03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿੰਡ ਸਵੱਦੀ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਹਲਕਾ ਇੰਚਾਰਜ ਕੰਗ ਨੇ ਵੰਡੇ

ਭੂੰਦੜੀ, 2 ਅਕਤੂਬਰ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਦੀ ਅਗਵਾਈ ਹੇਠ ਪਿੰਡ ਸਵੱਦੀ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 03-10-2026
ਭੂੰਦੜੀ, 2 ਅਕਤੂਬਰ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਦੀ ਅਗਵਾਈ ਹੇਠ ਪਿੰਡ ਸਵੱਦੀ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਡਾ. ਕੰਵਲਨੈਨ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਸ . ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਕੀਤੇ ਵਾਅਦਿਆਂ ਤੇ ਗਾਰੰਟੀਆਂ ਨੂੰ ਪੂਰਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਸਰਕਾਰੀ ਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਡਾ. ਸਰਬਪ੍ਰੀਤ ਸਿੰਘ ਮੱਲ੍ਹੀ ਨੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੀ. ਐੱਚ. ਸੀ. ਸਿੱਧਵਾਂ ਬੇਟ ਵਿਖੇ ਕੰਮਕਾਜ ਵਾਲੇ ਸਾਰੇ ਦਿਨ ਸਿਹਤ ਕਾਰਡ ਬਿਲਕੁਲ ਮੁਫ਼ਤ ਬਣਾਏ ਜਾਂਦੇ ਹਨ। ਇਸ ਮੌਕੇ ਸਰਪੰਚ ਜਗਦੀਪ ਸਿੰਘ ਤੂਰ, ਗੁਰਸੇਵਕ ਸਿੰਘ, ਪੰਚ ਮਨਜੀਤ ਸਿੰਘ, ਪੰਚ ਅਵਤਾਰ ਸਿੰਘ, ਪੰਚ ਕੁਲਵਿੰਦਰ ਸਿੰਘ, ਪੰਚ ਭਜਨ ਸਿੰਘ, ਪ੍ਰਧਾਨ ਸਤਵਿੰਦਰ ਸਿੰਘ, ਸਿਹਤ ਵਿਭਾਗ ਤੋਂ ਹੈਲਥ ਇੰਸਪੈਕਟਰ ਸੁੱਖਵਿੰਦਰ ਸਿੰਘ, ਸੀ. ਐੱਚ. ਓ. ਰੁਪਿੰਦਰ ਕੌਰ, ਸਤਵੰਤ ਕੌਰ, ਐੱਲ. ਐੱਚ. ਵੀ. ਸੁਖਜਿੰਦਰ ਕੌਰ, ਗਗਨਦੀਪ ਕੌਰ ਤੂਰ, ਅਮਨਜੋਤ ਸਿੰਘ, ਮਨਦੀਪ ਸਿੰਘ ਬਰਸਾਲ, ਬਲਦੇਵ ਸਿੰਘ, ਸ਼ਿਆਮਲ ਮੰਡਲ ਸਮੇਤ ਸਮੂਹ ਆਸ਼ਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਨਸ਼ਿਆਂ ਖਿਲਾਫ਼ ਭਾਜਪਾ ਦੀ ਯਾਤਰਾ ਨੇ ਰਾਏਕੋਟ ’ਚ ਦਿੱਤਾ ਨਸ਼ਾ ਮੁਕਤ ਪੰਜਾਬ ਦਾ ਹੋਕਾ
Ad Position 24