02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 63ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਅੱਜ ਤੋਂ ਸ਼ੁਰੂ 7 ਅਕਤੂਬਰ ਦੀ ਸਵੇਰੇ ਨਗਰ ਕੀਰਤਨ ਅਤੇ ਰਾਤ ਨੂੰ ਸਮਾਪਤੀ ਸਮਾਗਮ

ਸਿੱਧਵਾਂ ਬੇਟ, 2 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸੋਢੀਵਾਲ ਦੇ ਬਾਹਰਵਾਰ ਪਹਿਲੀ ਅਤੇ ਛੇਵੀਂ ਪਾਤਿਸ਼ਾਹੀ ਜੀ ਦੀ ਚਰਨਛੋਹ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ (ਗਿੱਦੜਵਿੰਡੀ) ਵਿਖੇ ਵਿਦਿਆ ਮਾਰਤੰਡ ਬਾਬਾ ਹਰਨੇਕ ਸਿੰਘ ਜੀ ਦੀ 8ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਏ ਗਏ। ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਖੁੱਲ੍ਹੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ।

Ad Position 21
No active advertisement
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਟਾਫ਼ ਮੈਂਬਰਾਂ ਨਾਲ ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਦੇ ਵਿਦਿਆਰਥੀ। ਅਜੀਤ ਤਸਵੀਰ 03-10-2026
ਸਿੱਧਵਾਂ ਬੇਟ, 2 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸੋਢੀਵਾਲ ਦੇ ਬਾਹਰਵਾਰ ਪਹਿਲੀ ਅਤੇ ਛੇਵੀਂ ਪਾਤਿਸ਼ਾਹੀ ਜੀ ਦੀ ਚਰਨਛੋਹ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ (ਗਿੱਦੜਵਿੰਡੀ) ਵਿਖੇ ਵਿਦਿਆ ਮਾਰਤੰਡ ਬਾਬਾ ਹਰਨੇਕ ਸਿੰਘ ਜੀ ਦੀ 8ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਏ ਗਏ। ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਖੁੱਲ੍ਹੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਜਿੰਨ੍ਹਾਂ ਵਿਚ ਬਾਬਾ ਜਗਰਾਜ ਸਿੰਘ ਨਾਨਕਸਰ, ਭਾਈ ਰਮਨਦੀਪ ਸਿੰਘ, ਬਾਬਾ ਹਰੀ ਸਿੰਘ ਨਾਨਕਸਰ, ਢਾਡੀ ਜੱਥਾ ਬੀਬੀ ਦਲੇਰ ਕੌਰ ਖ਼ਾਲਸਾ, ਰਾਗੀ ਜੱਥਾ ਭਾਈ ਮੁਹੱਬਤਪ੍ਰੀਤ ਸਿੰਘ ਲੀਲਾਂ ਮੇਘ ਸਿੰਘ, ਮੁੱਖ ਗ੍ਰੰਥੀ ਭਾਈ ਗੁਰਮੇਲ ਸਿੰਘ ਤੋਂ ਇਲਾਵਾ ਕਈ ਹੋਰ ਰਾਗੀ ਅਤੇ ਢਾਡੀ ਜੱਥਿਆਂ ਨੇ ਜੁੜੀਆਂ ਸੰਗਤਾਂ ਨੂੰ ਕਥਾ, ਕੀਰਤਨ ਅਤੇ ਵਿਚਾਰਾਂ ਰਾਂਹੀ ਸਿੱਖੀ ਨਾਲ ਜੋੜਨ ਦਾ ਉਪਰਾਲਾ ਕੀਤਾ। ਉਨ੍ਹਾਂ ਸੰਗਤਾਂ ਨੂੰ ਸ਼ਬਦ ਗੁਰੂ ਸਾਹਿਬ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦਾ ਪੂਰਾ ਸਤਿਕਾਰ ਕਰਨ ਅਤੇ ਗੁਰੂਆਂ ਵੱਲੋਂ ਦਰਸਾਏ ਮਾਰਗ ਦੇ ਪਾਂਧੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਸੱਚਖੰਡ ਵਾਸੀ ਸੰਤ ਬਾਬਾ ਹਰਨੇਕ ਸਿੰਘ ਸੋਢੀਵਾਲ ਵਾਲਿਆਂ ਦੀ ਸਾਦਗੀ ਭਰੀ ਜੀਵਨੀ ’ਤੇ ਚਾਨਣਾ ਪਾਉਂਦੇ ਹੋਏ ਆਖਿਆ ਕਿ ਬਾਬਾ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਜਪੋ, ਵੰਡ ਛਕੋ ਅਤੇ ਕਿਰਤ ਕਰੋ’ ਦੇ ਫਲਸਫੇ ਦਾ ਹਮੇਸ਼ਾ ਸੰਗਤ ਵਿਚ ਪ੍ਰਚਾਰ ਕੀਤਾ ਅਤੇ ਆਪ ਵੀ ਖੇਤੀਬਾੜੀ ਧੰਦੇ ਨਾਲ ਜੁਟੇ ਰਹੇ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਲਈ ਬਣਾਏ ਗਏ ਗੁਰੂ ਹਰਗੋਬਿੰਦ ਸਾਹਿਬ ਟਰੱਸਟ ਦੇ ਪ੍ਰਧਾਨ ਭਾਈ ਜਗਰਾਜ ਸਿੰਘ ਜਨੇਤਪੁਰਾ, ਸੈਕਟਰੀ ਭਾਈ ਤੇਜਿੰਦਰ ਸਿੰਘ ਲੋਧੀਵਾਲ ਅਤੇ ਖ਼ਜ਼ਾਨਚੀ ਕੁਲਵਿੰਦਰ ਸਿੰਘ ਨੇ ਇੰਨ੍ਹਾਂ ਤਿੰਨ ਰੋਜ਼ਾ ਸਮਾਗਮਾਂ ਵਿਚ ਸ਼ਾਮਿਲ ਹੋਈ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਸਮਾਗਮਾਂ ਵਿਚ ਕਥਾ, ਕੀਰਤਨ ਦੀ ਸੇਵਾ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ। ਸੰਗਤਾਂ ਵਿੱਚ ਟਰੱਸਟ ਦੇ ਮੀਤ ਪ੍ਰਧਾਨ ਭਾਈ ਗੁਰਮੁੱਖ ਸਿੰਘ ਸੇਖਦੌਲਤ, ਕਰਮਜੀਤ ਸਿੰਘ ਜਨੇਤਪੁਰਾ, ਸ਼ਮਸ਼ੇਰ ਸਿੰਘ ਸਦਰਪੁਰਾ, ਸਾਬਕਾ ਸਰਪੰਚ ਕੁਲਦੀਪ ਸਿੰਘ ਗਿੱਲ ਗਿੱਦੜਵਿੰਡੀ, ਚਰਨ ਸਿੰਘ ਫੌਜੀ ਸੋਢੀਵਾਲ, ਜਸਵੰਤ ਸਿੰਘ ਮਲਸੀਹਾਂ ਬਾਜਨ, ਦਵਿੰਦਰ ਸਿੰਘ ਸੋਢੀਵਾਲ, ਜਗਜੀਤ ਸਿੰਘ ਸਦਰਪੁਰਾ, ਸਤਨਾਮ ਸਿੰਘ ਸਿਵੀਆਂ, ਸਾਬਕਾ ਸਰਪੰਚ ਕਰਨੈਲ ਸਿੰਘ ਜਨੇਤਪੁਰਾ, ਨਿਰਭੈ ਸਿੰਘ ਬੰਗਸੀਪੁਰਾ ਆਦਿ ਤੋਂ ਇਲਾਵਾ ਇਲਾਕੇ ਦੀਆਂ ਹੋਰ ਸੰਗਤਾਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰਕੇ ਸੇਵਾ ਦੇ ਇਸ ਕੁੰਭ ਵਿਚ ਆਪਣਾ ਬਣਦਾ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਗ੍ਰਿਫ਼ਤਾਰ ਅਗਲੀ ਖ਼ਬਰ ਪਿੰਡ ਰਾਮਗੜ੍ਹ ਭੁੱਲਰ ਦੀਆਂ ਜ਼ਿਲ੍ਹਾ ਪੱਧਰ ’ਤੇ ਜੇਤੂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ
Ad Position 24