03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ ਦਾ ਬੀ.ਐੱਸ.ਸੀ ਨਰਸਿੰਗ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 3 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੁਆਰਾ ਲਈ ਗਈ ਪ੍ਰੀਖਿਆ ਪੋਸਟ ਬੇਸਿਕ ਬੀ. ਐੱਸ.

Ad Position 21
No active advertisement
ਅਜੀਤ ਡੈਸਕ 04-10-2026
ਮੁੱਲਾਂਪੁਰ-ਦਾਖਾ, 3 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੁਆਰਾ ਲਈ ਗਈ ਪ੍ਰੀਖਿਆ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਸਮੈਸਟਰ ਪਹਿਲਾ ਲਈ ਪੇਂਡੂ-ਸ਼ਹਿਰੀ ਖੇਤਰ ਦੀ ਨਾਮਵਰ ਮੈਡੀਕਲ ਵਿੱਦਿਅਕ ਸੰਸਥਾ ਐੱਸ.ਐੱਮ.ਐੱਲ ਮੈਮੋਰੀਅਲ ਕਾਲਜ ਆਫ ਨਰਸਿੰਗ ਨੈਸ਼ਨਲ ਹਾਈਵੇ ਭਨੋਹੜ ਸਾਹਮਣੇ ਹਵੇਲੀ ਪ੍ਰੀਖਿਆ ਕੇਂਦਰ ਵਿੱਚ ਬੈਠੇ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਨਰਸਿੰਗ ਕਾਲਜ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਪ੍ਰੋ: ਕੁਲਵਿੰਦਰ ਕੌਰ ਸਰਾਂ ਅਨੁਸਾਰ 100 ਫ਼ੀਸਦੀ ਨਤੀਜੇ ਸਮੇਂ ਜਸ਼ਨਪ੍ਰੀਤ ਕੌਰ ਨੇ 8.5 ਸੀ.ਜੀ.ਪੀ.ਏ ਨਾਲ ਪਹਿਲਾ, ਨਿਛਲਦੀਪ ਕੌਰ ਨੇ 8.00 ਸੀ.ਜੀ.ਪੀ.ਏ ਨਾਲ ਦੂਸਰਾ ਅਤੇ ਕਾਜਲ ਬਾਵਾ, ਸਵਰੀਨ ਕੌਰ, ਜੋਬਨਪ੍ਰੀਤ ਕੌਰ, ਨਵਜੋਤ ਕੌਰ, ਦੀਪਤੀ, ਜਸ਼ਨਪ੍ਰੀਤ ਕੌਰ, ਅਵਨੀਤ ਕੌਰ ਨੇ 7.5 ਸੀ.ਜੀ.ਪੀ.ਏ ਨਾਲ ਤੀਸਰਾ ਸਥਾਨ ਲਿਆ। ਡਾਕਟਰੀ ਵਿੱਦਿਅਕ ਅਦਾਰੇ ਦੇ ਚੇਅਰਮੈਨ ਡਾ: ਬੀ.ਐੱਲ ਬਾਂਸਲ, ਡਾ: ਵਰੁਣ ਬਾਂਸਲ, ਡਾ: ਗੀਤਿਕਾ ਬਾਂਸਲ ਵੱਲੋਂ ਐੱਸ.ਐੱਮ.ਐੱਲ ਮੈਮੋਰੀਅਲ ਕਾਲਜ ਆਫ ਨਰਸਿੰਗ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਉੱਪਰ ਵਧਾਈ ਦਿੱਤੀ। ਪ੍ਰਿੰਸੀਪਲ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਾਡੇ ਕਾਲਜ ਕੈਂਪਸ ਅੰਦਰ ਵਿਦਿਆਰਥੀਆਂ ਨੂੰ ਹਰ ਸਮੈਸਟਰ ਦੀ ਪੜ੍ਹਾਈ ਦੇ ਨਾਲ ਵੱਖਰਾ ਸਮਾਂ ਇੰਗਲਿਸ਼ ਸਪੀਕਿੰਗ, ਕੰਪਿਊਟਰ, ਲੈਬ ਜਾਣਕਾਰੀ ਲਈ ਦਿੱਤਾ ਜਾਂਦਾ ਹੈ। ਇਥੇ ਜ਼ਿਕਰਯੋਗ ਹੈ ਕਿ ਪੇਂਡੂ ਸ਼ਹਿਰੀ ਖੇਤਰ ਦੀਆਂ ਕੁੜੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਐੱਸ.ਐੱਮ.ਐੱਲ ਨਰਸਿੰਗ ਕਾਲਜ ਦਾ ਇਲਾਕੇ ਵਿੱਚ ਵੱਡਾ ਯੋਗਦਾਨ ਹੈ, ਕਈ ਸਾਲਾਂ ਤੋਂ ਇੰਸਟੀਚਿਊਟ ਦੇ ਵਿੱਦਿਅਕ ਨਤੀਜੇ ਬੇਹੱਦ ਸੰਤੁਸ਼ਟੀਜਨਕ ਹਨ।
Ad Position 22
No active advertisement
ਪਿਛਲੀ ਖ਼ਬਰ ਇਯਾਲੀ ਵਲੋਂ ਗੁਰਦੁਆਰਾ ਗੁਰੂ ਰਵਿਦਾਸ ਜੀ ਮਾਜਰੀ ਕਾਰ ਸੇਵਾ ਲਈ 2 ਲੱਖ ਸੇਵਾ ਭੇਜੀ ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਕਾਂਗਰਸੀ ਖ਼ੇਮਿਆਂ ’ਚ ਖੁਸ਼ੀ ਦੀ ਲਹਿਰ
Ad Position 24