30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਭਾਜਪਾ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

a ਰਾਏਕੋਟ, 29 ਸਤੰਬਰ (ਸੁਸ਼ੀਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਸੁੰਦਰ ਲਾਲ ਦੀ ਸਰਪ੍ਰਸਤੀ ਹੇਠ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਇਕੱਤਰ ਹੋਏ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ ਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ।

Ad Position 21
No active advertisement
ਅਜੀਤ ਡੈਸਕ 30-09-2026
a ਰਾਏਕੋਟ, 29 ਸਤੰਬਰ (ਸੁਸ਼ੀਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਸੁੰਦਰ ਲਾਲ ਦੀ ਸਰਪ੍ਰਸਤੀ ਹੇਠ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਇਕੱਤਰ ਹੋਏ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ ਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਹਾਜ਼ਰ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ ਤੇ ਉਨ੍ਹਾਂ ਦੇ ਆਜ਼ਾਦੀ ਸੰਘਰਸ਼ ਵਿਚ ਪਾਏ ਅਦੁੱਤੀ ਯੋਗਦਾਨ ’ਤੇ ਚਾਨਣਾ ਪਾਇਆ। ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਕੇਵਲ ਇਕ ਕ੍ਰਾਂਤੀਕਾਰੀ ਹੀ ਨਹੀਂ, ਸਗੋਂ ਉੱਚ ਵਿਚਾਰਾਂ ਦੇ ਧਾਰਨੀ ਤੇ ਨੌਜਵਾਨਾਂ ਦੇ ਸਦੀਵੀ ਰੋਲ ਮਾਡਲ ਹਨ। ਉਨ੍ਹਾਂ ਬਹੁਤ ਹੀ ਛੋਟੀ ਉਮਰ ਵਿਚ ਹੱਸ-ਹੱਸ ਕੇ ਫਾਂਸੀ ਦਾ ਰੱਸਾ ਚੁੰਮ ਕੇ ਦੇਸ਼ ਵਾਸੀਆਂ ਦੇ ਦਿਲਾਂ ਵਿਚ ਆਜ਼ਾਦੀ ਦੀ ਅਜਿਹੀ ਅਲਖ ਜਗਾਈ, ਜਿਸ ਨੇ ਅੰਗਰੇਜ਼ੀ ਹਕੂਮਤ ਦੀਆਂ ਨੀਹਾਂ ਹਿਲਾ ਕੇ ਰੱਖ ਦਿੱਤੀਆਂ ਸਨ। ਇਸ ਮੌਕੇ ਰਾਏਕੋਟ ਮੰਡਲ ਦੇ ਪ੍ਰਧਾਨ ਦੀਪਕ ਬਾਂਸਲ, ਜਨਰਲ ਸਕੱਤਰ ਅਸ਼ੋਕ ਚੋਪੜਾ, ਸਰਕਲ ਸਕੱਤਰ ਸੁਭਾਸ਼ ਕੱਕੜ, ਅਨਿਲ ਪਰੂਥੀ, ਅਭੀਸ਼ੇਕ ਪਰੂਥੀ, ਸੂਬਾ ਸਕੱਤਰ (ਵਪਾਰ ਵਿੰਗ) ਕਪਿਲ ਗਰਗ, ਰਕੇਸ਼ ਕੁਮਾਰ, ਬਬਲੂ , ਅਮਨਦੀਪ ਸੱਲ੍ਹ, ਅਸ਼ੀਸ਼ ਟੱਕਰ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫੂਡ ਏਜੰਸੀਆਂ ਦੇ ਮਜ਼ਦੂਰਾਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਪੁਲਿਸ ਪਬਲਿਕ ਸਕੂਲ ਭਰੋਵਾਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ
Ad Position 24