ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ
ਹਠੂਰ, 3 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਦੇ ਵਸਨੀਕ ਚਰਨਜੀਤ ਸਿੰਘ ਚੰਨੀ ਟੇਲਰ ਤੇ ਹੋਰ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਹੋ ਗਏ। ਇਹ ਸ਼ਮੂਲੀਅਤ ਸੇਵਾਦਾਰ ਹਲਕਾ ਜਗਰਾਉਂ ਰਾਜੀਵ ਲਵਲੀ ਦੀ ਅਗਵਾਈ ਹੇਠ ਹੋਈ।
ਹਠੂਰ, 3 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਦੇ ਵਸਨੀਕ ਚਰਨਜੀਤ ਸਿੰਘ ਚੰਨੀ ਟੇਲਰ ਤੇ ਹੋਰ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਹੋ ਗਏ। ਇਹ ਸ਼ਮੂਲੀਅਤ ਸੇਵਾਦਾਰ ਹਲਕਾ ਜਗਰਾਉਂ ਰਾਜੀਵ ਲਵਲੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਰਾਜੀਵ ਲਵਲੀ ਨੇ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਸੋਚ ਨਾਲ ਜੁੜੇ ਲੋਕਾਂ ਦਾ ‘ਵਾਰਿਸ ਪੰਜਾਬ ਦੇ’ ਨਾਲ ਜੁੜਨਾ ਪੰਥਕ ਆਵਾਜ਼ ਨੂੰ ਹੋਰ ਮਜ਼ਬੂਤੀ ਦੇਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਹੱਕਾਂ ਅਤੇ ਪੰਥਕ ਮਸਲਿਆਂ ਨੂੰ ਲੈ ਕੇ ਆਪਣੀ ਆਵਾਜ਼ ਹੋਰ ਬੁਲੰਦ ਕਰੇਗੀ । ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ‘ਵਾਰਿਸ ਪੰਜਾਬ ਦੇ’ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਅਵਤਾਰ ਸਿੰਘ ਚੌਧਰੀ, ਜਸਵੀਰ ਸਿੰਘ ਲੁਧਿਆਣਾ, ਸਤਨਾਮ ਸਿੰਘ ਰਾਜਾ, ਵੇਦਾਂਤ ਲਵਲੀ, ਜਸਪ੍ਰੀਤ ਸਿੰਘ ਜੱਸੀ ਢਿੱਲੋਂ, ਬਲਬੀਰ ਸਿੰਘ ਬਾਠ, ਜਥੇਦਾਰ ਇੰਦਰਜੀਤ ਸਿੰਘ ਕਾਉਂਕੇ ਆਦਿ ਹਾਜ਼ਰ ਸਨ।