30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਲੁਟੇਰਿਆਂ ਨੇ ਐਕਟਿਵਾ ਸਵਾਰ ਸਕੀਆਂ ਭੈਣਾਂ ਕੋਲੋਂ ਪਰਸ ਖੋਹਿਆ

ਗੁਰੂਸਰ ਸੁਧਾਰ, 30 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸੁਧਾਰ ਅਤੇ ਇਸ ਦੇ ਆਸਪਾਸ ਦੇ ਇਲਾਕੇ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕੁਝ ਦਿਨ ਪਹਿਲਾਂ ਕਸਬਾ ਸੁਧਾਰ ਬਾਜ਼ਾਰ ਵਿਚ ਸਥਿਤ ਐੱਚ.

Ad Position 21
No active advertisement
ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਦੀਆਂ ਪੀ.ਜੀ. ਡਿਪਲੋਮਾ ਤੇ ਬੀ.ਐਡ.ਚੌਥਾ ਸਮੈਸਟਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ। 01-10-2026
ਗੁਰੂਸਰ ਸੁਧਾਰ, 30 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸੁਧਾਰ ਅਤੇ ਇਸ ਦੇ ਆਸਪਾਸ ਦੇ ਇਲਾਕੇ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕੁਝ ਦਿਨ ਪਹਿਲਾਂ ਕਸਬਾ ਸੁਧਾਰ ਬਾਜ਼ਾਰ ਵਿਚ ਸਥਿਤ ਐੱਚ. ਡੀ. ਐੱਫ. ਸੀ. ਬੈਂਕ ਵਿਚੋਂ ਨਕਦੀ ਕਢਵਾ ਕੇ ਲਿਜਾ ਰਹੀ ਇਕ ਮਹਿਲਾ ਕੋਲੋਂ ਨਕਦੀ ਵਾਲਾ ਪਰਸ ਖੋਹੇ ਜਾਣ ਦੀ ਘਟਨਾ ਤੋਂ ਬਾਅਦ ਅੱਜ ਮੁੜ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਐਕਟਿਵਾ ਸਵਾਰ ਦੋ ਸਕੀਆਂ ਭੈਣਾਂ ਕੋਲੋਂ ਜ਼ਬਰੀ ਪਰਸ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਕੌਰ ਅਤੇ ਬਿਮਲਜੀਤ ਕੌਰ ਪੁੱਤਰੀਆਂ ਨਾਹਰ ਸਿੰਘ ਵਾਸੀ ਪਿੰਡ ਸੁਧਾਰ ਪੱਤੀ ਗਿੱਲ, ਜੋ ਕਿ ਅਜੀਤਸਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਜਾਂਗਪੁਰ ਵਿਖੇ ਅਧਿਆਪਕਾਵਾਂ ਵਜੋਂ ਸੇਵਾਵਾਂ ਨਿਭਾਅ ਰਹੀਆਂ ਹਨ, ਅੱਜ ਸਕੂਲ ਸਮੇਂ ਦੀ ਸਮਾਪਤੀ ਤੋਂ ਕੁਝ ਸਮਾਂ ਪਹਿਲਾਂ ਐਕਟਿਵਾ ’ਤੇ ਸਵਾਰ ਹੋ ਕੇ ਕਿਸੇ ਕੰਮ ਲਈ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸੁਧਾਰ ਵੱਲ ਆ ਰਹੀਆਂ ਸਨ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਦੋਵੇਂ ਭੈਣਾਂ ਐਕਟਿਵਾ ’ਤੇ ਸਵਾਰ ਹੋ ਕੇ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪਿੰਡ ਬੁਢੇਲ ਨੇੜੇ ਪਹੁੰਚੀਆਂ ਤਾਂ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਐਕਟਿਵਾ ਦੇ ਪਿੱਛੇ ਬੈਠੀ ਹਰਪ੍ਰੀਤ ਕੌਰ ਕੋਲ ਫੜਿਆ ਪਰਸ ਖੋਹਣ ਦੀ ਕੋਸ਼ਿਸ਼ ਕੀਤੀ। ਹਰਪ੍ਰੀਤ ਕੌਰ ਵਲੋਂ ਪਰਸ ਨੂੰ ਬਚਾਉਣ ਲਈ ਕਾਫ਼ੀ ਜੱਦੋ-ਜਹਿਦ ਕੀਤੀ ਗਈ, ਪਰ ਪਰਸ ਦੀ ਤਣੀ ਟੁੱਟ ਜਾਣ ਕਾਰਨ ਲੁਟੇਰੇ ਪਰਸ ਖੋਹਣ ਵਿਚ ਕਾਮਯਾਬ ਹੋ ਗਏ ਅਤੇ ਹਲਵਾਰਾ ਵੱਲ ਫ਼ਰਾਰ ਹੋ ਗਏ। ਘਟਨਾ ਸਬੰਧੀ ਹਰਪ੍ਰੀਤ ਕੌਰ ਅਤੇ ਬਿਮਲਜੀਤ ਕੌਰ ਨੇ ਦੱਸਿਆ ਕਿ ਪਰਸ ਵਿਚ ਕਮੇਟੀ ਦੇ ਪੈਸੇ, ਸਕੂਲ ਫ਼ੀਸ ਦੀ ਕੁਝ ਰਕਮ, ਏ. ਟੀ. ਐੱਮ. ਕਾਰਡ, ਜ਼ਰੂਰੀ ਦਸਤਾਵੇਜ਼ ਅਤੇ ਲਗਪਗ 15 ਤੋਂ 17 ਹਜ਼ਾਰ ਰੁਪਏ ਦੀ ਨਕਦੀ ਮੌਜੂਦ ਸੀ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਥਾਣਾ ਸੁਧਾਰ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਸੁਧਾਰ ਇਲਾਕੇ ਵਿਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਲੁੱਟ-ਖੋਹ ਦੀਆਂ ਕੁਝ ਘਟਨਾਵਾਂ ਦੇ ਮੱਦੇਨਜ਼ਰ ਲੋਕਾਂ ਅੰਦਰ ਸੁਰੱਖਿਆ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ। ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਇਲਾਕਾ ਵਾਸੀਆਂ, ਖ਼ਾਸ ਕਰਕੇ ਮਹਿਲਾਵਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿਚ ਗਸ਼ਤ ਵਧਾਉਣ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਢੁੱਕਵੇਂ ਕਦਮ ਚੁੱਕਣ ਦੀ ਮੰਗ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੇਲਾ ਛਪਾਰ ਕਾਨਫਰੰਸ ਨੇ ‘ਆਪ’ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਭਰਮ-ਭੁਲੇਖੇ ਕੱਢੇ- ਧਾਲੀਵਾਲ... ਅਗਲੀ ਖ਼ਬਰ ਹੇਰਾਂ ’ਚ ਐੱਨ. ਆਰ. ਆਈ. ਦੀ ਕੋਠੀ ਬਾਹਰ ਹਵਾਈ ਫਾਇਰਿੰਗ ਪਿੰਡ ਵਿਚ ਦਹਿਸ਼ਤ ਦਾ ਮਾਹੌੋਲ, ਪੁਲਿਸ ਵਲੋਂ ਜਾਂਚ ਜਾਰੀ
Ad Position 24