ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਪੁੰਨਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ
ਰਾਏਕੋਟ, 26 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਪੁੰਨਿਆਂ ਦੇ ਦਿਹਾੜੇ ‘ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਅੰਮ੍ਰਿਤ ਵੇਲੇ ਤੋਂ ਹੀ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ।
ਰਾਏਕੋਟ, 26 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਪੁੰਨਿਆਂ ਦੇ ਦਿਹਾੜੇ ‘ਤੇ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ ਨੇ ਅੰਮ੍ਰਿਤ ਵੇਲੇ ਤੋਂ ਹੀ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ। ਇਸ ਮੌਕੇ ਰਾਗੀ ਜੱਥੇ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਜਗਦੀਸ਼ ਸਿੰਘ ਤਿਹਾੜਾ, ਭਾਈ ਹਾਕਮ ਸਿੰਘ ਦੀਵਾਨਾ, ਭਾਈ ਬਲਵੀਰ ਸਿੰਘ, ਭਾਈ ਮੱਖਣ ਸਿੰਘ ਖੇੜੀ, ਭਾਈ ਗੁਰਤੇਜ਼ ਸਿੰਘ ਬੱਧਨੀ ਕਲਾਂ ਆਦਿ ਢਾਡੀ-ਕਵੀਸ਼ਰੀ ਜੱਥਿਆਂ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸਬੰਧੀ ਪ੍ਰਸੰਗ ਸੁਣਾਏ ਗਏ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਪੁੰਨਿਆਂ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਸੰਬੋਧਨ ਕਰਦਿਆਂ ਆਖਿਆ ਕਿ ਸਾਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਅਤੇ ਸਾਨੂੰ ਆਪਣੇ ਰਹਿਣ-ਸਹਿਣ ਅਤੇ ਜੀਵਨ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਅਨੁਸਾਰ ਢਾਲਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਅੰਮ੍ਰਿਤਧਾਰੀ ਬਣਨ ਅਤੇ ਸਿੱਖ ਇਤਿਹਾਸ ਨਾਲ ਜੁੜ੍ਹਨ ਲਈ ਪ੍ਰੇਰਿਤ ਕੀਤਾ। ਇਸ ਮੌਕੇ 55 ਪ੍ਰਾਣੀ ਅੰਮ੍ਰਿਤਪਾਨ ਦੀ ਦਾਤ ਪ੍ਰਾਪਤ ਕਰਕੇ ਗੁਰੂ ਲੜ੍ਹ ਲੱਗੇ। ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਪ੍ਰਚਾਰਕ ਭਾਈ ਅਰਜਨ ਸਿੰਘ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਭਾਈ ਹਰਜਿੰਦਰ ਸਿੰਘ ਗੌਂਸਪੁਰ ਕਥਾਵਾਚਕ, ਜਸਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ (ਦੋਵੇਂ ਗੁਰਦੁਆਰਾ ਇੰਸਪੈਕਟਰ), ਅਕਾਊਟੈਂਟ ਹਰਪ੍ਰੀਤ ਸਿੰਘ ਹੈਪੀ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਸਾਬਕਾ ਮੈਨੇਜਰ ਕੰਵਲਜੀਤ ਸਿੰਘ ਗਿੱਲ, ਹਰਜਿੰਦਰ ਸਿੰਘ ਰਿਕਾਰਡ ਕੀਪਰ, ਬਲਜੀਤ ਸਿੰਘ ਰਿਕਾਰਡ ਕੀਪਰ, ਗੁਰਦੀਪ ਸਿੰਘ ਸਟੋਰ ਕੀਪਰ, ਗੁਰਕੀਰਤ ਸਿੰਘ ਸਟੋਰ ਕੀਪਰ, ਗੁਰਜੀਤ ਸਿੰਘ ਗੁੱਜਰਵਾਲ, ਵਰਿੰਦਰ ਸਿੰਘ ਆਦਿ ਹਾਜ਼ਰ ਸਨ।