‘ਆਪ’ ਦੇ ਵਿਧਾਇਕ ਜੀਵਨ ਸਿਘ ਸੰਗੋਵਾਲ ਨੇ ਹੰਬੜਾਂ ’ਚ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
‘ ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਦਿਆਂ ਨੂੰ ਪੂਰਾ ਕਰ ਕੇ ਮਿਸਾਲ ਕਾਇਮ ਕੀਤੀ- ਲਾਡੀ ਸੰਗੋਵਾਲ
ਹੰਬੜਾਂ, 3 ਅਕਤੂਬਰ (ਮੇਜਰ ਹੰਬੜਾਂ)- ਵਿਧਾਨ ਸਭਾ ਹਲਕਾ ਗਿੱਲ (ਰਾਖਵਾਂ) ਤੋਂ ‘ਆਪ’ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਹੰਬੜਾਂ ’ਚ ਡੋਰ ਟੂ ਡੋਰ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਜਿਆਦਾ ਤਰ ਮੌਕੇ ’ਤੇ ਹੱਲ ਕੀਤਾ ਗਿਆ। ਇਸ ਮੌਕੇ ਲੋਕਾਂ ਨੇ ਵਿਧਾਇਕ ਸੰਗੋਵਾਲ ਨੂੰ ਜਿੱਥੇ ਪਾਵਰਕਾਮ ਮਹਿਕਮੇਂ ਵਲੋਂ ਭੇਜੇ ਗਏ ਬਿਜਲੀ ਦੇ ਮੋਟੇ ਬਿੱਲਾਂ ਪ੍ਰਤੀ ਜਾਣੂ ਕਰਵਾਇਆ ਤੇ ਹੋਰ ਸਮੱਸਿਆਵਾਂ ਉਨ੍ਹਾਂ ਦੇ ਧਿਆਨ ’ਚ ਲਿਆਂਦੀਆਂ ਬਾਰੇ ਵੀ ਉਨ੍ਹਾਂ ਬਿਜਲੀ ਬਿਲਾਂ ਨੂੰ ਠੀਕ ਕੀਤੇ ਜਾਣ ਦੇ ਨਾਲ ਹਰ ਸਮੱਸਿਆ ਦਾ ਹੱਲ ਕੀਤੇ ਜਾਣ ਦਾ ਵਾਅਦਾ ਕੀਤਾ।
ਵ
ਵਿਧਾਇਕ ਜੀਵਨ ਸਿੰਘ ਸੰਗੋਵਾਲ ਹੰਬੜਾਂ ਵਿਖੇ ਡੋਰ ਟੂ ਡੋਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਨਾਲ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਤੇ ਹੋਰ। ਤਸਵੀਰ: ਮੇਜਰ ਹੰਬੜਾਂ
04-10-2026
ਹੰਬੜਾਂ, 3 ਅਕਤੂਬਰ (ਮੇਜਰ ਹੰਬੜਾਂ)- ਵਿਧਾਨ ਸਭਾ ਹਲਕਾ ਗਿੱਲ (ਰਾਖਵਾਂ) ਤੋਂ ‘ਆਪ’ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਹੰਬੜਾਂ ’ਚ ਡੋਰ ਟੂ ਡੋਰ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਜਿਆਦਾ ਤਰ ਮੌਕੇ ’ਤੇ ਹੱਲ ਕੀਤਾ ਗਿਆ। ਇਸ ਮੌਕੇ ਲੋਕਾਂ ਨੇ ਵਿਧਾਇਕ ਸੰਗੋਵਾਲ ਨੂੰ ਜਿੱਥੇ ਪਾਵਰਕਾਮ ਮਹਿਕਮੇਂ ਵਲੋਂ ਭੇਜੇ ਗਏ ਬਿਜਲੀ ਦੇ ਮੋਟੇ ਬਿੱਲਾਂ ਪ੍ਰਤੀ ਜਾਣੂ ਕਰਵਾਇਆ ਤੇ ਹੋਰ ਸਮੱਸਿਆਵਾਂ ਉਨ੍ਹਾਂ ਦੇ ਧਿਆਨ ’ਚ ਲਿਆਂਦੀਆਂ ਬਾਰੇ ਵੀ ਉਨ੍ਹਾਂ ਬਿਜਲੀ ਬਿਲਾਂ ਨੂੰ ਠੀਕ ਕੀਤੇ ਜਾਣ ਦੇ ਨਾਲ ਹਰ ਸਮੱਸਿਆ ਦਾ ਹੱਲ ਕੀਤੇ ਜਾਣ ਦਾ ਵਾਅਦਾ ਕੀਤਾ।