24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮੇਲਾ ਛਪਾਰ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋ ਰਹੀ ਇਤਿਹਾਸਕ ਕਾਨਫ਼ਰੰਸ ਸੂਬੇ ਵਿਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ-ਬੀਬੀ ਦਿਉਲ

ਜਗਰਾਉਂ, 24 ਸਤੰਬਰ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ, ਸਤਿਕਾਰ ਅਤੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣਾ ਪਿਆਰ ਪ੍ਰਗਟ ਕਰਦਿਆਂ ਆਪਣੇ ਦਸਤਖ਼ਤ ਪੰਜਾਬੀ ਭਾਸ਼ਾ ਵਿਚ ਕੀਤੇ।

Ad Position 21
No active advertisement
ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ 25-09-2026
ਜਗਰਾਉਂ, 24 ਸਤੰਬਰ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ, ਸਤਿਕਾਰ ਅਤੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣਾ ਪਿਆਰ ਪ੍ਰਗਟ ਕਰਦਿਆਂ ਆਪਣੇ ਦਸਤਖ਼ਤ ਪੰਜਾਬੀ ਭਾਸ਼ਾ ਵਿਚ ਕੀਤੇ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲ ਜੁੜਨ ਅਤੇ ਗੁਰਮੁਖੀ ਲਿਪੀ ਦੀ ਵਰਤੋਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਪੰਜਾਬੀ ਦਿਵਸ ਮੌਕੇ ਐਲੀਮੈਂਟਰੀ ਵਿੰਗ ਦੇ ਵਿਦਿਆਰਥੀਆਂ ਲਈ ਪੰਜਾਬੀ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਵਿਤਾ ਪੇਸ਼ਕਾਰੀ ਰਾਹੀਂ ਪੰਜਾਬੀ ਭਾਸ਼ਾ ਦੀ ਸੁੰਦਰਤਾ ਨੂੰ ਉਜਾਗਰ ਕੀਤਾ। ਜੂਨੀਅਰ ਵਿੰਗ ਵਿੱਚ ਗੁਰਮੁਖੀ ਵਰਣਮਾਲਾ (ਪੈਂਤੀ ਅੱਖਰੀ) ਦੀ ਸੁੰਦਰ ਲਿਖਾਈ ਦਾ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਪੰਜਾਬੀ ਨੂੰ ਜੋੜਨ ਲਈ ਕੰਪਿਊਟਰ ਵਿੱਚ ਪੰਜਾਬੀ ਫੌਂਟ ਦੀ ਵਰਤੋਂ ਕਰਨ ਅਤੇ ਪੰਜਾਬੀ ਵਿਚ ਟਾਈਪ ਕਰਨ ਦੇ ਢੰਗ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਕੂਲ ਦੀ ਪ੍ਰਿੰਸੀਪਲ ਰੀਨਾ ਜੈਦਕਾ ਅਤੇ ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਅਤੇ ਸੱਭਿਆਚਾਰ ਦੀ ਪਛਾਣ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ਵਿੱਚ ਵੱਧ ਤੋਂ ਵੱਧ ਵਰਤਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ, ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੂਜਾਪੁਰ ਨੂੰ ਹਾਂਸ ਪਰਿਵਾਰ ਨੇ ਮਾਤਾ ਸੁਰਜੀਤ ਕੌਰ ਹਾਂਸ ਦੀ ਯਾਦ ਵਿਚ ਇਕ ਫਰਿੱਜ ਤੇ ਪੱਖਾ ਭੇਟ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੱਲੇਦਾਰ ਯੂਨੀਅਨ ਦੀ ਮੀਟਿੰਗ
Ad Position 24