03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਥਾਣੇ ਦੇ ਮਾਲਖਾਨੇ ਵਿਚ ਪਏ ਮੋਟਰਸਾਈਕਲ ਕਬਾੜੀਏ ਨੂੰ ਵੇਚਣ ਵਾਲਾ ਏ.ਐੱਸ.ਆਈ. ਗ੍ਰਿਫਤਾਰ ਕਬਾੜੀਏ ਦੋ ਸਕੇ ਭਰਾਵਾਂ ਸਮੇਤ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਜਗਰਾਉਂ, 2 ਅਕਤੂਬਰ (ਗੁਰਦੀਪ ਸਿੰਘ ਮਲਕ)-ਵੱਖ-ਵੱਖ ਮਾਮਲਿਆਂ ਵਿੱਚ ਜ਼ਬਤ ਕੀਤੇ ਦੋ ਪਹੀਆ ਵਾਹਨਾਂ ਨੂੰ ਥਾਣਾ ਸਿਟੀ ਜਗਰਾਉਂ ਦੇ ਮਾਲਖਾਨੇ ਵਿੱਚੋਂ ਕਥਿਤ ਤੌਰ ’ਤੇ ਵਾਹਨ ਕਬਾੜੀਏ ਨੂੰ ਵੇਚਣ ਦੇ ਮਾਮਲੇ ਵਿੱਚ ਪੁਲਿਸ ਨੇ ਥਾਣਾ ਸਿਟੀ ਜਗਰਾਉਂ ਵਿੱਚ ਤਾਇਨਾਤ ਏ. ਐੱਸ.

Ad Position 21
No active advertisement
ਅਜੀਤ ਡੈਸਕ 03-10-2026
ਜਗਰਾਉਂ, 2 ਅਕਤੂਬਰ (ਗੁਰਦੀਪ ਸਿੰਘ ਮਲਕ)-ਵੱਖ-ਵੱਖ ਮਾਮਲਿਆਂ ਵਿੱਚ ਜ਼ਬਤ ਕੀਤੇ ਦੋ ਪਹੀਆ ਵਾਹਨਾਂ ਨੂੰ ਥਾਣਾ ਸਿਟੀ ਜਗਰਾਉਂ ਦੇ ਮਾਲਖਾਨੇ ਵਿੱਚੋਂ ਕਥਿਤ ਤੌਰ ’ਤੇ ਵਾਹਨ ਕਬਾੜੀਏ ਨੂੰ ਵੇਚਣ ਦੇ ਮਾਮਲੇ ਵਿੱਚ ਪੁਲਿਸ ਨੇ ਥਾਣਾ ਸਿਟੀ ਜਗਰਾਉਂ ਵਿੱਚ ਤਾਇਨਾਤ ਏ.ਐੱਸ.ਆਈ. ਮਨਜਿੰਦਰ ਸਿੰਘ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੇ ਨਿਰਦੇਸ਼ਾਂ ’ਤੇ ਏ.ਐੱਸ.ਆਈ. ਮਨਜਿੰਦਰ ਸਿੰਘ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਹੈ। ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਚੁੰਗੀ ਨੰਬਰ-5, ਡਾ. ਅੰਬੇਡਕਰ ਚੌਕ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਡਾ. ਗਾਲਿਬ ਵਾਲੀ ਗਲੀ ਵਿੱਚ ਮਨੀ ਕਬਾੜੀ ਦੇ ਨਾਂਅ ’ਤੇ ਦੁਕਾਨ ਚਲਾਉਣ ਵਾਲੇ ਦੋ ਸਕੇ ਭਰਾ ਰਮਨਦੀਪ ਸਿੰਘ ਅਤੇ ਰਣਜੀਤ ਸਿੰਘ ਕਥਿਤ ਤੌਰ ’ਤੇ ਚੋਰੀ ਦੇ ਮੋਟਰਸਾਈਕਲ ਅਤੇ ਸਕੂਟਰ ਸਸਤੇ ਭਾਅ ਵਿੱਚ ਖਰੀਦ ਕੇ ਉਨ੍ਹਾਂ ਦੇ ਪਾਰਟਸ ਕੱਢ ਕੇ ਵੱਖ - ਵੱਖ ਥਾਵਾਂ ’ਤੇ ਮਹਿੰਗੇ ਭਾਅ ਵਿੱਚ ਵੇਚਦੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮਨੀ ਕਬਾੜੀ ਦੀ ਦੁਕਾਨ ’ਤੇ ਛਾਪਾ ਮਾਰ ਕੇ ਦੋਵੇਂ ਭਰਾਵਾਂ ਰਮਨਦੀਪ ਸਿੰਘ ਅਤੇ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਦੁਕਾਨ ਵਿੱਚੋਂ ਕਰੀਬ 12 ਮੋਟਰਸਾਈਕਲਾਂ ਅਤੇ ਸਕੂਟਰਾਂ ਦੇ ਪਾਰਟਸ ਸਮੇਤ ਵੱਡੀ ਮਾਤਰਾ ਵਿੱਚ ਹੋਰ ਸਾਮਾਨ ਬਰਾਮਦ ਕੀਤਾ ਗਿਆ। ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋਵੇਂ ਭਰਾਵਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪਤਾ ਲੱਗਾ ਕਿ ਸ਼ਹਿਰ ਦੇ ਅੰਦਰੂਨੀ ਬਾਜ਼ਾਰ ਵਿੱਚ ਸਥਿਤ ਪੁਰਾਣੇ ਥਾਣੇ ਦੀ ਇਮਾਰਤ, ਜਿੱਥੇ ਹੁਣ ਮਹਿਲਾ ਥਾਣਾ ਚੱਲ ਰਿਹਾ ਹੈ, ਵਿੱਚ ਮਾਲਖਾਨਾ ਬਣਿਆ ਹੋਇਆ ਹੈ। ਇਸ ਮਾਲਖਾਨੇ ਵਿੱਚ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਜ਼ਬਤ ਕੀਤੇ ਵਾਹਨ ਰੱਖੇ ਹੋਏ ਸਨ। ਪੁਲਿਸ ਅਨੁਸਾਰ, ਇਨ੍ਹਾਂ ਵਾਹਨਾਂ ਵਿੱਚੋਂ ਕੁਝ ਮੋਟਰਸਾਈਕਲ ਅਤੇ ਸਕੂਟਰ ਏਐਸਆਈ ਮਨਜਿੰਦਰ ਸਿੰਘ ਨੇ ਕਥਿਤ ਤੌਰ ’ਤੇ ਦਲਾਲ ਬਲਵਿੰਦਰ ਸਿੰਘ ਉਰਫ਼ ਬੱਗੜ ਨਾਲ ਮਿਲ ਕੇ ਸੁਭਾਸ਼ ਗੇਟ ਨੇੜੇ ਦੁਕਾਨ ਚਲਾਉਣ ਵਾਲੇ ਕਬਾੜੀਏ ਨੂੰ ਵੇਚ ਦਿੱਤੇ। ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਏ.ਐੱਸ.ਆਈ. ਮਨਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਉਰਫ਼ ਬੱਗੜ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮਾਲਖਾਨੇ ਵਿੱਚੋਂ ਕਿੰਨੇ ਵਾਹਨ ਕਥਿਤ ਤੌਰ ’ਤੇ ਵੇਚੇ ਗਏ ਅਤੇ ਇਸ ਮਾਮਲੇ ਵਿੱਚ ਹੋਰ ਕੌਣ-ਕੌਣ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਨਗਰ ਕੌਂਸਲ ਨੇ ਦੁਕਾਨਦਾਰਾਂ ਨੂੰ ਪ੍ਰਸੰਸਾ ਪੱਤ... ਅਗਲੀ ਖ਼ਬਰ ਪ੍ਰਿੰ: ਪ੍ਰੋ. ਇੰਦਰਜੀਤ ਸਿੰਘ ਨੂੰ ਸੇਵਾਮੁਕਤੀ ’ਤੇ ਖ਼ਾਲਸਾ ਕਾਲਜ ਵਲੋਂ ਨਿੱਘੀ ਵਿਦਾਇਗੀ ਤੇ ਸਨਮਾਨ
Ad Position 24