‘ ਟੀ.ਏ.ਸੀ’ ਇੰਮੀਗ੍ਰੇਸ਼ਨ ਬ੍ਰਾਂਚ ਰਾਏਕੋਟ ਨੇ ਘੱਟ ਸਮੇਂ ’ਚ ਯੂਰਪ ਸਟੂਡੈਂਟ ਵੀਜ਼ਾ ਲਗਵਾਇਆ
ਹੰਬੜਾਂ, 24 ਸਤੰਬਰ (ਮੇਜਰ ਹੰਬੜਾਂ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਛਪਾਰ ਕਾਨਫ਼ਰੰਸ ਦੀ ਕਾਮਯਾਬੀ ਲਈ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਭਲਕੇ 26 ਸਤੰਬਰ ਨੂੰ ਹੋਣ ਜਾ ਰਹੀ ਸਿਆਸੀ ਛਪਾਰ ਕਾਨਫਰੰਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਕਾਨਫ਼ਰੰਸ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਥਕਾਂ ਨੂੰ ਬਾਪੂ ਤਰਸੇਮ ਸਿੰਘ, ਐੱਮ. ਪੀ ਸਰਬਜੀਤ ਸਿੰਘ ਖ਼ਾਲਸਾ, ਮਾਲਵਾ ਜ਼ੋਨ ਦੇ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਹੋਰ ਲੀਡਰਸ਼ਿਪ ਸੰਬੋਧਨ ਕਰੇਗੀ।
ਹੰਬੜਾਂ, 24 ਸਤੰਬਰ (ਮੇਜਰ ਹੰਬੜਾਂ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਛਪਾਰ ਕਾਨਫ਼ਰੰਸ ਦੀ ਕਾਮਯਾਬੀ ਲਈ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਭਲਕੇ 26 ਸਤੰਬਰ ਨੂੰ ਹੋਣ ਜਾ ਰਹੀ ਸਿਆਸੀ ਛਪਾਰ ਕਾਨਫਰੰਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਕਾਨਫ਼ਰੰਸ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਥਕਾਂ ਨੂੰ ਬਾਪੂ ਤਰਸੇਮ ਸਿੰਘ, ਐੱਮ.ਪੀ ਸਰਬਜੀਤ ਸਿੰਘ ਖ਼ਾਲਸਾ, ਮਾਲਵਾ ਜ਼ੋਨ ਦੇ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਹੋਰ ਲੀਡਰਸ਼ਿਪ ਸੰਬੋਧਨ ਕਰੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਹਲਕਾ ਦਾਖਾ ’ਚ ਕਮਾਨ ਸੰਭਾਲ ਰਹੇ ਹਰਬੀਰ ਸਿੰਘ ਇਯਾਲੀ ਅਤੇ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਪ੍ਰਗਟ ਸਿੰਘ ਢਿਲੋਂ ਨੇ ਸਮਰਥਕਾਂ ਨਾਲ ਕਾਨਫ਼ਰੰਸ ਦੀ ਸਫਲਤਾ ਲਈ ਮੀਟਿੰਗ ਕਰਨ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਪਿੰਡਾਂ ’ਚੋਂ ਜਥਿਆਂ ਦੇ ਰੂਪ ਛਪਾਰ ਕਾਨਫਰੰਸ ਵਿਚ ਸ਼ਮੂਲੀਅਤ ਕਰਨ ਤਾਂ ਜੋ ‘ਆਪ’ ਸਮੇਤ ਵਿਰੋਧੀ ਪਾਰਟੀਆਂ ਨੂੰ ਸੂਬੇ ’ਚੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕੇ ਤੇ ਸੂਬੇ ’ਚ ਆਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ।