30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

* ਬੇਟ ਇਲਾਕੇ ’ਚ ਅਜੇ ਵੀ ਨਸ਼ਿਆਂ ਦਾ ਸ਼ਿਕਾਰ ਨੌਜਵਾਨ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆਂ ’ਚ ਗੋਤੇ ਖਾ ਕੇ ਆਪਣੀ ਜੀਵਨ ਲੀਲ੍ਹਾ ਕਰ ਰਹੇ ਹਨ ਖ਼ਤਮ

ਸਿੱਧਵਾਂ ਬੇਟ, 29 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਦੀ ਬਦਕਿਸਮਤੀ ਹੈ ਕਿ ਪੰਜਾਬ ਦੀਆਂ ਸਾਰੀਆਂ ਹੀ ਮੁੱਖ ਰਾਜਸੀ ਧਿਰਾਂ ਵਲੋਂ ਪਿਛਲ਼ੇ ਤਿੰਨ ਦਹਾਕਿਆਂ ਤੋਂ ਪੰਜਾਬ ’ਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਕਰਨ ਦੀਆਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਕੋਈ ਵੀ ਸਿਆਸੀ ਪਾਰਟੀ ਨਸ਼ਿਆਂ ਦਾ ਖ਼ਾਤਮਾ ਕਰਨ ਵਿਚ ਸਫ਼ਲ ਨਹੀਂ ਹੋ ਸਕੀ। ਸਗੋਂ ਨਸ਼ਿਆਂ ਦਾ ਇਹ ਛੇਵਾਂ ਦਰਿਆ ਪਹਿਲਾਂ ਨਾਲੋਂ ਵੀ ਕਿਤੇ ਵੱਧ ਡਰਾਉਣਾ ਬਣ ਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਕਲਾਵੇ ’ਚ ਲੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-09-2026
ਸਿੱਧਵਾਂ ਬੇਟ, 29 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਦੀ ਬਦਕਿਸਮਤੀ ਹੈ ਕਿ ਪੰਜਾਬ ਦੀਆਂ ਸਾਰੀਆਂ ਹੀ ਮੁੱਖ ਰਾਜਸੀ ਧਿਰਾਂ ਵਲੋਂ ਪਿਛਲ਼ੇ ਤਿੰਨ ਦਹਾਕਿਆਂ ਤੋਂ ਪੰਜਾਬ ’ਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਕਰਨ ਦੀਆਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਕੋਈ ਵੀ ਸਿਆਸੀ ਪਾਰਟੀ ਨਸ਼ਿਆਂ ਦਾ ਖ਼ਾਤਮਾ ਕਰਨ ਵਿਚ ਸਫ਼ਲ ਨਹੀਂ ਹੋ ਸਕੀ। ਸਗੋਂ ਨਸ਼ਿਆਂ ਦਾ ਇਹ ਛੇਵਾਂ ਦਰਿਆ ਪਹਿਲਾਂ ਨਾਲੋਂ ਵੀ ਕਿਤੇ ਵੱਧ ਡਰਾਉਣਾ ਬਣ ਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਕਲਾਵੇ ’ਚ ਲੈ ਰਿਹਾ ਹੈ। ਹੁਣ ਜਦੋਂ ਫਿਰ 2027 ਦੀਆਂ ਵਿਧਾਨ ਸਭਾ ਚੋਣਾਂ ਸਿਰ ’ਤੇ ਆ ਗਈਆਂ ਹਨ ਤਾਂ ਇੱਕ ਵਾਰ ਫਿਰ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਰਾਗ ਅਲਾਪਨਾ ਸੁਰੂ ਕਰ ਦਿੱਤਾ ਹੈ। ਜੇਕਰ ਗੱਲ ਕਰੀਏ ਤਾਂ ਸਭ ਤੋਂ ਪਹਿਲਾਂ ਪੰਜਾਬ ’ਚ ਭੁੱਕੀ, ਅਫੀਮ ਦਾ ਕੁਝ ਸੀਮਿਤ ਲੋਕ ਹੀ ਜ਼ਿਆਦਾ ਇਸਤੇਮਾਲ ਕਰਦੇ ਸਨ ਪਰ ਹੌਲੀ-ਹੌਲੀ ਜਦੋਂ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਪੇਟ ’ਚ ਆਉਣੀ ਸ਼ੁਰੂ ਹੋ ਗਈ ਤਾਂ ਉਸ ਸਮੇਂ ਪੰਜਾਬ ’ਚ ਕੋਰੈਕਸ, ਮੈਂਡਰਕਸ , ਫੈਂਸੀਡਰਿੱਲ ਤੇ ਕਈ ਹੋਰ ਨਸ਼ੀਲੇ ਕੈਪਸੂਲਾਂ ਅਤੇ ਗੋਲੀਆਂ ਨੇ ਸਾਡੀ ਨੌਜਵਾਨ ਪੀੜੀ ਨੂੰ ਇੱਕ ਤਰ੍ਹਾਂ ਨਾਲ ਆਪਣੀ ਬੁੱਕਲ ਵਿੱਚ ਲੈ ਲਿਆ। ਉਸ ਸਮੇਂ ਸੂਬੇ ’ਚ ਮਰਹੂਮ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ -ਭਾਜਪਾ ਸਰਕਾਰ ਸੀ। ਕੋਈ ਸ਼ੱਕ ਨਹੀਂ ਜਿਸ ਨੇ ਨਸ਼ਿਆਂ ਦਾ ਖਾਤਮਾ ਕਰਨ ਲਈ ਵੱਡੇ ਯਤਨ ਸ਼ੁਰੂ ਕੀਤੇ। ਪੁਲਿਸ-ਪਬਲਿਕ ਦੇ ਸੈਮੀਨਾਰ ਕਰਵਾਉਣ ਤੋਂ ਇਲਾਵਾ ਬੇਟ ਇਲਾਕੇ ਦੀ ਪੱਟੀ ’ਚ ਤਾਂ ਕਈ ਸੀਨੀਅਰ ਅਧਿਕਾਰੀ ਨਸ਼ਿਆਂ ਦਾ ਖ਼ਾਤਮਾ ਕਰਨ ਲਈ ‘ਜਾਗੋ’ ਵੀ ਕੱਢਦੇ ਵੇਖੇ ਗਏ। ਪਰ ਇਸ ਦੇ ਬਾਵਜੂਦ ਉਹ ਨੌਜਵਾਨੀ ਨੂੰ ਨਸ਼ਿਆਂ ਵਾਲੇ ਪਾਸੇ ਤੋਂ ਮੋੜਣ ਵਿੱਚ ਕਾਮਯਾਬ ਨਾ ਹੋ ਸਕੇ। ਉਨ੍ਹਾਂ ’ਤੇ ਉਸ ਸਮੇਂ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਪਾਰਟੀ ਨੇ ਕਈ ਤਰ੍ਹਾਂ ਦੇ ਇਲਜਾਮ ਲਗਾਏ। ਉਸ ਸਮੇਂ ਅਜੇ ਆਮ ਆਦਮੀ ਪਾਰਟੀ ਦਾ ਜਨਮ ਨਹੀਂ ਹੋਇਆ ਸੀ। ਫਿਰ ਜਦੋਂ 2017 ਦੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਸਨ ਤਾਂ ਉਸ ਸਮੇਂ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੱਥ ’ਚ ਗੁਟਕਾ ਸਾਹਿਬ ਫੜ੍ਹ ਕੇ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰਕੇ ਸਰਕਾਰ ਬਣਨ ਦੇ 4 ਹਫਤਿਆਂ ’ਚ ਹੀ ਨਸ਼ਿਆਂ ਦਾ ਮਕੁੰਮਲ ਖ਼ਾਤਮਾ ਕਰਨ ਦੀ ਸਹੁੰ ਖਾਧੀ। ਸ਼ਾਇਦ ਲੋਕਾਂ ਨੇ ਇਹੀ ਕਾਰਨ ਕਾਂਗਰਸ ਪਾਰਟੀ ਨੂੰ ਵੱਡਾ ਬਹੁਮੱਤ ਦੇ ਦਿੱਤਾ ਪਰ ਕਾਂਗਰਸ ਸਰਕਾਰ ਵੀ ਲੱਖ ਯਤਨ ਕਰਨ ਦੇ ਬਾਵਜੂਦ ਨਸ਼ਿਆਂ ਦਾ ਖਾਤਮਾ ਕਰਨ ਵਿਚ ਸਫ਼ਲ ਨਾ ਹੋ ਸਕੀ। ਉਸ ਸਮੇਂ ਸੂਬੇ ’ਚ ‘ਆਪ’ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਬਾਕੀ ਸਿਆਸੀ ਪਾਰਟੀਆਂ ਦੇ ਦਾਅਵਿਆਂ ਅਨੁਸਾਰ ਸੂਬੇ ’ਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਲੱਕ ਤੋੜਣ ਦਾ ਵਾਅਦਾ ਕਰਨਾ ਸ਼ੁਰੂ ਕਰ ਦਿੱਤਾ ਤਾਂ ਫਿਰ ਅਕਾਲੀ, ਕਾਂਗਰਸ, ਭਾਜਪਾ ਤੋਂ ਦੁਖੀ ਹੋਏ ਲੋਕਾਂ ਨੇ ਭਗਵੰਤ ਮਾਨ ਦੀ ਅਗਵਾਈ ਹੇਠ 92 ਵਿਧਾਇਕ ‘ਆਪ’ ਦੀ ਝੋਲੀ ਵਿੱਚ ਪਾ ਦਿੱਤੇ। ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸ਼ਾਸਨਕਾਲ ਦੀ ਸ਼ਰੂਆਤ ਮੌਕੇ ਪੁਲਿਸ ਅਧਿਕਾਰੀਆਂ ਨੂੰ ਵੱਡੇ-ਵੱਡੇ ਸੰਦੇਸ਼ ਦਿੱਤੇ ਕਿ ਜਿਸ ਜ਼ਿਲ੍ਹੇ ਵਿਚ ਨਸ਼ਿਆਂ ਨੂੰ ਠੱਲ੍ਹ ਨਾਂ ਪਈ ਤਾਂ ਉਸ ਦਾ ਮੁੱਖ ਦੋਸ਼ੀ ਜ਼ਿਲ੍ਹਾ ਪੁਲਿਸ ਮੁਖੀ ਅਤੇ ਥਾਣਾ ਮੁਖੀ ਨੂੰ ਮੰਨਿਆਂ ਜਾਵੇਗਾ। ਉਸ ਸਮੇਂ ਤਾਂ ਮੁੱਖ ਮੰਤਰੀ ਸਾਹਿਬ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮਾਮਲੇ ਦਰਜ ਕਰਨ ਦੀ ਵੀ ਧਮਕੀ ਦੇ ਦਿੱਤੀ। ਕੋਈ ਸ਼ੱਕ ਨਹੀਂ ਕਿ ਮਾਨ ਸਰਕਾਰ ਨੇ ਵੀ ਨਸ਼ਿਆਂ ਵਿਰੁੱਧ ਕਈ ਮੁਹਿੰਮਾਂ ਚਲਾ ਕੇ ਨਸ਼ਿਆਂ ਨੂੰ ਖ਼ਤਮ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਇਸ ਮੁਹਿੰਮ ਨੂੰ ਵੀ ਬੂਰ ਤੱਕ ਨਾ ਪਿਆ। ਸਗੋਂ ਨਸ਼ਿਆਂ ਦਾ ਇਹ ਛੇਵਾਂ ਦਰਿਆ ਉਹ ਉਛਾਲ ’ਤੇ ਪੁੱਜ ਗਿਆ ਤੇ ਇਸ ਸਕਰਾਰ ਵਿੱਚ ਤਾਂ ਕਈ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਮ ਵੀ ਨਸ਼ਿਆਂ ਦੇ ਕਾਰੋਬਾਰੀਆਂ ਵਿੱਚ ਆਉਣੇ ਸ਼ੁਰੂ ਹੋ ਗਏ। ਹੁਣ ਹਾਲਾਤ ਇਹ ਬਣ ਗਏ ਹਨ ਕਿ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਨੌਜਵਾਨ ਹਰ ਦਿਨ ਨਸ਼ਿਆਂ ਦੇ ਇਸ ਛੇਵੇਂ ਦਰਿਆ ’ਚ ਗੋਤੇ ਖਾ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਰਹੇ ਹਨ। ਪਰ ਹੁਣ ਜਿਸ ਤਰ੍ਹਾਂ ਫਿਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਨਸ਼ਿਆਂ ਨੂੰ ਮੁੱਖ ਮੁੱਦਾ ਬਣਾ ਕੇ ਮੈਦਾਨ ਵਿੱਚ ਉੱਤਰ ਰਹੀਆਂ ਹਨ ਤਾਂ ਵੇਖਣਾ ਹੋਵੇਗਾ ਨਸ਼ਿਆਂ ਤੋਂ ਅੱਕੇ ਲੋਕ ਕਿਸ ਪਾਰਟੀ ’ਤੇ ਭਰੋਸਾ ਕਰਕੇ ਆਪਣੀ ਵੋਟ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਿੰਦਰਵੀਰ ਸਿੰਘ ਨੇ ਰਾਸ਼ਟਰਮੰਡਲ ਦੀ ਨਿਰਾਸ਼ਾ ਨੂੰ ਛੱਡਿਆ ਪਿੱਛੇ ਅਗਲੀ ਖ਼ਬਰ ਗੁਰਦੁਆਰਾ ਬਾਬੇ ਸ਼ਹੀਦ ਪਿੰਡ ਬੱਸੀਆਂ ਵਿਖੇ ਮਾਨਵਤਾ ਦੀ ਭਲਾਈ ਲਈ 8ਵਾਂ ਖ਼ੂਨਦਾਨ ਕੈਂਪ ਲਗਾਇਆ
Ad Position 24