25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮੇਲਾ ਛਪਾਰ ਵਿਖੇ ਸੋਸ਼ਲ ਵੈੱਲਫੇਅਰ ਵੱਲੋਂ ਮੈਡੀਕਲ ਕੈਂਪ ਦੀ ਸ਼ੁਰੂਆਤ

ਅਹਿਮਦਗੜ੍ਹ, 24 ਸਤੰਬਰ (ਰਵਿੰਦਰ ਪੁਰੀ)-ਪੰਜਾਬ ਦੇ ਪ੍ਰਸਿੱਧ ਇਤਿਹਾਸਕ ਮੇਲੇ ਛਪਾਰ ਵਿੱਚ ਪੁੱਜ ਰਹੇ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਸਾਲ ਦੀ ਤਰ੍ਹਾਂ ਪੰਜਾਬ ਦੀ ਪ੍ਰਸਿੱਧ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਵੱਲੋਂ 21ਵੇਂ 7 ਰੋਜ਼ਾ ਮੁਫਤ ਮੈਡੀਕਲ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦਾ ਉਦਘਾਟਨ ਛਪਾਰ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਵੱਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਅਹਿਮਦਗੜ੍ਹ, 24 ਸਤੰਬਰ (ਰਵਿੰਦਰ ਪੁਰੀ)-ਪੰਜਾਬ ਦੇ ਪ੍ਰਸਿੱਧ ਇਤਿਹਾਸਕ ਮੇਲੇ ਛਪਾਰ ਵਿੱਚ ਪੁੱਜ ਰਹੇ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਸਾਲ ਦੀ ਤਰ੍ਹਾਂ ਪੰਜਾਬ ਦੀ ਪ੍ਰਸਿੱਧ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਵੱਲੋਂ 21ਵੇਂ 7 ਰੋਜ਼ਾ ਮੁਫਤ ਮੈਡੀਕਲ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦਾ ਉਦਘਾਟਨ ਛਪਾਰ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਵੱਲੋਂ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਡਾ ਰਜਿੰਦਰ ਮਿੱਤਲ, ਪ੍ਰਧਾਨ ਡਾ. ਸੁਨੀਤ ਹਿੰਦ ਅਤੇ ਸਕੱਤਰ ਤਰਸੇਮ ਗਰਗ ਦੀ ਦੇਖ ਰੇਖ ਹੇਠ ਲਗਾਏ ਕੈਂਪ ਦੌਰਾਨ ਮੇਲੇ ਵਿਚ ਮੁੱਢਲੀ ਡਾਕਟਰੀ ਸਹਾਇਤਾ ਅਤੇ ਐਮਰਜੈਂਸੀ ਸੇਵਾਵਾਂ ਲਈ ਹਿੰਦ ਹਸਪਤਾਲ ਅਹਿਮਦਗੜ੍ਹ ਵੱਲੋਂ ਐਂਬੂਲੈਂਸ ਸੇਵਾ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਵੇਦ ਮਹਿੰਦਰਪਾਲ ਸਿੰਘ ਦੀ ਟੀਮ ਮਰੀਜ਼ਾਂ ਦਾ ਚੈੱਕਅੱਪ ਕਰੇਗੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਤਾਂ ਕਿ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਸਕੱਤਰ ਤਰਸੇਮ ਗਰਗ ਨੇ ਦੱਸਿਆ ਕੀ ਕੈਂਪ ਵਿੱਚ ਮੁੱਢਲੀ ਸਹਾਇਤਾ ਦਿੱਤੀ ਜਾਂਦੀ ਅਗਰ ਮਰੀਜ਼ ਦੀ ਹਾਲਤ ਸਿਥਰ ਨਾ ਰਹੇ ਤਾਂ ਹਿੰਦ ਹਸਪਤਾਲ ਅਹਿਮਦਗੜ੍ਹ ਵਿੱਚ ਤਬਦੀਲ ਕੀਤਾ ਜਾਂਦਾ ਹੈ। ਇਸ ਮੌਕੇ ਸੰਸਥਾ ਦੇ ਖਜਾਨਚੀ ਸੰਜੇ ਮਿੱਤਲ ਪਿੰਟਾ, ਵਾਈਸ ਪ੍ਰਧਾਨ ਬਲਵਿੰਦਰ ਵਰਮਾ, ਮੈਨੇਜਰ ਅਰੁਣ ਗੁਪਤਾ, ਸਰਪ੍ਰਸਤ ਗੋਪਾਲ ਕ੍ਰਿਸ਼ਨ ਟੋਨੀ, ਸੁਰਿੰਦਰ ਸਿੰਗਲਾ, ਸੁਰਿੰਦਰ ਗੋਇਲ, ਅਨਿਲ ਗੋਇਲ ਅਤੇ ਕੈਂਪ ਇੰਚਾਰਜ ਵੇਦ ਮਹਿੰਦਰ ਪਾਲ ਸਿੰਘ , ਮਿੰਟੂ ਪਟਵਾਰੀ, ਪਾਲ ਸਿੰਘ ਪੰਚ, ਹਰਵਿੰਦਰ ਸਿੰਘ ਗਰੇਵਾਲ, ਦਿਲਚੈਨ ਸਿੰਘ, ਤਪਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ ਫਾਰਮੇਸੀ ਵਲੋਂ 6ਵੇਂ ਫਾਰਮਾਕੋਵਿਜੀਲੈਂਸ ਹਫ਼ਤੇ ਦੌਰਾਨ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਮੇਲਾ ਛਪਾਰ ’ਚ ਲੋਕਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਪੁਲਿਸ ਨੇ ਕੀਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ ਸੀ. ਸੀ. ਟੀ. ਵੀ. ਕੈਮ...
Ad Position 24