23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਚੀਮਨਾ ਖੇਤੀਬਾੜੀ ਬਹੁਮੰਤਵੀ ਸੁਸਾਇਟੀ ਦੀ ਚੋਣ

ਜਗਰਾਉਂ, 23 ਸਤੰਬਰ (ਗੁਰਦੀਪ ਸਿੰਘ ਮਲਕ)-ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸੁਸਾਇਟੀ ਪਿੰਡ ਚੀਮਨਾ ਦੀ ਅੱਜ ਸਾਬਕਾ ਸਰਪੰਚ ਇਕਬਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ 11 ਮੈਂਬਰੀ ਕਮੇਟੀ ਦੀ ਚੋਣ ਸਰਬ ਸੰਮਤੀ ਨਾਲ ਹੋਈ। ਪਿੰਡ ਚੀਮਨਾ ਤੇ ਮਲਕ ਦੇ ਖਪਤਕਾਰਾਂ ਦੀ ਸਾਂਝੀ ਇਸ ਸੁਸਾਇਟੀ ਦੀ ਚੋਣ ਲਈ ਵਿਸ਼ੇਸ਼ ਇਜਲਾਸ ਸੱਦਿਆ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਜਗਰਾਉਂ, 23 ਸਤੰਬਰ (ਗੁਰਦੀਪ ਸਿੰਘ ਮਲਕ)-ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸੁਸਾਇਟੀ ਪਿੰਡ ਚੀਮਨਾ ਦੀ ਅੱਜ ਸਾਬਕਾ ਸਰਪੰਚ ਇਕਬਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ 11 ਮੈਂਬਰੀ ਕਮੇਟੀ ਦੀ ਚੋਣ ਸਰਬ ਸੰਮਤੀ ਨਾਲ ਹੋਈ। ਪਿੰਡ ਚੀਮਨਾ ਤੇ ਮਲਕ ਦੇ ਖਪਤਕਾਰਾਂ ਦੀ ਸਾਂਝੀ ਇਸ ਸੁਸਾਇਟੀ ਦੀ ਚੋਣ ਲਈ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਜਿਸ ਵਿਚ ਬਲਦੇਵ ਸਿੰਘ ਪੁੱਤਰ ਸੁੱਚਾ ਸਿੰਘ, ਬਲਦੇਵ ਸਿੰਘ ਪੁੱਤਰ ਧਰਮ ਸਿੰਘ, ਚੰਨਪ੍ਰੀਤ ਸਿੰਘ, ਹਰਨੇਕ ਸਿੰਘ, ਹਰਬੰਸ ਸਿੰਘ, ਗੁਰਦਰਸ਼ਨ ਸਿੰਘ, ਜਗਸੀਰ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ ਮਲਕ, ਬਲਜਿੰਦਰ ਕੌਰ, ਦਲਜੀਤ ਕੌਰ ਸਰਬਸੰਮਤੀ ਨਾਲ ਸੁਸਾਇਟੀ ਦੇ ਮੈਂਬਰ ਚੁਣੇ ਗਏ। ਸਾਬਕਾ ਸਰਪੰਚ ਇਕਬਾਲ ਸਿੰਘ ਢਿੱਲੋਂ ਨੇ ਚੀਮਨਾ ਸੁਸਾਇਟੀ ਦੀ ਚੋਣ ਸਰਬ ਸੰਮਤੀ ਨਾਲ ਹੋਣ ’ਤੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਢਿੱਲੋਂ, ਸਰਪੰਚ ਸਰਵਨ ਸਿੰਘ ਚੀਮਨਾ, ਹਰਵਿੰਦਰ ਸਿੰਘ ਉੱਪਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਹਰਨੇਕ ਸਿੰਘ ਦੀ 8ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 29 ਤੋਂ -ਭਾਈ ਜਗਰਾਜ ਸਿੰਘ ਅਗਲੀ ਖ਼ਬਰ ਡੀ.ਸੀ. ਹਮਾਂਸ਼ੂ ਜੈਨ ਨੇ ਪਾਹਵਾ ਹਸਪਤਾਲ ਹੰਬੜਾਂ ’ਚ ਲੱਗੇ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਕੀਤਾ ਉਦਘਾਟਨ
Ad Position 24