24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਂ ਬੋਲੀ ਪੰਜਾਬੀ ਸਾਡੀ ਪਹਿਚਾਣ ਤੇ ਵਿਰਾਸਤ ਦਾ ਅਨਮੋਲ ਹਿੱਸਾ ਹੈ-ਪ੍ਰਿੰਸੀਪਲ ਖੁਰਾਣਾ

ਜਗਰਾਉਂ, 24 ਸਤੰਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਜਗਰਾਉਂ, 24 ਸਤੰਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਵਿਦਿਆਰਥੀਆਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਪੰਜਾਬੀ ਰਚਨਾਵਾਂ ਦਾ ਵਾਚਨ ਕੀਤਾ ਅਤੇ ਮਾਂ ਬੋਲੀ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਵਿਰਾਸਤ ਬਾਰੇ ਜਾਣਕਾਰੀ ਹਾਸਲ ਕਰਦਿਆਂ ਆਪਣੀ ਮਾਂ ਬੋਲੀ ਨੂੰ ਹੋਰ ਨੇੜਿਉਂ ਜਾਣਿਆ। ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਣਾ ਨੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਸਿਰਫ਼ ਸਾਡੇ ਬੋਲਣ-ਚਾਲਣ ਦਾ ਸਾਧਨ ਹੀ ਨਹੀਂ, ਸਗੋਂ ਸਾਡੀ ਵਿਰਾਸਤ, ਸੱਭਿਆਚਾਰ ਅਤੇ ਪਹਿਚਾਣ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੀ ਮਾਂ ਬੋਲੀ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ ਅਤੇ ਇਸ ਲਈ ਸਕੂਲਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪੜ੍ਹਨ, ਲਿਖਣ ਅਤੇ ਬੋਲਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਆਪਣੀ ਅਮੀਰ ਪੰਜਾਬੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਮੈਡਮ ਮਲਕੀਤ ਕੌਰ, ਮੈਡਮ ਕੁਲਦੀਪ ਕੌਰ, ਮੈਡਮ ਜਤਿੰਦਰ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਮਾਲ ਗੁੱਗਾ ਮਾੜੀ ਮੇਲਾ ਜਾਹੋ-ਜਲਾਅ ਨਾਲ ਸ਼ੁਰੂ ਚੌਂਕੀਆਂ ਦੇ ਦਿਨ ਸ਼ਰਧਾਲੂ ਹੋਏ ਨਤਮਸਤਕ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੂਜਾਪੁਰ ਨੂੰ ਹਾਂਸ ਪਰਿਵਾਰ ਨੇ ਮਾਤਾ ਸੁਰਜੀਤ ਕੌਰ ਹਾਂਸ ਦੀ ਯਾਦ ਵਿਚ ਇਕ ਫਰਿੱਜ ਤੇ ਪੱਖਾ ਭੇਟ...
Ad Position 24