ਵਿਧਾਇਕ ਸੰਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਜਿੱਥੇ ਹਲਕਾ ਪੱਧਰ ਤੇ ਵੱਡੇ ਵਿਕਾਸ ਕਾਰਜ ਕਰਵਾਏ ਗਏ ਹਨ ਉੱਥੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਨਾਲ ਜੋੜਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਯਤਨ ਕੀਤੇ ਗਏ ਹਨ ਅਤੇ ਖਾਸ ਤੌਰ ’ਤੇ ਮੁੱਖ ਮੰਤਰੀ ਤੀਰਥ ਯਾਤਰ ਅਤੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ ਰਾਹੀਂਂ ਪਹਿਲੀ ਵਾਰ ਹੈ ਕਿ 50 ਸਾਲ ਤੋਂ ਉੱਪਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਏ ਗਏ ਹੋਣ ਤੇ ਮਹਿਲਾਵਾਂ ਦੇ ਖ਼ਾਤਿਆਂ ’ਚ 1000-1500 ਰੁਪਏ ਪ੍ਰਤੀ ਮਹੀਨਾਂ ਦੀ ਰਾਸ਼ੀ ਪਾਈ ਗਈ ਹੋਵੇ, ਜਿਸ ਨਾਲ ਭਗਵੰਤ ਮਾਨ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ। ਇਸ ਮੌਕੇ ਤੇ ਬਲਾਕ ਸੰਮਤੀ ਮੈਂਬਰ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ ਨੇ ਕਿਹਾ ਕਿ ਸੂਬੇ ’ਚ ਆਾਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਇਕ ਮਿਸਾਲ ਪੈਦਾ ਕੀਤੀ ਹੈ, ਜਦੋਂ ਕਿ ਕਾਂਗਰਸ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਪਿਛਲੀਆਂ ਸਰਕਾਰਾਂ ਨੇ ਸਵਾਏ ਲੋਕਾਂ ਨੂੰ ਕੁੱਟਣ ਅਤੇ ਲੁੱਟਣ ਤੋਂ ਕੁੱਝ ਨਹੀਂ ਕੀਤੀ, ਜਦੋਂ ਕਿ ਅੱਜ ਸੂਬੇ ਦੀ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰਨ ’ਚ ਮੋਹਰੀ ਸਰਕਾਰ ਬਣ ਚੁੱਕੀ ਹੈ। ਸੀਨੀਅਰ ਆਗੂ ਹਰਨੇਕ ਸਿੰਘ ਲਾਦੀਆਂ ਅਤੇ ‘ਆਪ’ ਦੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਦੀ ਅਗਵਾਈ ਹੇਠ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਹੰਬੜਾਂ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਵਲੋਂ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਾਬਕਾ ਸਰਪੰਚ ਬਚਿੱਤਰ ਸਿੰਘ ਨੌਰਥ, ਪੰਚ ਬਲਵੀਰ ਸਿੰਘ ਕਲੇਰ, ਪੰਚ ਹਰਜਿੰਦਰ ਸਿੰਘ ਸਨੀ, ਪੰਚ ਕੁਲਵਿੰਦਰ ਸਿੰਘ ਸਹੋਤਾ, ਤੇਜੀ ਗਿੱਲ, ਸ਼ਿੰਗਾਰਾ ਸਿੰਘ, ਇਕਬਾਲ ਸਿੰਘ ਸਮੇਤ ਹੋਰ ਆਪ ਦੇ ਵਰਕਰ ਮੌਜੂਦ ਸਨ।