦੇ ਹਿੱਤਾਂ ਨਾਲ ਜੁੜੇ੍ਹ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੋਕਾਂ ਵਲੋਂ ਮਿਲ ਰਿਹਾ ਹੁੰਗਾਰਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਲੋਕ ਆਪਣੇ ਖੇਤਰੀ ਅਤੇ ਪੰਥਕ ਮੁੱਦਿਆਂ ਪ੍ਰਤੀ ਗੰਭੀਰ ਹਨ। ਇਸ ਮੌਕੇ ਬਾਬਾ ਜਸਵੰਤ ਸਿੰਘ ਧਾਲੀਆਂ, ਪ੍ਰਧਾਨ ਹਰਪਾਲ ਸਿੰਘ ਧਾਲੀਆਂ, ਜਸਵੀਰ ਸਿੰਘ ਗਿੱਲ, ਗੁਰਜੀਤ ਸਿੰਘ ਸਿੱਧੂ, ਗੁਰਜੀਤ ਸਿੰਘ ਗਿੱਲ, ਲਵਦੀਪ ਸਿੰਘ, ਗੁਰਸ਼ਾਨ ਸਿੰਘ, ਰਣਧੀਰ ਸਿੰਘ ਧੀਰਾ, ਚਮਕੌਰ ਸਿੰਘ ਫੌਜੀ, ਰਣਧੀਰ ਸਿੰਘ ਕਾਲਾ, ਸੁਖਵਿੰਦਰ ਸਿੰਘ ਸੁੱਖਾ, ਦਿਲਪ੍ਰੀਤ ਸਿੰਘ, ਮਨਜਿੰਦਰ ਸਿੰਘ ਸਿੱਧੂ, ਰਾਜਦੀਪ ਸਿੰਘ, ਤੇਜਿੰਦਰ ਸਿੰਘ, ਹਰਸਵੀਰ ਸਿੰਘ, ਮਨਜੀਤ ਸਿੰਘ, ਬਾਬਾ ਮੰਗਲ ਸਿੰਘ, ਡਾ. ਬਲਵੰਤ ਸਿੰਘ, ਦਰਸ਼ਨ ਕੌਰ, ਸ਼ਰਨਜੀਤ ਕੌਰ, ਗੁਰਮੇਲ ਕੌਰ, ਮਨਦੀਪ ਕੌਰ, ਕਰਮਜੀਤ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਦਿਰ ਨੇੜੇ ਲੱਗੇ ਕੂੜੇ ਦੇ ਡੰਪ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ, ਕੂੜੇ ਦੇ ਢੇਰ ’ਚ ਧੁਖ ਰਹੀ ਅੱਗ ਲੋਕਾਂ ਨੂੰ ਕਰ ਰਹ... ਅਗਲੀ ਖ਼ਬਰ ਚੇਅਰਮੈਨ ਡਾ. ਤੇਜਪਾਲ ਗਿੱਲ ਵਲੋਂ ਜਾਂਗਪੁਰ ਗਰਾਊਂਡ ’ਚ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
Ad Position 24