26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

28, 29 ਅਤੇ 30 ਸਤੰਬਰ ਨੂੰ ਬੈਂਕਿੰਗ ਸੇਵਾਵਾਂ ਰਹਿਣਗੀਆਂ ਠੱਪ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਭਰ ਦੇ ਬੈਂਕ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਆਪਣੀਆਂ ਅਧੂਰੀਆਂ ਮੰਗਾਂ ਨੂੰ ਲੈ ਕੇ 28, 29 ਅਤੇ 30 ਸਤੰਬਰ ਨੂੰ ਤਿੰਨ ਦਿਨਾਂ ਦੀ ਦੇਸ਼-ਵਿਆਪੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਖੇਤਰ ਦੇ ਬੈਂਕਾਂ ਦੇ ਕੰਮ-ਕਾਰ ਪੂਰੀ ਤਰ੍ਹਾਂ ਠੱਪ ਰਹਿਣਗੇ।

Ad Position 21
No active advertisement
ਅਜੀਤ ਡੈਸਕ 26-09-2026
ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਭਰ ਦੇ ਬੈਂਕ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਆਪਣੀਆਂ ਅਧੂਰੀਆਂ ਮੰਗਾਂ ਨੂੰ ਲੈ ਕੇ 28, 29 ਅਤੇ 30 ਸਤੰਬਰ ਨੂੰ ਤਿੰਨ ਦਿਨਾਂ ਦੀ ਦੇਸ਼-ਵਿਆਪੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਖੇਤਰ ਦੇ ਬੈਂਕਾਂ ਦੇ ਕੰਮ-ਕਾਰ ਪੂਰੀ ਤਰ੍ਹਾਂ ਠੱਪ ਰਹਿਣਗੇ। ਮਹੀਨੇ ਦੇ ਆਖ਼ਰੀ ਦਿਨਾਂ ਵਿਚ ਹੋਣ ਵਾਲੀ ਤਿੰਨ ਦਿਨਾਂ ਹੜਤਾਲ ਕਾਰਨ ਆਮ ਜਨਤਾ, ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਵਿੱਤੀ ਲੈਣ-ਦੇਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਮਹੀਨੇ ਦੇ ਆਖ਼ਰੀ ਦਿਨ ਹੋਣ ਕਰਕੇ ਇਹ ਸਮਾਂ ਵਪਾਰਿਕ ਗਤੀਵਿਧੀਆਂ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਸਮੇਂ ਦੌਰਾਨ ਤਿੰਨ ਦਿਨਾਂ ਦੀ ਹੜਤਾਲ ਨਾਲ ਕਰੋੜਾਂ ਰੁਪਏ ਦੇ ਚੈੱਕ ਕਲੀਅਰੈਂਸ ਰੁੱਕ ਜਾਣਗੇ, ਜਿਸ ਨਾਲ ਛੋਟੇ ਅਤੇ ਵੱਡੇ ਵਪਾਰੀਆਂ ਦੇ ਭੁਗਤਾਨ ਵਿਚ ਰੁਕਾਵਟ ਪੈ ਜਾਵੇਗੀ। ਹੜਤਾਲ ਦੇ ਦੂਜੇ ਜਾਂ ਤੀਜੇ ਦਿਨ ਤੱਕ ਏ.ਟੀ.ਐੱਮ. ਮਸ਼ੀਨਾਂ ਵਿਚੋਂ ਨਕਦੀ ਖ਼ਤਮ ਹੋਣ ਦਾ ਖ਼ਦਸ਼ਾ ਹੈ, ਜਿਸ ਨਾਲ ਆਮ ਲੋਕਾਂ ਨੂੰ ਰੋਜ਼ਾਨਾ ਖ਼ਰਚਿਆਂ ਲਈ ਨਕਦੀ ਦੀ ਤੰਗੀ ਹੋ ਸਕਦੀ ਹੈ। ਬੈਂਕਾਂ ਦੀ ਹੜਤਾਲ ਦੀ ਖ਼ਬਰ ਸਾਹਮ ਣੇ ਆਉਂਦਿਆਂ ਹੀ ਗ੍ਰਾਹਕਾਂ ਅਤੇ ਵਪਾਰਿਕ ਵਰਗ ਵਿਚ ਚਿੰਤਾਵਾਂ ਵਧ ਗਈਆਂ ਹਨ। ਸਥਾਨਕ ਵਪਾਰੀਆਂ ਦਾ ਕਹਿਣਾ ਹੈ ਕਿ ਲਗਾਤਾਰ ਤਿੰਨ ਦਿਨ ਬੈਂਕਿੰਗ ਸੇਵਾਵਾਂ ਠੱਪ ਰਹਿਣ ਨਾਲ ਬਜ਼ਾਰਾਂ ਵਿਚ ਮੰਦੀ ਦਾ ਮਾਹੌਲ ਬਣ ਜਾਵੇਗਾ ਅਤੇ ਆਮ ਲੋਕਾਂ ਨੂੰ ਵੀ ਕਾਫ਼ੀ ਖੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਤੋਂ ਬਿਨਾਂ ਕਿਸੇ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਇਲਾਜ ਸਹੂਲਤ ਦੇਣ ਦੀ ਕਲਪਨਾ ਵੀ ਨਹੀਂ ਕੀਤੀ ਹੋਣੀ-ਵਿਧਾਇਕ ਹਾਕਮ ਸਿ... ਅਗਲੀ ਖ਼ਬਰ ਡਾ: ਕੇ.ਐੱਨ.ਐੱਸ. ਕੰਗ ਵਲੋਂ ਹਲਕਾ ਦਾਖਾ ’ਚ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਲਿਜਾਣ ਲਈ ਮੁਹਿੰਮ ਸ਼ੁਰੂ
Ad Position 24