25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਮਾ. ਗੁਰਦੀਪ ਦਿਓਲ, ਮਾ. ਹਰਜਿੰਦਰਪਾਲ ਸਿੰਘ, ਗੁਰਮੇਲ ਸਿੰਘ ਦਿਓਲ ਤੇ ਗੁਰਪ੍ਰੀਤ ਸਿੰਘ ਕਾਲਾ।

ਮੁੱਲਾਂਪੁਰ ਦਾਖਾ/ਗੁਰੂਸਰ ਸੁਧਾਰ, 24 ਸਤੰਬਰ (ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਧਾਲੀਵਾਲ)-ਮਾਲਵੇ ਦੇ ਪ੍ਰਸਿੱਧ ਤੇ ਇਤਿਹਾਸਕ ਮੇਲਾ ਛਪਾਰ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 26 ਸਤੰਬਰ ਨੂੰ ਹੋਣ ਵਾਲੀ ਸਿਆਸੀ ਕਾਨਫ਼ਰੰਸ ਸੂਬੇ ਦੀਆਂ ਵਿਰੋਧੀ ਪਾਰਟੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ ਤੇ ਲੱਖਾਂ ਦੀ ਤਾਦਾਦ ਵਿਚ ਜੁੜਨ ਵਾਲਾ ਇਕੱਠ ਪੰਜਾਬ ਵਿਧਾਨ ਸਭਾ ਚੋਣਾਂ 2027 ’ਚ ਜਥੇਬੰਦੀ ਦੀ ਇਤਿਹਾਸਕ ਜਿੱਤ ਦਾ ਮੁੱਢ ਬੰਨ੍ਹੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਿੰਡ ਬੋਪਾਰਾਏ ਕਲਾਂ ਦੇ ਮੋਹਰੀ ਆਗੂਆਂ ਮਾ.

Ad Position 21
No active advertisement
ਗ੍ਰੀਨ ਪੰਜਾਬ ਮਿਸ਼ਨ ਦੀ ਟੀਮ ਦੇ ਮੈਂਬਰ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੂੰ ਮੰਗ ਪੱਤਰ ਦੇਣ ਸਮੇਂ। ਤਸਵੀਰ: ਭੁਪਿੰਦਰ ਸਿੰਘ ਮੁਰਲੀ 25-09-2026
ਮੁੱਲਾਂਪੁਰ ਦਾਖਾ/ਗੁਰੂਸਰ ਸੁਧਾਰ, 24 ਸਤੰਬਰ (ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਧਾਲੀਵਾਲ)-ਮਾਲਵੇ ਦੇ ਪ੍ਰਸਿੱਧ ਤੇ ਇਤਿਹਾਸਕ ਮੇਲਾ ਛਪਾਰ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 26 ਸਤੰਬਰ ਨੂੰ ਹੋਣ ਵਾਲੀ ਸਿਆਸੀ ਕਾਨਫ਼ਰੰਸ ਸੂਬੇ ਦੀਆਂ ਵਿਰੋਧੀ ਪਾਰਟੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ ਤੇ ਲੱਖਾਂ ਦੀ ਤਾਦਾਦ ਵਿਚ ਜੁੜਨ ਵਾਲਾ ਇਕੱਠ ਪੰਜਾਬ ਵਿਧਾਨ ਸਭਾ ਚੋਣਾਂ 2027 ’ਚ ਜਥੇਬੰਦੀ ਦੀ ਇਤਿਹਾਸਕ ਜਿੱਤ ਦਾ ਮੁੱਢ ਬੰਨ੍ਹੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਿੰਡ ਬੋਪਾਰਾਏ ਕਲਾਂ ਦੇ ਮੋਹਰੀ ਆਗੂਆਂ ਮਾ. ਗੁਰਦੀਪ ਸਿੰਘ ਦਿਓਲ, ਮਾ. ਹਰਜਿੰਦਰਪਾਲ ਸਿੰਘ, ਗੁਰਮੇਲ ਸਿੰਘ ਦਿਓਲ ਤੇ ਗੁਰਪ੍ਰੀਤ ਸਿੰਘ ਕਾਲਾ ਨੇ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਮਾਲਵਾ ਜ਼ੋਨ ਦੇ ਇੰਚਾਰਜ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਛਪਾਰ ਰੈਲੀ ਨੂੰ ਸਫ਼ਲ ਅਤੇ ਇਤਿਹਾਸਕ ਬਣਾਉਣ ਲਈ ਪਿੰਡ ਪਿੰਡ ਲੋਕਾਂ ਨਾਲ ਸੰਪਰਕ ਸਮੇਤ ਮੀਟਿੰਗਾਂ ਦਾ ਦੌਰ ਜਾਰੀ ਹੈ । ਵਿਧਾਇਕ ਇਯਾਲੀ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਮਾ. ਗੁਰਦੀਪ ਸਿੰਘ ਦਿਓਲ, ਮਾ. ਹਰਜਿੰਦਰਪਾਲ ਸਿੰਘ, ਪ੍ਰੇਮ ਸਿੰਘ ਦਿਓਲ, ਸੁਖਰਾਜ ਸਿੰਘ ਦਿਓਲ, ਗੁਰਮੇਲ ਸਿੰਘ ਦਿਓਲ, ਰਛਪਾਲ ਸਿੰਘ ਦਿਓਲ, ਜਸਵਿੰਦਰ ਸਿੰਘ ਲਵਲੀ, ਅਵਤਾਰ ਸਿੰਘ ਤਾਰੀ, ਗੁਰਮੀਤ ਸਿੰਘ ਭੋਲਾ, ਪ੍ਰੇਮਜੀਤ ਸਿੰਘ ਰਾਜੂ, ਗੁਰਪ੍ਰੀਤ ਸਿੰਘ ਕਾਲਾ, ਹਰਬੰਸ ਸਿੰਘ ਭੱਟੀ ਆਦਿ ਨੇ ਕਿਹਾ ਕਿ ਛਪਾਰ ਦੀ ਸਿਆਸੀ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਵਿਸ਼ਾਲ ਕਾਫ਼ਲਿਆਂ ਨਾਲ ਰਵਾਨਾ ਹੋਇਆ ਜਾਵੇਗਾ। ਆਗੂਆਂ ਅ ਨੁਸਾਰ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਕਾਨਫ਼ਰੰਸ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਬਾਪੂ ਤਰਸੇਮ ਸਿੰਘ, ਮਨਦੀਪ ਸਿੰਘ ਸਿੱਧੂ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਸਮੇਤ ਉੱਚ ਕੋਟੀ ਦੇ ਆਗੂ ਪਹੁੰਚ ਕੇ ਆਪਣੇ ਕੀਮਤੀ ਵਿਚਾਰ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ, ਜਗਦੀਸ਼ ਸਿੰਘ ਗੋਰਸੀਆਂ ਅਤੇ ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾ ਛ... ਅਗਲੀ ਖ਼ਬਰ ਐਸ. ਸੀ/ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਨੇ ਆਪਣਾ 67ਵਾਂ ਸਥਾਪਨਾ ਦਿਵਸ ਮਨਾਇਆ
Ad Position 24