02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਰਕਾਰੀ ਕਾਲਜ ’ਚ ਗਾਂਧੀ ਜੈਅੰਤੀ ਦੇ ਸੰਬੰਧ ’ਚ ਕੁਇਜ਼ ਮੁਕਾਬਲਾ ਕਰਵਾਇਆ

ਰਾਏਕੋਟ, 1 ਅਕਤੂਬਰ (ਸੁਸ਼ੀਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਰਾਏਕੋਟ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਿਤਾ ਗਿਆ। ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 02-10-2026
ਰਾਏਕੋਟ, 1 ਅਕਤੂਬਰ (ਸੁਸ਼ੀਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਰਾਏਕੋਟ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਿਤਾ ਗਿਆ। ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ. ਮਮਤਾ ਕੋਛੜ ਦੀ ਯੋਗ ਅਗਵਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ‘ਸਵੱਛ ਭਾਰਤ ਅਭਿਆਨ’ ਵਿਸ਼ੇ ’ਤੇ ਇੱਕ ਰੋਮਾਂਚਕ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਫਲਸਫੇ ਅਤੇ ਦੇਸ਼ ਵਿੱਚ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੁਕਾਬਲੇ ਵਿੱਚ ਲਵਪ੍ਰੀਤ ਕੌਰ, ਗੁਰਮੀਤ ਕੌਰ, ਹਰਮਨਜੋਤ ਕੌਰ ਦੀ ਟੀਮ ਨੇ ਪਹਿਲਾ ਸਥਾਨ, ਮਨਪ੍ਰੀਤ ਕੌਰ, ਅਨੰਤਜੀਤ ਕੌਰ, ਮਨਦੀਪ ਕੌਰ ਦੀ ਟੀਮ ਨੇ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ, ਦਲਪਿੰਦਰ ਕੌਰ, ਲਵਲੀਨ ਕੌਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਹੋਰ ਕਈ ਸਟਾਫ਼ ਮੈਂਬਰ ਵੀ ਮੌਜ਼ੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਪੰਜਾਬ ਦੇ ਸੰਕਲਪ ਲਈ 2027 ’ਚ ਕਾਂਗਰਸ ਨੂੰ ਅੱਗੇ ਲਿਆਉ- ਰਵਿੰਦਰ ਡਲਵੀ ਅਗਲੀ ਖ਼ਬਰ ਭੂੰਦੜੀ ਦੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਮੰਗ ਪੱਤਰ ਦਿੱਤਾ
Ad Position 24