23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਵਲੋਂ ਮੈਡੀਕਲ ਕੈਂਪ ਅਤੇ ਜਾਗਰੂਕਤਾ ਰੈਲੀ

ਗੁਰੂਸਰ ਸੁਧਾਰ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਵਿਸ਼ਵ ਭਰ ਵਿਚ ਸਿਹਤ ਸੁਧਾਰ ਅੰਦਰ ਫਾਰਮਾਸਿਸਟਾਂ ਦੀ ਅਹਿਮ ਭੂਮਿਕਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਹਰ ਸਾਲ 25 ਸਤੰਬਰ ਨੂੰ ‘ਵਿਸ਼ਵ ਫਾਰਮਾਸਿਸਟ ਦਿਵਸ’ ਮਨਾਇਆ ਜਾਂਦਾ ਹੈ। ਇਸ ਸਾਲ ਦੇ ਜਸ਼ਨਾਂ ਦਾ ਵਿਸ਼ਵ ਪੱਧਰੀ ਵਿਸ਼ਾ ‘ਰਾਸ਼ਟਰੀ ਮਿਸ਼ਨ ‘ਸਵਸਥ ਭਾਰਤ, ਐਂਟੀ-ਮਾਈਕ੍ਰੋਬਾਇਲ ਰੈਜ਼ਿਸਟੈਂਸ ਦਾ ਮੁਕਾਬਲਾ’ ਦੇ ਨਾਲ ਸਿਹਤਮੰਦ ਭਵਿੱਖ ਲਈ ਫਾਰਮਾਸਿਸਟਾਂ ਨੂੰ ਸਮਰੱਥ ਬਣਾਉਣਾ ਹੈ।

Ad Position 21
No active advertisement
ਅਜੀਤ ਡੈਸਕ 24-09-2026
ਗੁਰੂਸਰ ਸੁਧਾਰ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਵਿਸ਼ਵ ਭਰ ਵਿਚ ਸਿਹਤ ਸੁਧਾਰ ਅੰਦਰ ਫਾਰਮਾਸਿਸਟਾਂ ਦੀ ਅਹਿਮ ਭੂਮਿਕਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਹਰ ਸਾਲ 25 ਸਤੰਬਰ ਨੂੰ ‘ਵਿਸ਼ਵ ਫਾਰਮਾਸਿਸਟ ਦਿਵਸ’ ਮਨਾਇਆ ਜਾਂਦਾ ਹੈ। ਇਸ ਸਾਲ ਦੇ ਜਸ਼ਨਾਂ ਦਾ ਵਿਸ਼ਵ ਪੱਧਰੀ ਵਿਸ਼ਾ ‘ਰਾਸ਼ਟਰੀ ਮਿਸ਼ਨ ‘ਸਵਸਥ ਭਾਰਤ, ਐਂਟੀ-ਮਾਈਕ੍ਰੋਬਾਇਲ ਰੈਜ਼ਿਸਟੈਂਸ ਦਾ ਮੁਕਾਬਲਾ’ ਦੇ ਨਾਲ ਸਿਹਤਮੰਦ ਭਵਿੱਖ ਲਈ ਫਾਰਮਾਸਿਸਟਾਂ ਨੂੰ ਸਮਰੱਥ ਬਣਾਉਣਾ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੀ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਦਵਾਈਆਂ ਦੇ ਮਾੜੇ ਪ੍ਰਭਾਵਾਂ ਦੀ ਰਿਪੋਰਟਿੰਗ ਬਾਰੇ ਸਿਹਤ ਸੰਭਾਲ ਕਰਮਚਾਰੀਆਂ, ਖੋਜਕਰਤਾਵਾਂ ਅਤੇ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ‘ਫਾਰਮਾਕੋਵਿਜੀਲੈਂਸ ਹਫ਼ਤੇ’ ਨੂੰ ਮਨਾਉਣ ਦਾ ਵੀ ਮੁੱਖ ਵਿਸ਼ਾ ਹੈ। ਇਨ੍ਹਾਂ ਦੋਵਾਂ ਮੌਕਿਆਂ ਨੂੰ ਮਨਾਉਣ ਲਈ ਉਲੀਕੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਤਹਿਤ ਸਥਾਨਕ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਗੁਰੂਸਰ ਸੁਧਾਰ ਵਲੋਂ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਕਾਲਜ ਪ੍ਰਿੰਸੀਪਲ ਡਾ. ਸਤਵਿੰਦਰ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਸੁਧਾਰ ਬਾਜ਼ਾਰ ਅਤੇ ਪ੍ਰੇਮਜੀਤ ਮੈਮੋਰੀਅਲ ਸਰਕਾਰੀ ਹਸਪਤਾਲ ਤੱਕ ਕੱਢੀ ਗਈ। ਇਸ ਤੋਂ ਇਲਾਵਾ ਪ੍ਰੇਮਜੀਤ ਮੈਮੋਰੀਅਲ ਹਸਪਤਾਲ ਵਿਖੇ ਇਨ੍ਹਾਂ ਦੋਵਾਂ ਮਿਸ਼ਨਾਂ ਦੇ ਵਿਸ਼ਿਆਂ ਨਾਲ ਸਬੰਧਿਤ ਇਕ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਵਾਈਆਂ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੂਏ ਵਿਚ ਡੁੱਬਣ ਕਾਰਨ 48 ਸਾਲਾ ਵਿਅਕਤੀ ਦੀ ਮੌਤ ਅਗਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਦੇ ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਪੀ.ਯੂ. ਸੈਨੇਟ ਮੈਂਬਰ ਬਣੇ
Ad Position 24