24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

‘ਆਪ’ ਦਾ ‘ਜਸ਼ਨ-ਏ-ਇਨਕਲਾਬ’ ਸਮਾਗਮ ਸ਼ਹੀਦਾਂ ਦੇ ਸੁਪਨਿਆਂ ਵਾਲੇ ਪੰਜਾਬ ’ਤੇ ਮੋਹਰ-ਲੋਹਟਬੱਦੀ/ਬੜੂੰਦੀ

ਲੋਹਟਬੱਦੀ, 24 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਇਸ ’ਚ ਕੋਈ ਸ਼ੱਕ ਨਹੀਂ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਵੱਕਾਰੀ ਅਤੇ ਮਿਸ਼ਾਲੀ ਜਿੱਤ ਹੋਣ ਦਾ ਮੁੱਖ ਕਾਰਨ ਭਗਵੰਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਊਧਮ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦਾ ਲਗਾਇਆ ਨਾਅਰਾ ਮੰਨਿਆ ਗਿਆ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਅਨੇਕਾਂ ਜਾਤੀ ਜਮਾਤੀ ਕਾਰਜਾਂ ਬਦੌਲਤ ਅੱਜ ਪੰਜਾਬ ਨੇ ਵੱਖਰੀ ਪਹਿਚਾਣ ਬਣਾਈ ਹੈ।

Ad Position 21
No active advertisement
ਜੈ ਮਾਂ ਚਿੰਤਪੁਰਨੀ ਬਰਤਨ ਬੈਂਕ ਦੀ ਟੀਮ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 25-09-2026
ਲੋਹਟਬੱਦੀ, 24 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਇਸ ’ਚ ਕੋਈ ਸ਼ੱਕ ਨਹੀਂ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਵੱਕਾਰੀ ਅਤੇ ਮਿਸ਼ਾਲੀ ਜਿੱਤ ਹੋਣ ਦਾ ਮੁੱਖ ਕਾਰਨ ਭਗਵੰਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਊਧਮ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦਾ ਲਗਾਇਆ ਨਾਅਰਾ ਮੰਨਿਆ ਗਿਆ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਅਨੇਕਾਂ ਜਾਤੀ ਜਮਾਤੀ ਕਾਰਜਾਂ ਬਦੌਲਤ ਅੱਜ ਪੰਜਾਬ ਨੇ ਵੱਖਰੀ ਪਹਿਚਾਣ ਬਣਾਈ ਹੈ। ਇਸ ਸੰਦਰਭ ’ਚ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਸ਼ਹੀਦਾਂ ਦੇ ਪੰਜਾਬ ਦਾ ਹੋਰ ਮੂੰਹ ਮੱਥਾ ਸੰਵਾਰਨ ਦਾ ਸੱਦਾ ਦੇਣ ਲਈ 28 ਸਤੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸਥਿਤ ਪੀ.ਏ.ਯੂ. ਖੇਡ ਮੈਦਾਨ ਅੰਦਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਜਸ਼ਨ-ਏ-ਇਨਕਲਾਬ ਉਲੀਕਿਆ ਗਿਆ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਮਜੀਤ ਸਿੰਘ ਲੋਹਟਬੱਦੀ ਯੂਥ ਪ੍ਰਧਾਨ ਹਲਕਾ ਰਾਏਕੋਟ ਅਤੇ ਪਰਮੋਦ ਸਿੰਘ ਬਾਟਾ ਬੜੂੰਦੀ ਬਲਾਕ ਪ੍ਰਧਾਨ ਯੂਥ ਵਿੰਗ ਨੇ ਸਮਾਗਮ ’ਚ ਆਮ ਲੋਕਾਂ ਅਤੇ ਖਾਸਕਰ ਨੌਜਵਾਨਾਂ ਦਾ ਭਾਰੀ ਇਕੱਠ ਕਰਨ ਲਈ ਨੁੱਕੜ ਮੀਟਿੰਗਾਂ ਦੌਰਾਨ ਕੀਤਾ। ਇਸ ਸਮਾਗਮ ’ਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦਾ ਭਾਰੀ ਇਕੱਠ ਕਰਨ ਦੀ ਜ਼ਿੰਮੇਵਾਰੀ ‘ਆਪ’ ਦੀ ਯੂਥ ਟੀਮ ਦੇ ਮੋਢਿਆਂ ’ਤੇ ਹੈ। ਲੋਹਟਬੱਦੀ ਅਤੇ ਬੜੂੰਦੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੋ ਰਹੀ ਹੈ ਕਿ ਸਰਕਾਰ ਵਲੋਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਅਤੇ ਹਾਜ਼ਰੀ ਵਿਚ ਹੋਣ ਵਾਲੇ ਇਸ ਸਮਾਗਮ ਦੀ ਰੂਪ ਰੇਖਾ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ’ਚ ਭਾਗੀਦਾਰ ਬਣਾਉਣ ਲਈ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਡੀਆਂ ਟੀਮਾਂ ਵਲੋਂ ਪਿੰਡ-ਪਿੰਡ ਜਾ ਕੇ ਯੂਥ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਸਾਰੇ ਸਾਥੀਆਂ ਨੂੰ ਬਸੰਤੀ ਰੰਗ ਵਿੱਚ ਸਜ ਕੇ ਇਸ ਇਨਕਲਾਬੀ ਦਿਹਾੜੇ ਦਾ ਹਿੱਸਾ ਬਣਨ ਦਾ ਸੱਦਾ ਵੀ ਦਿੱਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਮਾਂ-ਬੋਲੀ ਸਾਡੀ ਪਹਿਚਾਣ... ਅਗਲੀ ਖ਼ਬਰ ‘ ਟੀ.ਏ.ਸੀ’ ਇੰਮੀਗ੍ਰੇਸ਼ਨ ਬ੍ਰਾਂਚ ਰਾਏਕੋਟ ਨੇ ਘੱਟ ਸਮੇਂ ’ਚ ਯੂਰਪ ਸਟੂਡੈਂਟ ਵੀਜ਼ਾ ਲਗਵਾਇਆ
Ad Position 24